Become a member

Get the best offers and updates relating to Liberty Case News.

― Advertisement ―

spot_img
spot_img
HomeBreaking Newsਪੰਜਾਬ ਦੀਆਂ ਮੰਡੀਆਂ 'ਚ ਝੋਨੇ ਦੀ ਸਰਕਾਰੀ ਖਰੀਦ 100 ਲੱਖ ਮੀਟ੍ਰਿਕ ਟਨ...

ਪੰਜਾਬ ਦੀਆਂ ਮੰਡੀਆਂ ‘ਚ ਝੋਨੇ ਦੀ ਸਰਕਾਰੀ ਖਰੀਦ 100 ਲੱਖ ਮੀਟ੍ਰਿਕ ਟਨ ਤੋਂ ਪਾਰ: ਲਾਲ ਚੰਦ ਕਟਾਰੂਚੱਕ

4.71 ਲੱਖ ਕਿਸਾਨਾਂ ਦੇ ਖਾਤਿਆਂ ‘ਚ 20,000 ਕਰੋੜ ਰੁਪਏ ਤੋਂ ਵੱਧ ਦੀ ਅਦਾਇਗੀ ਜਮ੍ਹਾਂ

*ਚੰਡੀਗੜ੍ਹ, 29 ਅਕਤੂਬਰ: ਸੂਬੇ ਲਈ ਇੱਕ ਵੱਡੀ ਪ੍ਰਾਪਤੀ ਤਹਿਤ ਪੰਜਾਬ ਦੀਆਂ ਮੰਡੀਆਂ ਵਿੱਚ ਸਰਕਾਰੀ ਏਜੰਸੀਆਂ ਵੱਲੋਂ ਝੋਨੇ ਦੀ ਕੁੱਲ ਖਰੀਦ 101.96 ਲੱਖ ਮੀਟ੍ਰਿਕ ਟਨ (ਐਲ.ਐਮ.ਟੀ.) ਤੋਂ ਪਾਰ ਹੋ ਗਈ ਹੈ।

ਇਸ ਦੇ ਨਾਲ ਹੀ 4.71 ਲੱਖ ਕਿਸਾਨਾਂ ਦੇ ਖਾਤਿਆਂ ਵਿੱਚ 20,713.24 ਕਰੋੜ ਰੁਪਏ ਤੋਂ ਵੱਧ ਦੀ ਅਦਾਇਗੀ ਜਮ੍ਹਾਂ ਕਰਵਾਈ ਜਾ ਚੁੱਕੀ ਹੈ।

ਇਸ ਸਬੰਧੀ ਜਾਣਕਾਰੀ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲਿਆਂ ਬਾਰੇ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਨੇ ਸੂਬੇ ਵਿੱਚ ਚੱਲ ਰਹੇ ਝੋਨੇ ਦੇ ਖਰੀਦ ਸੀਜ਼ਨ ਦੀ ਸਮੀਖਿਆ ਲਈ ਬੁਲਾਈ ਗਈ ਮੀਟਿੰਗ ਦੌਰਾਨ ਦਿੱਤੀ। ਉਹਨਾਂ ਦੱਸਿਆ ਕਿ ਲਿਫਟਿੰਗ 70 ਲੱਖ ਮੀਟ੍ਰਿਕ ਟਨ ਹੋ ਚੁੱਕੀ ਹੈ, ਜੋ 72 ਘੰਟਿਆਂ ਦੇ ਚੱਕਰ ਦੇ ਹਿਸਾਬ ਨਾਲ ਲਗਭਗ 86 ਫੀਸਦੀ ਬਣਦੀ ਹੈ।

ਖਰੀਦ ਪ੍ਰਕਿਰਿਆ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ 2500 ਤੋਂ ਵੱਧ ਮੰਡੀਆਂ ਚਾਲੂ ਹਨ ਅਤੇ ਕਿਸਾਨਾਂ ਦੀ ਫ਼ਸਲ 2461 ਰੁਪਏ ਪ੍ਰਤੀ ਕੁਇੰਟਲ ਦੇ ਘੱਟੋ-ਘੱਟ ਸਮਰਥਨ ਮੁੱਲ (ਐਮ.ਐਸ.ਪੀ.) ‘ਤੇ ਖਰੀਦੀ ਜਾ ਰਹੀ ਹੈ।
ਸ੍ਰੀ ਕਟਾਰੂਚੱਕ ਨੇ ਅੱਗੇ ਕਿਹਾ ਕਿ ਸੂਬਾ 180 ਲੱਖ ਮੀਟ੍ਰਿਕ ਟਨ ਦੇ ਖਰੀਦ ਟੀਚੇ ਨੂੰ ਆਸਾਨੀ ਨਾਲ ਪ੍ਰਾਪਤ ਕਰ ਲਵੇਗਾ। ਮੰਤਰੀ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਤਾਕੀਦ ਕੀਤੀ ਕਿ ਇਹ ਯਕੀਨੀ ਬਣਾਇਆ ਜਾਵੇ ਕਿ ਬਾਹਰਲੇ ਸੂਬਿਆਂ ਦਾ ਝੋਨਾ ਪੰਜਾਬ ਦੀਆਂ ਮੰਡੀਆਂ ਵਿੱਚ ਨਾ ਵਿਕੇ ਅਤੇ ਖੇਤੀ ਖੇਤਰ ਦੇ ਹਿੱਤਾਂ ਦੀ ਰਾਖੀ ਲਈ ਇਸ ਸਬੰਧ ਵਿੱਚ ਸਖ਼ਤ ਨਿਗਰਾਨੀ ਰੱਖੀ ਜਾਵੇ।

ਉਹਨਾਂ ਕਿਹਾ ਕਿ ਸੂਬਾ ਸਰਕਾਰ ਕਿਸਾਨਾਂ ਵੱਲੋਂ ਬੜੀ ਮਿਹਨਤ ਨਾਲ ਪੈਦਾ ਕੀਤੇ ਅਨਾਜ ਦੇ ਇੱਕ-ਇੱਕ ਦਾਣੇ ਦੀ ਖਰੀਦ ਲਈ ਵਚਨਬੱਧ ਹੈ। ਇਸ ਮੌਕੇ ਪ੍ਰਮੁੱਖ ਸਕੱਤਰ, ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਸ੍ਰੀ ਰਾਹੁਲ ਤਿਵਾੜੀ, ਡਾਇਰੈਕਟਰ ਸ੍ਰੀ ਵਰਿੰਦਰ ਕੁਮਾਰ ਸ਼ਰਮਾ, ਵਧੀਕ ਡਾਇਰੈਕਟਰ ਡਾ. ਅੰਜੂਮਨ ਭਾਸਕਰ ਅਤੇ ਸ੍ਰੀ ਅਜੈਵੀਰ ਸਿੰਘ ਸਰਾਓ ਅਤੇ ਜਨਰਲ ਮੈਨੇਜਰ (ਵਿੱਤ) ਸ੍ਰੀ ਸਰਵੇਸ਼ ਕੁਮਾਰ ਵੀ ਮੌਜੂਦ ਸਨ।

Latest Articel

ਭਾਰਤ ਨੇ ਚੀਨ ਨੂੰ 5-2 ਨਾਲ ਹਰਾਇਆ, ਜਾਪਾਨ ਨੇ ਬੰਗਲਾਦੇਸ਼ ਨੂੰ 1-0 ਨਾਲ ਮਾਤ...

0
ਚੰਡੀਗੜ੍ਹ / ਜਲੰਧਰ, 29 ਅਕਤੂਬਰ: ਓਲੰਪੀਅਨ ਸੁਰਜੀਤ ਸਿੰਘ ਹਾਕੀ ਸਟੇਡੀਅਮ ਵਿੱਚ ਅੱਜ ਤਿੰਨ ਰੋਮਾਂਚਕ ਅਤੇ ਜ਼ਬਰਦਸਤ ਮੁਕਾਬਲੇ ਹੋਏ, ਜਿਸ ਵਿੱਚ ਮੇਜ਼ਬਾਨ ਭਾਰਤ, ਜਾਪਾਨ ਅਤੇ...

ਨੌਜਵਾਨਾਂ ਨੂੰ ਹੁਣ ਪੰਜਾਬ ਵਿੱਚ ਹੀ ਨੌਕਰੀਆਂ ਮਿਲਣ ਨਾਲ ਵਿਦੇਸ਼ ਜਾਣ ਦੇ ਰੁਝਾਨ ਨੂੰ...

0
ਪਾਸਪੋਰਟ ਬਣਾਉਣ ਦੀ ਮੰਗ ਘਟੀ ਕਿਉਂਕਿ ਨੌਜਵਾਨ ਹੁਣ ਪੰਜਾਬ ਵਿੱਚ ਹੀ ਬਣਾ ਰਹੇ ਆਪਣਾ ਭਵਿੱਖ: ਮੁੱਖ ਮੰਤਰੀ ਭਗਵੰਤ ਸਿੰਘ ਮਾਨ * ਪਹਿਲਾਂ ਰੋਜ਼ਗਾਰ ਦੇ ਮੌਕੇ...

ਤਰਨ ਤਾਰਨ ਵਿਖੇ ਕਰੀਬ 5.94 ਕਰੋੜ ਰੁਪਏ ਦੀ ਲਾਗਤ ਨਾਲ ਬਣ ਰਿਹਾ ਅੰਬੇਦਕਰ ਭਵਨ...

0
ਬਾਬਾ ਸਾਹਿਬ ਦੇ ਸਮਾਜਿਕ ਨਿਆਂ, ਬਰਾਬਰੀ ਅਤੇ ਸਿੱਖਿਆ ਦੇ ਸੰਦੇਸ਼ ਨੂੰ ਲੋਕਾਂ ਤੱਕ ਪਹੁੰਚਾਉਣ ਦਾ ਬਣੇਗਾ ਮਜ਼ਬੂਤ ਕੇਂਦਰ* *ਇੱਕ ਏਕੜ ਵਿੱਚ ਫੈਲਿਆ ਤਿੰਨ ਮੰਜ਼ਿਲਾ ਭਵਨ...

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਵਿਭਾਗਾਂ ਨੂੰ ਯੋਗ ਆਊਟਸੋਰਸ ਮੁਲਾਜ਼ਮਾਂ ਨੂੰ ਠੇਕੇ...

0
*ਭਗਵੰਤ ਮਾਨ ਸਰਕਾਰ 2026 ਦੇ ਕਾਨੂੰਨ ਤਹਿਤ ਆਊਟਸੋਰਸ ਮੁਲਾਜ਼ਮਾਂ ਨੂੰ ਸਮਾਂਬੱਧ ਢੰਗ ਨਾਲ ਠੇਕੇ 'ਤੇ ਲੈਣ ਲਈ ਵਚਨਬੱਧ: ਹਰਪਾਲ ਸਿੰਘ ਚੀਮਾ* *ਨੇਤਰਹੀਣ ਉਮੀਦਵਾਰਾਂ ਲਈ ਗਰੁੱਪ...

SIR ਖ਼ਿਲਾਫ਼ ਵਿਰੋਧੀ ਧਿਰ ਦੀ ਰੈਲੀ ਨੂੰ CJP ਦੀ ਹਮਾਇਤ, ਰਾਹੁਲ ਗਾਂਧੀ ਵੱਲੋਂ ਵਿਦਿਆਰਥੀਆਂ...

0
ਦਿੱਲੀ ਵਿੱਚ 1 ਨਵੰਬਰ ਨੂੰ ਹੋਣ ਵਾਲੀ ਵਿਰੋਧੀ ਧਿਰ ਦੀ ਰੈਲੀ ਨੂੰ ਲੈ ਕੇ ਸਿਆਸੀ ਸਰਗਰਮੀਆਂ ਤੇਜ਼ ਹੋ ਗਈਆਂ ਹਨ। ਕਾਕਰੋਚ ਜਨਤਾ ਪਾਰਟੀ (CJP)...