ਸਮਰਾਲਾ -ਧਾਰਮਿਕ ਅਸਥਾਨ ਤੋਂ ਪਰਤਦਿਆਂ ਮੋਟਰਸਾਈਕਲ ਦਾ ਟਾਇਰ ਪੈਂਚਰ ਹੋਣ ਕਾਰਨ 2 ਕੁੜੀਆਂ ਤੇ 1 ਮੁੰਡੇ ਨਾਲ ਭਿਆਨਕ ਹਾਦਸਾ ਵਾਪਰ ਗਿਆ। ਇਹ ਤਿੰਨੋ ਸਮਰਾਲਾ ਬਾਈਪਾਸ ਦੇ ਦਿਆਲਪੁਰਾ ਪੁਲ਼ ਤੋਂ ਹੇਠਾਂ ਆ ਡਿੱਗੇ। ਇਸ ਹਾਦਸੇ ਵਿਚ ਦੋਹਾਂ ਕੁੜੀਆਂ ਦੀ ਮੌਕੇ ‘ਤੇ ਹੀ ਦਰਦਨਾਕ ਮੌਤ ਹੋ ਗਈ। ਉੱਥੇ ਹੀ ਨੌਜਵਾਨ ਵੀ ਗੰਭੀਰ ਰੂਪ ‘ਚ ਜ਼ਖ਼ਮੀ ਹੋ ਗਿਆ ਤੇ ਉਸ ਨੂੰ ਇਲਾਜ ਲਈ ਲੁਧਿਆਣਾ ਦੇ ਹਸਪਤਾਲ ਰੈਫ਼ਰ ਕਰ ਦਿੱਤਾ ਗਿਆ। ਇਹ ਤਿੰਨੋ ਲੁਧਿਆਣਾ ਦੇ ਰਹਿਣ ਵਾਲੇ ਦੱਸੇ ਜਾ ਰਹੇ ਹਨ।
ਰਾਹਗੀਰਾਂ ਨੇ ਦੱਸਿਆ ਕਿ ਇਹ ਤਿੰਨੋਂ ਮੋਟਰਸਾਈਕਲ ਸਵਾਰ ਚੰਡੀਗੜ੍ਹ ਸਾਈਡ ਤੋਂ ਆ ਰਹੇ ਸਨ। ਜਦੋਂ ਇਹ ਦਿਆਲਪੁਰਾ ਦੇ ਪੁਲ਼ ਦੇ ਉੱਪਰ ਪਹੁੰਚੇ ਤਾਂ ਇਨ੍ਹਾਂ ਦੇ ਮੋਟਰਸਾਈਕਲ ਦਾ ਟਾਇਰ ਪੈਂਚਰ ਹੋ ਗਿਆ, ਜਿਸ ਕਾਰਨ ਮੋਟਰਸਾਈਕਲ ਦਾ ਸੰਤੁਲਨ ਵਿਗੜਨ ਕਾਰਨ ਤਿੰਨੋ ਜਣੇ ਦਿਆਲਪੁਰਾ ਪੁਲ਼ ਤੋਂ ਹੇਠਾਂ ਡਿੱਗ ਗਏ, ਜਿਨ੍ਹਾਂ ਵਿਚ ਦੋਹਾਂ ਕੁੜੀਆਂ ਦੀ ਮੌਕੇ ‘ਤੇ ਹੀ ਮੌਤ ਹੋ ਗਈ ਅਤੇ ਲੜਕਾ ਗੰਭੀਰ ਜ਼ਖ਼ਮੀ ਹੋ ਗਿਆ, ਜਿਨ੍ਹਾਂ ਨੂੰ ਤੁਰੰਤ ਰਾਹਗੀਰਾਂ ਦੀ ਮਦਦ ਨਾਲ ਸਮਰਾਲਾ ਦੇ ਸਿਵਲ ਹਸਪਤਾਲ ਵਿਚ ਪਹੁੰਚਾਇਆ ਗਿਆ।