Become a member

Get the best offers and updates relating to Liberty Case News.

― Advertisement ―

spot_img
spot_img
HomeBig Newsਭਾਜਪਾ ਦੀਆਂ ਨਸ਼ਾ ਵਿਰੋਧੀ ਰੈਲੀਆਂ ਪੂਰੀ ਤਰ੍ਹਾਂ ਫਲਾਪ, ਈਡੀ ਦੇ ਛਾਪਿਆਂ ਨਾਲ...

ਭਾਜਪਾ ਦੀਆਂ ਨਸ਼ਾ ਵਿਰੋਧੀ ਰੈਲੀਆਂ ਪੂਰੀ ਤਰ੍ਹਾਂ ਫਲਾਪ, ਈਡੀ ਦੇ ਛਾਪਿਆਂ ਨਾਲ ਆਮ ਆਦਮੀ ਪਾਰਟੀ ਨੂੰ ਡਰਾ ਨਹੀਂ ਸਕਦੀ ਕੇਂਦਰ ਸਰਕਾਰ: ਵਿਧਾਇਕ ਅਮਨ ਸ਼ੇਰ ਸਿੰਘ ਸ਼ੈਰੀ ਕਲਸੀ

ਚੰਡੀਗੜ੍ਹ 24 ਸਤੰਬਰ- ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਵਿਧਾਇਕ ਅਮਨ ਸ਼ੇਰ ਸਿੰਘ ਸ਼ੈਰੀ ਕਲਸੀ ਨੇ ਭਾਰਤੀ ਜਨਤਾ ਪਾਰਟੀ (ਭਾਜਪਾ) ‘ਤੇ ਤਿੱਖਾ ਹਮਲਾ ਬੋਲਦਿਆਂ ਕਿਹਾ ਹੈ ਕਿ ਪੰਜਾਬ ਵਿੱਚ ਨਸ਼ਾ ਵਿਰੋਧੀ ਰੈਲੀਆਂ ਅਤੇ ਰੋਡ ਸ਼ੋਅ ਦੇ ਨਾਂ ‘ਤੇ ਭਾਜਪਾ ਦਾ ਨੌਟੰਕੀ ਦਾ ਖੇਡ ਪੂਰੀ ਤਰ੍ਹਾਂ ਫਲਾਪ ਸਾਬਤ ਹੋਇਆ ਹੈ। ਭਾਜਪਾ ਆਗੂਆਂ ਨੂੰ ਉਮੀਦ ਸੀ ਕਿ ਜਨਤਾ ਉਨ੍ਹਾਂ ਦਾ ਸਵਾਗਤ ਕਰੇਗੀ, ਪਰ ਪੂਰੇ ਪੰਜਾਬ ਵਿੱਚ ਜਨਤਾ ਨੇ ਉਨ੍ਹਾਂ ਦਾ ਭਾਰੀ ਵਿਰੋਧ ਕੀਤਾ। ਜਦੋਂ ਭਾਜਪਾ ਨੂੰ ਆਪਣੀ ਨਾਕਾਮੀ ਅਤੇ ਵਿਰੋਧ ਦਾ ਅਹਿਸਾਸ ਹੋਇਆ, ਤਾਂ ਉਨ੍ਹਾਂ ਨੇ ਆਪਣੀ ਪੁਰਾਣੀ ਰਣਨੀਤੀ ਤਹਿਤ ਪੰਜਾਬ ਵੱਲ ਈਡੀ ਦਾ ਰੁਖ਼ ਕਰ ਦਿੱਤਾ।

ਪੰਜਾਬ ਯੂਥ ਵੈਲਫੇਅਰ ਬੋਰਡ ਦੇ ਚੇਅਰਮੈਨ ਪਰਮਿੰਦਰ ਸਿੰਘ ਗੋਲਡੀ ਨਾਲ ਇੱਕ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਸ਼ੈਰੀ ਕਲਸੀ ਨੇ ਕਿਹਾ ਕਿ ਅੱਜ ਕੇਂਦਰ ਦੀ ਭਾਜਪਾ ਸਰਕਾਰ ਨੇ ਮੋਹਾਲੀ ਸਥਿਤ ਗਮਾਡਾ ਵਿੱਚ ਛਾਪੇਮਾਰੀ ਕਰਵਾਈ, ਫਿਰ ਸਾਡੇ ਮੰਤਰੀ ਹਰਦੀਪ ਸਿੰਘ ਮੁੰਡੀਆਂ ਦੇ ਪੀਏ ਦੇ ਘਰ ‘ਤੇ ਈਡੀ ਦੀ ਰੇਡ ਕਰਵਾਈ। ਇਹ ਇਸ ਗੱਲ ਦਾ ਪ੍ਰਤੱਖ ਪ੍ਰਮਾਣ ਹੈ ਕਿ ਭਾਜਪਾ ਸਿਰਫ਼ ਈਡੀ ਅਤੇ ਕੇਂਦਰੀ ਏਜੰਸੀਆਂ ਦੇ ਦਮ ‘ਤੇ ਘਟੀਆ ਰਾਜਨੀਤੀ ਕਰ ਰਹੀ ਹੈ। ਭਾਜਪਾ ਨੂੰ ਗਲਤਫ਼ਹਿਮੀ ਹੈ ਕਿ ਉਹ ਆਮ ਆਦਮੀ ਪਾਰਟੀ ਦੇ ਆਗੂਆਂ, ਵਰਕਰਾਂ ਅਤੇ ਪੰਜਾਬ ਦੇ ਇਮਾਨਦਾਰ ਅਧਿਕਾਰੀਆਂ ਨੂੰ ਡਰਾ ਕੇ ਜਾਂ ਦਬਾ ਕੇ ਪਿੱਛੇ ਹਟਣ ਲਈ ਮਜਬੂਰ ਕਰ ਦੇਵੇਗੀ।

ਭਾਜਪਾ ਨੂੰ ਚੇਤਾਵਨੀ ਦਿੰਦਿਆਂ ਵਿਧਾਇਕ ਕਲਸੀ ਨੇ ਕਿਹਾ ਕਿ ਜਿਵੇਂ ਹਥਕੰਡੇ ਉਨ੍ਹਾਂ ਨੇ ਬੰਗਾਲ ਅਤੇ ਦਿੱਲੀ ਵਿੱਚ ਅਪਣਾਏ ਸਨ, ਉਹੋ ਜਿਹੇ ਪੰਜਾਬ ਵਿੱਚ ਕਦੇ ਸਫ਼ਲ ਨਹੀਂ ਹੋਣਗੇ। ਪੰਜਾਬ ਇਨਕਲਾਬੀ ਵੀਰਾਂ ਅਤੇ ਯੋਧਿਆਂ ਦੀ ਧਰਤੀ ਹੈ, ਇੱਥੋਂ ਦੀ ਜਨਤਾ ਅਤੇ ਆਗੂ ਅਜਿਹੀਆਂ ਗਿੱਦੜ ਭਬਕੀਆਂ ਤੋਂ ਡਰਨ ਵਾਲੇ ਨਹੀਂ ਹਨ।

ਉਨ੍ਹਾਂ ਨੇ ਭਾਜਪਾ ਨੂੰ ਸਲਾਹ ਦਿੰਦਿਆਂ ਕਿਹਾ ਕਿ ਜੇਕਰ ਰਾਜਨੀਤੀ ਕਰਨੀ ਹੀ ਹੈ, ਤਾਂ ਕੰਮ ਦੀ ਰਾਜਨੀਤੀ ਕਰਨ। ਅਰਵਿੰਦ ਕੇਜਰੀਵਾਲ ਜੀ ਅਤੇ ਮੁੱਖ ਮੰਤਰੀ ਭਗਵੰਤ ਮਾਨ ਜੀ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਪੰਜਾਬ ਦੇ ਸਰਕਾਰੀ ਸਕੂਲਾਂ ਦੀ ਕਾਇਆ ਕਲਪ ਕੀਤੀ, ਵਰਲਡ ਕਲਾਸ ਮੋਹੱਲਾ ਕਲੀਨਿਕ ਅਤੇ ਹਸਪਤਾਲ ਬਣਾਏ, 600 ਯੂਨਿਟ ਮੁਫ਼ਤ ਬਿਜਲੀ ਦਿੱਤੀ ਅਤੇ ਬਜ਼ੁਰਗਾਂ ਨੂੰ ਤੀਰਥ ਯਾਤਰਾਵਾਂ ਕਰਵਾਈਆਂ। ਭਾਜਪਾ ਨੂੰ ਵੀ ਸਾਜ਼ਿਸ਼ਾਂ ਰਚਣ ਦੀ ਬਜਾਏ ਜਨਤਾ ਦੇ ਹਿੱਤ ਵਿੱਚ ਅਜਿਹੇ ਕੰਮ ਕਰਨੇ ਚਾਹੀਦੇ ਹਨ। ਜੇਕਰ ਉਨ੍ਹਾਂ ਨੇ ਆਪਣੇ ਸ਼ਾਸਨ ਵਾਲੇ ਰਾਜਾਂ ਵਿੱਚ ਕੋਈ ਕੰਮ ਕੀਤਾ ਹੁੰਦਾ, ਤਾਂ ਅੱਜ ਉਨ੍ਹਾਂ ਨੂੰ ਈਡੀ ਦੇ ਪਿੱਛੇ ਛੁਪਣ ਅਤੇ ਸਾਜ਼ਿਸ਼ਾਂ ਰਚਣ ਦੀ ਲੋੜ ਨਾ ਪੈਂਦੀ।