Become a member

Get the best offers and updates relating to Liberty Case News.

― Advertisement ―

spot_img
spot_img
HomeBig Newsਭਾਰਤ ਨੇ ਚੀਨ ਨੂੰ 5-2 ਨਾਲ ਹਰਾਇਆ, ਜਾਪਾਨ ਨੇ ਬੰਗਲਾਦੇਸ਼ ਨੂੰ 1-0...

ਭਾਰਤ ਨੇ ਚੀਨ ਨੂੰ 5-2 ਨਾਲ ਹਰਾਇਆ, ਜਾਪਾਨ ਨੇ ਬੰਗਲਾਦੇਸ਼ ਨੂੰ 1-0 ਨਾਲ ਮਾਤ ਦਿੱਤੀ, ਮਲੇਸ਼ੀਆ ਨੇ ਦੱਖਣੀ ਕੋਰੀਆ ਨੂੰ 3-1 ਨਾਲ ਹਰਾਇਆ

ਚੰਡੀਗੜ੍ਹ / ਜਲੰਧਰ, 29 ਅਕਤੂਬਰ: ਓਲੰਪੀਅਨ ਸੁਰਜੀਤ ਸਿੰਘ ਹਾਕੀ ਸਟੇਡੀਅਮ ਵਿੱਚ ਅੱਜ ਤਿੰਨ ਰੋਮਾਂਚਕ ਅਤੇ ਜ਼ਬਰਦਸਤ ਮੁਕਾਬਲੇ ਹੋਏ, ਜਿਸ ਵਿੱਚ ਮੇਜ਼ਬਾਨ ਭਾਰਤ, ਜਾਪਾਨ ਅਤੇ ਮਲੇਸ਼ੀਆ ਨੇ ਜਿੱਤ ਦਰਜ ਕੀਤੀ।

ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਵੀ ਭਾਰਤ-ਚੀਨ ਮੁਕਾਬਲਾ ਦੇਖਿਆ ਅਤੇ ਦੋਵਾਂ ਟੀਮਾਂ ਦੇ ਖਿਡਾਰੀਆਂ ਨਾਲ ਮੁਲਾਕਾਤ ਕੀਤੀ।

ਇਸ ਮੌਕੇ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਲਗਾਤਾਰ ਯਤਨਾਂ ਸਦਕਾ ਹੀ ਪੰਜਾਬ ਨੂੰ ਵੱਕਾਰੀ ‘ਏਸ਼ੀਅਨ ਚੈਂਪੀਅਨਜ਼ ਟਰਾਫੀ’ ਦੀ ਮੇਜ਼ਬਾਨੀ ਕਰਨ ਦਾ ਮੌਕਾ ਮਿਲਿਆ ਹੈ। ਪੰਜਾਬ ਨੂੰ ਦੇਸ਼ ਵਿੱਚ ਹਾਕੀ ਦਾ ਗੜ੍ਹ ਦੱਸਦਿਆਂ, ਸ. ਖੁੱਡੀਆਂ ਨੇ ਕਿਹਾ ਕਿ ਸੂਬਾ ਸਰਕਾਰ ਇਸ ਟੂਰਨਾਮੈਂਟ ਦੀ ਸਫਲਤਾ ਲਈ ਕੋਈ ਕਸਰ ਬਾਕੀ ਨਹੀਂ ਛੱਡ ਰਹੀ ਹੈ।

ਭਾਰਤ ਅਤੇ ਚੀਨ ਵਿਚਾਲੇ ਹੋਏ ਬੇਹੱਦ ਰੋਮਾਂਚਕ ਅਤੇ ਜ਼ਬਰਦਸਤ ਮੁਕਾਬਲੇ ਵਿੱਚ ਭਾਰਤੀ ਟੀਮ ਨੇ ਚੀਨ ਨੂੰ 5-2 ਨਾਲ ਹਰਾਇਆ।

ਭਾਰਤ ਲਈ, ਕਪਤਾਨ ਹਰਮਨਪ੍ਰੀਤ ਸਿੰਘ ਨੇ ਸ਼ਾਨਦਾਰ ‘ਡਰੈਗ ਫਲਿਕ’ ਦਾ ਪ੍ਰਦਰਸ਼ਨ ਕਰਦਿਆਂ 27ਵੇਂ ਅਤੇ 31ਵੇਂ ਮਿੰਟ ਵਿੱਚ ਪੈਨਲਟੀ ਕਾਰਨਰ ਰਾਹੀਂ ਦੋ ਗੋਲ ਕੀਤੇ। ਸੁਖਜੀਤ ਸਿੰਘ ਨੇ 12ਵੇਂ ਅਤੇ 34ਵੇਂ ਮਿੰਟ ਵਿੱਚ ਦੋ ‘ਫੀਲਡ ਗੋਲ’ ਕੀਤੇ। ਜੁਗਰਾਜ ਸਿੰਘ ਨੇ 47ਵੇਂ ਮਿੰਟ ਵਿੱਚ ਪੈਨਲਟੀ ਕਾਰਨਰ ਰਾਹੀਂ ਗੋਲ ਕੀਤਾ।

ਚੀਨ ਲਈ, ਪੇਂਗ ਯਾਂਗ ਨੇ 26ਵੇਂ ਮਿੰਟ ਵਿੱਚ ਅਤੇ ਚੋਂਗਕੋਂਗ ਚੇਨ ਨੇ 36ਵੇਂ ਮਿੰਟ ਵਿੱਚ ਪੈਨਲਟੀ ਕਾਰਨਰ ਰਾਹੀਂ ਗੋਲ ਕੀਤੇ।

ਇੱਕ ਹੋਰ ਮੈਚ ਵਿੱਚ ਜਾਪਾਨ ਦੀ ਟੀਮ ਨੇ ਕਰੜੀ ਟੱਕਰ ਦੇ ਰਹੀ ਬੰਗਲਾਦੇਸ਼ ਦੀ ਟੀਮ ਨੂੰ ਕਾਫ਼ੀ ਜੱਦੋ-ਜਹਿਦ ਤੋਂ ਬਾਅਦ 1-0 ਮਾਤ ਦੇ ਦਿੱਤੀ। ਜਾਪਾਨ ਵੱਲੋਂ ਰਾਇਕੀ ਫੁਜੀਸ਼ੀਮਾ ਨੇ 40ਵੇਂ ਮਿੰਟ ਵਿੱਚ ਪੈਨਲਟੀ ਕਾਰਨਰ ਰਾਹੀਂ ਇਹ ਗੋਲ ਦਾਗ਼ਿਆ।

ਇਸ ਤੋਂ ਪਹਿਲਾਂ ਦਿਨ ਦੇ ਪਹਿਲੇ ਮੁਕਾਬਲੇ ਵਿੱਚ ਮਲੇਸ਼ੀਆ ਨੇ ਦੱਖਣੀ ਕੋਰੀਆ ਨੂੰ 3-1 ਨਾਲ ਮਾਤ ਦਿੱਤੀ। ਮਲੇਸ਼ੀਆ ਲਈ ਅਜ਼ੀਮੂਦੀਨ ਕਮਰੂਦੀਨ ਨੇ 10ਵੇਂ ਮਿੰਟ ਵਿੱਚ ਮੈਦਾਨੀ ਗੋਲ ਕਰਕੇ ਖਾਤਾ ਖੋਲ੍ਹਿਆ। ਦੱਖਣੀ ਕੋਰੀਆ ਨੇ ਖੇਡ ਵਿੱਚ ਵਾਪਸੀ ਕਰਦਿਆਂ 31ਵੇਂ ਮਿੰਟ ਵਿੱਚ ਸੋਂਗ ਹਾਏ-ਸੋਂਗ ਦੇ ਮੈਦਾਨੀ ਗੋਲ ਦੀ ਬਦੌਲਤ ਸਕੋਰ 1-1 ਨਾਲ ਬਰਾਬਰ ਕਰ ਦਿੱਤਾ।

ਇਸ ਮਗਰੋਂ ਮਲੇਸ਼ੀਆ ਦੀ ਟੀਮ ਨੇ ਸ਼ਾਨਦਾਰ ਹਾਕੀ ਦਾ ਮੁਜ਼ਾਹਰਾ ਕਰਦਿਆਂ 2 ਹੋਰ ਗੋਲ ਦਾਗ਼ ਦਿੱਤੇ। ਮੁਹੰਮਦ ਅਖੀਮੁੱਲਾ ਅਨਵਰ ਏਸੂਕ ਨੇ 36ਵੇਂ ਮਿੰਟ ਵਿੱਚ ਪੈਨਲਟੀ ਕਾਰਨਰ ਨੂੰ ਗੋਲ ਵਿੱਚ ਤਬਦੀਲ ਕਰਕੇ ਆਪਣੀ ਟੀਮ ਨੂੰ 2-1 ਦੀ ਬੜ੍ਹਤ ਦਿਵਾਈ। ਇਸ ਤੋਂ ਬਾਅਦ 50ਵੇਂ ਮਿੰਟ ਵਿੱਚ ਫ਼ੈਜ਼ਲ ਬਿਨ ਸਾਰੀ ਨੇ ਮਲੇਸ਼ੀਆ ਲਈ ਇੱਕ ਹੋਰ ਗੋਲ ਕਰਕੇ ਸਕੋਰ 3-1 ਕਰ ਦਿੱਤਾ, ਜੋ ਕਿ ਅੰਤ ਤੱਕ ਕਾਇਮ ਰਿਹਾ।

Latest Articel

ਨੌਜਵਾਨਾਂ ਨੂੰ ਹੁਣ ਪੰਜਾਬ ਵਿੱਚ ਹੀ ਨੌਕਰੀਆਂ ਮਿਲਣ ਨਾਲ ਵਿਦੇਸ਼ ਜਾਣ ਦੇ ਰੁਝਾਨ ਨੂੰ...

0
ਪਾਸਪੋਰਟ ਬਣਾਉਣ ਦੀ ਮੰਗ ਘਟੀ ਕਿਉਂਕਿ ਨੌਜਵਾਨ ਹੁਣ ਪੰਜਾਬ ਵਿੱਚ ਹੀ ਬਣਾ ਰਹੇ ਆਪਣਾ ਭਵਿੱਖ: ਮੁੱਖ ਮੰਤਰੀ ਭਗਵੰਤ ਸਿੰਘ ਮਾਨ * ਪਹਿਲਾਂ ਰੋਜ਼ਗਾਰ ਦੇ ਮੌਕੇ...

ਪੰਜਾਬ ਦੀਆਂ ਮੰਡੀਆਂ ‘ਚ ਝੋਨੇ ਦੀ ਸਰਕਾਰੀ ਖਰੀਦ 100 ਲੱਖ ਮੀਟ੍ਰਿਕ ਟਨ ਤੋਂ ਪਾਰ:...

0
4.71 ਲੱਖ ਕਿਸਾਨਾਂ ਦੇ ਖਾਤਿਆਂ 'ਚ 20,000 ਕਰੋੜ ਰੁਪਏ ਤੋਂ ਵੱਧ ਦੀ ਅਦਾਇਗੀ ਜਮ੍ਹਾਂ *ਚੰਡੀਗੜ੍ਹ, 29 ਅਕਤੂਬਰ: ਸੂਬੇ ਲਈ ਇੱਕ ਵੱਡੀ ਪ੍ਰਾਪਤੀ ਤਹਿਤ ਪੰਜਾਬ ਦੀਆਂ...

ਤਰਨ ਤਾਰਨ ਵਿਖੇ ਕਰੀਬ 5.94 ਕਰੋੜ ਰੁਪਏ ਦੀ ਲਾਗਤ ਨਾਲ ਬਣ ਰਿਹਾ ਅੰਬੇਦਕਰ ਭਵਨ...

0
ਬਾਬਾ ਸਾਹਿਬ ਦੇ ਸਮਾਜਿਕ ਨਿਆਂ, ਬਰਾਬਰੀ ਅਤੇ ਸਿੱਖਿਆ ਦੇ ਸੰਦੇਸ਼ ਨੂੰ ਲੋਕਾਂ ਤੱਕ ਪਹੁੰਚਾਉਣ ਦਾ ਬਣੇਗਾ ਮਜ਼ਬੂਤ ਕੇਂਦਰ* *ਇੱਕ ਏਕੜ ਵਿੱਚ ਫੈਲਿਆ ਤਿੰਨ ਮੰਜ਼ਿਲਾ ਭਵਨ...

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਵਿਭਾਗਾਂ ਨੂੰ ਯੋਗ ਆਊਟਸੋਰਸ ਮੁਲਾਜ਼ਮਾਂ ਨੂੰ ਠੇਕੇ...

0
*ਭਗਵੰਤ ਮਾਨ ਸਰਕਾਰ 2026 ਦੇ ਕਾਨੂੰਨ ਤਹਿਤ ਆਊਟਸੋਰਸ ਮੁਲਾਜ਼ਮਾਂ ਨੂੰ ਸਮਾਂਬੱਧ ਢੰਗ ਨਾਲ ਠੇਕੇ 'ਤੇ ਲੈਣ ਲਈ ਵਚਨਬੱਧ: ਹਰਪਾਲ ਸਿੰਘ ਚੀਮਾ* *ਨੇਤਰਹੀਣ ਉਮੀਦਵਾਰਾਂ ਲਈ ਗਰੁੱਪ...

SIR ਖ਼ਿਲਾਫ਼ ਵਿਰੋਧੀ ਧਿਰ ਦੀ ਰੈਲੀ ਨੂੰ CJP ਦੀ ਹਮਾਇਤ, ਰਾਹੁਲ ਗਾਂਧੀ ਵੱਲੋਂ ਵਿਦਿਆਰਥੀਆਂ...

0
ਦਿੱਲੀ ਵਿੱਚ 1 ਨਵੰਬਰ ਨੂੰ ਹੋਣ ਵਾਲੀ ਵਿਰੋਧੀ ਧਿਰ ਦੀ ਰੈਲੀ ਨੂੰ ਲੈ ਕੇ ਸਿਆਸੀ ਸਰਗਰਮੀਆਂ ਤੇਜ਼ ਹੋ ਗਈਆਂ ਹਨ। ਕਾਕਰੋਚ ਜਨਤਾ ਪਾਰਟੀ (CJP)...