Become a member

Get the best offers and updates relating to Liberty Case News.

― Advertisement ―

spot_img
spot_img
HomeBig Newsਪਰਵਿੰਦਰ ਝੋਟਾ ਕਤਲ ਕੇਸ ਦੀ ਜਾਂਚ CBI ਹਵਾਲੇ ਕਰੇਗੀ ਪੰਜਾਬ ਸਰਕਾਰ

ਪਰਵਿੰਦਰ ਝੋਟਾ ਕਤਲ ਕੇਸ ਦੀ ਜਾਂਚ CBI ਹਵਾਲੇ ਕਰੇਗੀ ਪੰਜਾਬ ਸਰਕਾਰ

ਮਾਨਸਾ ਵਿੱਚ ਨਸ਼ਿਆਂ ਵਿਰੁੱਧ ਆਵਾਜ਼ ਬੁਲੰਦ ਕਰਨ ਵਾਲੇ ਪਰਵਿੰਦਰ ਸਿੰਘ ਝੋਟਾ ਦੇ ਕਤਲ ਮਾਮਲੇ ਦੀ ਜਾਂਚ ਹੁਣ CBI ਕਰੇਗੀ। ਮੁੱਖ ਮੰਤਰੀ ਭਗਵੰਤ ਮਾਨ ਨੇ ਮੰਗਲਵਾਰ ਨੂੰ ਸੋਸ਼ਲ ਮੀਡੀਆ ਪਲੇਟਫਾਰਮ X ’ਤੇ ਪੋਸਟ ਕਰਕੇ ਪਰਿਵਾਰ ਦੀ ਮੰਗ ਮੰਨਣ ਅਤੇ ਕੇਸ ਕੇਂਦਰੀ ਜਾਂਚ ਏਜੰਸੀ ਨੂੰ ਸੌਂਪਣ ਦਾ ਐਲਾਨ ਕੀਤਾ। ਇਹ ਐਲਾਨ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਝੋਟਾ ਦੇ ਪਰਿਵਾਰ ਨਾਲ ਮੁਲਾਕਾਤ ਕਰਨ ਦੇ ਪ੍ਰਸਤਾਵਿਤ ਦੌਰੇ ਤੋਂ ਪਹਿਲਾਂ ਕੀਤਾ ਗਿਆ।

ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਨਸ਼ਿਆਂ ਵਿਰੁੱਧ ਲੜਾਈ ਲੜਨ ਵਾਲੇ ਪਰਵਿੰਦਰ ਸਿੰਘ ਝੋਟਾ ਦੇ ਪਿਤਾ ਅਤੇ ਉਨ੍ਹਾਂ ਦਾ ਪਰਿਵਾਰ ਇਕੱਲਾ ਨਹੀਂ ਹੈ। ਸਰਕਾਰ ਹਰ ਸਮੇਂ ਉਨ੍ਹਾਂ ਦੇ ਨਾਲ ਖੜ੍ਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਸਰਕਾਰ ਸਖ਼ਤ ਕਦਮ ਚੁੱਕਣ ਤੋਂ ਪਿੱਛੇ ਨਹੀਂ ਹਟੇਗੀ ਅਤੇ ਨਸ਼ਾ ਤਸਕਰਾਂ ਵਿਰੁੱਧ ਲੜਾਈ ਜਾਰੀ ਰਹੇਗੀ।

ਜ਼ਿਕਰਯੋਗ ਹੈ ਕਿ 13 ਅਕਤੂਬਰ ਨੂੰ ਮਾਨਸਾ ਵਿੱਚ ਮੈਡੀਕਲ ਸਟੋਰ ’ਤੇ ਕਥਿਤ ਤੌਰ ’ਤੇ ਨਸ਼ੀਲੀਆਂ ਦਵਾਈਆਂ ਦੀ ਵਿਕਰੀ ਦਾ ਵਿਰੋਧ ਕਰਨ ਦੌਰਾਨ ਪਰਵਿੰਦਰ ਝੋਟਾ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਇਸ ਮਾਮਲੇ ਵਿੱਚ ਕੈਮਿਸਟ ਅਸ਼ਵਨੀ ਕੁਮਾਰ ਦਾ ਨਾਮ ਸਾਹਮਣੇ ਆਇਆ ਸੀ। ਘਟਨਾ ਤੋਂ ਬਾਅਦ ਹੀ ਪਰਿਵਾਰ ਵੱਲੋਂ CBI ਜਾਂਚ ਦੀ ਮੰਗ ਕੀਤੀ ਜਾ ਰਹੀ ਸੀ। ਪਰਿਵਾਰ ਨੇ ਇਨਸਾਫ਼ ਮਿਲਣ ਤੱਕ ਅੰਤਿਮ ਸਸਕਾਰ ਨਾ ਕਰਨ ਦਾ ਫ਼ੈਸਲਾ ਲਿਆ ਹੋਇਆ ਹੈ। ਝੋਟਾ ਦੀ ਮ੍ਰਿਤਕ ਦੇਹ ਪਿਛਲੇ ਅੱਠ ਦਿਨਾਂ ਤੋਂ ਸਿਵਲ ਹਸਪਤਾਲ ਵਿੱਚ ਰੱਖੀ ਹੋਈ ਹੈ।

ਪਰਵਿੰਦਰ ਝੋਟਾ ਮਾਮਲੇ ਸਬੰਧੀ ਬਣੀ ਇਨਸਾਫ਼ ਕਮੇਟੀ ਦੇ ਮੈਂਬਰ ਅਤੇ ਪਰਿਵਾਰ ਦੇ ਕਰੀਬੀ ਇੰਦਰਜੀਤ ਸਿੰਘ ਮੁੰਸ਼ੀ ਨੇ ਕਿਹਾ ਕਿ ਅਮਿਤ ਸ਼ਾਹ ਦੇ ਦੌਰੇ ਨੂੰ ਦੇਖਦਿਆਂ ਪੰਜਾਬ ਸਰਕਾਰ ਨੇ ਹੁਣ CBI ਜਾਂਚ ਦੀ ਸਿਫ਼ਾਰਸ਼ ਕੀਤੀ ਹੈ। ਉਨ੍ਹਾਂ ਸਵਾਲ ਚੁੱਕਿਆ ਕਿ ਸਰਕਾਰ ਨੇ ਇਹ ਕਦਮ ਪਹਿਲਾਂ ਕਿਉਂ ਨਹੀਂ ਚੁੱਕਿਆ। ਮੁੰਸ਼ੀ ਨੇ ਕਿਹਾ ਕਿ ਪਰਿਵਾਰ ਅਤੇ ਕਮੇਟੀ ਦਾ ਧਰਨਾ ਜਾਰੀ ਰਹੇਗਾ ਅਤੇ ਸਾਰੀਆਂ ਮੰਗਾਂ ਪੂਰੀਆਂ ਹੋਣ ਤੱਕ ਅੰਤਿਮ ਸਸਕਾਰ ਨਹੀਂ ਕੀਤਾ ਜਾਵੇਗਾ। ਉਨ੍ਹਾਂ ਇਹ ਦੋਸ਼ ਵੀ ਲਾਇਆ ਕਿ ਪਰਵਿੰਦਰ ਸਿੰਘ ਦੇ ਪਿਤਾ ਦੇ ਬਿਆਨਾਂ ਨੂੰ ਤੋੜ-ਮਰੋੜ ਕੇ ਪੇਸ਼ ਕੀਤਾ ਜਾ ਰਿਹਾ ਹੈ।

ਭਾਜਪਾ ਆਗੂ ਰਵਨੀਤ ਬਿੱਟੂ ਨੇ ਚੁੱਕੇ ਸਵਾਲ

ਸਾਬਕਾ ਕੇਂਦਰੀ ਮੰਤਰੀ ਅਤੇ ਭਾਜਪਾ ਆਗੂ ਰਵਨੀਤ ਸਿੰਘ ਬਿੱਟੂ ਨੇ ਕਿਹਾ ਕਿ ਅਮਿਤ ਸ਼ਾਹ ਅਜੇ ਜਹਾਜ਼ ਵਿੱਚ ਸਵਾਰ ਵੀ ਨਹੀਂ ਹੋਏ ਸਨ ਕਿ ਪੰਜਾਬ ਸਰਕਾਰ ਨੇ CBI ਜਾਂਚ ਦਾ ਐਲਾਨ ਕਰ ਦਿੱਤਾ।

ਮੰਤਰੀ ਅਮਨ ਅਰੋੜਾ ਨੇ ਦਿੱਤੀ ਸਫ਼ਾਈ

ਪੰਜਾਬ ਦੇ ਮੰਤਰੀ ਅਮਨ ਅਰੋੜਾ ਨੇ ਚੰਡੀਗੜ੍ਹ ਵਿੱਚ ਪ੍ਰੈੱਸ ਕਾਨਫਰੰਸ ਦੌਰਾਨ ਕਿਹਾ ਕਿ CBI ਜਾਂਚ ਦਾ ਫ਼ੈਸਲਾ ਅਮਿਤ ਸ਼ਾਹ ਦੇ ਦੌਰੇ ਦੇ ਦਬਾਅ ਹੇਠ ਨਹੀਂ ਲਿਆ ਗਿਆ। ਉਨ੍ਹਾਂ ਮੁਤਾਬਕ ਮੁੱਖ ਮੰਤਰੀ ਭਗਵੰਤ ਮਾਨ ਉਸੇ ਦਿਨ ਫਰਾਂਸ ਤੋਂ ਵਾਪਸ ਪਰਤੇ ਸਨ, ਜਿਸ ਤੋਂ ਬਾਅਦ ਇਹ ਫ਼ੈਸਲਾ ਲਿਆ ਗਿਆ। ਮੁੱਖ ਮੰਤਰੀ ਪਰਿਵਾਰ ਨੂੰ ਮਿਲਣ ਜਾਣਗੇ ਜਾਂ ਨਹੀਂ, ਇਸ ਬਾਰੇ ਉਨ੍ਹਾਂ ਨੇ ਕੋਈ ਜਾਣਕਾਰੀ ਹੋਣ ਤੋਂ ਇਨਕਾਰ ਕੀਤਾ।

ਤਿੰਨ ਮਹਿਲਾ IAS ਅਧਿਕਾਰੀਆਂ ਨੇ ਪਰਿਵਾਰ ਨਾਲ ਕੀਤੀ ਸੀ ਮੁਲਾਕਾਤ

ਇਸ ਤੋਂ ਪਹਿਲਾਂ ਸੋਮਵਾਰ ਨੂੰ ਤਿੰਨ ਮਹਿਲਾ IAS ਅਧਿਕਾਰੀਆਂ ਦੀ ਟੀਮ ਮਾਨਸਾ ਪਹੁੰਚੀ ਸੀ। ਇਸ ਟੀਮ ਵਿੱਚ ਫ਼ਰੀਦਕੋਟ ਡਿਵੀਜ਼ਨ ਦੀ ਕਮਿਸ਼ਨਰ ਕੰਵਲਪ੍ਰੀਤ ਕੌਰ ਬਰਾੜ, ਮਾਨਸਾ ਦੀ DC ਨਵਜੋਤ ਕੌਰ ਅਤੇ ਸਾਬਕਾ DC ਅਪਨੀਤ ਰਿਆਤ ਸ਼ਾਮਲ ਸਨ। ਅਧਿਕਾਰੀਆਂ ਨੇ ਪਰਿਵਾਰ ਅਤੇ ਇਨਸਾਫ਼ ਕਮੇਟੀ ਨਾਲ ਮੁਲਾਕਾਤ ਕਰਕੇ ਉਨ੍ਹਾਂ ਦੀਆਂ ਮੰਗਾਂ ਸੁਣੀਆਂ ਅਤੇ ਮੰਗ ਪੱਤਰ ਲਿਆ, ਪਰ ਉਸ ਸਮੇਂ ਕੋਈ ਅੰਤਿਮ ਫ਼ੈਸਲਾ ਨਹੀਂ ਹੋ ਸਕਿਆ ਸੀ।