Become a member

Get the best offers and updates relating to Liberty Case News.

― Advertisement ―

spot_img
spot_img
HomeBig NewsAAP ਦੀ ਪਹਿਲੀ ਸੂਚੀ ਜਾਰੀ ਹੋਣ ਮਗਰੋਂ ਲਾਲਜੀਤ ਭੁੱਲਰ ਦਾ ਵੱਡਾ ਐਲਾਨ,...

AAP ਦੀ ਪਹਿਲੀ ਸੂਚੀ ਜਾਰੀ ਹੋਣ ਮਗਰੋਂ ਲਾਲਜੀਤ ਭੁੱਲਰ ਦਾ ਵੱਡਾ ਐਲਾਨ, ਇਸ ਵਾਰ ਨਹੀਂ ਲੜਨਗੇ ਵਿਧਾਨ ਸਭਾ ਚੋਣ

ਪੰਜਾਬ ਵਿੱਚ ਆਮ ਆਦਮੀ ਪਾਰਟੀ (AAP) ਵੱਲੋਂ 40 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕੀਤੇ ਜਾਣ ਤੋਂ ਬਾਅਦ ਸਿਆਸੀ ਹਲਚਲ ਤੇਜ਼ ਹੋ ਗਈ ਹੈ। ਇਸੇ ਦੌਰਾਨ ਤਰਨਤਾਰਨ ਜ਼ਿਲ੍ਹੇ ਦੇ ਪੱਟੀ ਵਿਧਾਨ ਸਭਾ ਹਲਕੇ ਤੋਂ ਵਿਧਾਇਕ ਅਤੇ ਸਾਬਕਾ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਇਸ ਵਾਰ ਵਿਧਾਨ ਸਭਾ ਚੋਣ ਲੜਨ ਤੋਂ ਇਨਕਾਰ ਕਰ ਦਿੱਤਾ ਹੈ। ਉਨ੍ਹਾਂ ਨੇ ਸੋਸ਼ਲ ਮੀਡੀਆ ‘ਤੇ ਪੋਸਟ ਸਾਂਝੀ ਕਰਕੇ ਆਪਣੇ ਫੈਸਲੇ ਦਾ ਐਲਾਨ ਕੀਤਾ।

ਭੁੱਲਰ ਨੇ ਆਪਣੀ ਪੋਸਟ ਵਿੱਚ ਲਿਖਿਆ, “ਪੱਟੀ ਹਲਕੇ ਦੇ ਭੈਣਾਂ-ਭਰਾਵਾਂ ਵੱਲੋਂ ਪਾਰਟੀ ਦੁਆਰਾ ਇੱਕ ਵਾਰ ਫਿਰ ਚੋਣ ਲੜਵਾਉਣ ਦੀ ਇੱਛਾ ਬਾਰੇ ਸੁਣਿਆ ਹੈ, ਪਰ ਮੈਂ ਇਸ ਵਾਰ ਚੋਣ ਨਾ ਲੜਨ ਦਾ ਫੈਸਲਾ ਕੀਤਾ ਹੈ।”

ਲਾਲਜੀਤ ਭੁੱਲਰ ਇਸ ਸਮੇਂ ਜੇਲ੍ਹ ਵਿੱਚ ਬੰਦ

ਜ਼ਿਕਰਯੋਗ ਹੈ ਕਿ ਲਾਲਜੀਤ ਸਿੰਘ ਭੁੱਲਰ ਇਸ ਸਮੇਂ ਜੇਲ੍ਹ ਵਿੱਚ ਬੰਦ ਹਨ। ਮੰਤਰੀ ਰਹਿੰਦਿਆਂ ਉਨ੍ਹਾਂ ਦਾ ਨਾਮ ਪੰਜਾਬ ਸਟੇਟ ਵੇਅਰਹਾਊਸਿੰਗ ਕਾਰਪੋਰੇਸ਼ਨ ਦੇ ਅੰਮ੍ਰਿਤਸਰ ਸਥਿਤ ਜ਼ਿਲ੍ਹਾ ਮੈਨੇਜਰ (DM) ਡਾ. ਗਗਨਦੀਪ ਸਿੰਘ ਰੰਧਾਵਾ ਦੇ ਖੁਦਕੁਸ਼ੀ ਮਾਮਲੇ ਵਿੱਚ ਸਾਹਮਣੇ ਆਇਆ ਸੀ। ਇਸ ਮਾਮਲੇ ਵਿੱਚ ਉਹ ਕਾਨੂੰਨੀ ਕਾਰਵਾਈ ਦਾ ਸਾਹਮਣਾ ਕਰ ਰਹੇ ਹਨ।

ਦੂਜੇ ਪਾਸੇ, ਭੁੱਲਰ ਦੀ ਪਤਨੀ ਸੁਰਿੰਦਰਪਾਲ ਕੌਰ ਭੁੱਲਰ ਵੀ ਪੱਟੀ ਹਲਕੇ ਤੋਂ ਪਾਰਟੀ ਟਿਕਟ ਦੀ ਦਾਅਵੇਦਾਰੀ ਪੇਸ਼ ਕਰ ਰਹੀ ਸੀ। ਹਾਲਾਂਕਿ, ਲਾਲਜੀਤ ਭੁੱਲਰ ਦੇ ਜੇਲ੍ਹ ਵਿੱਚ ਹੋਣ ਕਾਰਨ ਆਮ ਆਦਮੀ ਪਾਰਟੀ ਪਹਿਲਾਂ ਹੀ ਪਹਿਲਵਾਨ ਜੱਸਾ ਪੱਟੀ ਨੂੰ ਪੱਟੀ ਹਲਕੇ ਦਾ ਇੰਚਾਰਜ ਨਿਯੁਕਤ ਕਰ ਚੁੱਕੀ ਹੈ।

ਟਿਕਟ ਨਾ ਮਿਲਣ ਦੇ ਖਦਸ਼ੇ ਵਿਚਕਾਰ ਲਿਆ ਫੈਸਲਾ?

ਸਿਆਸੀ ਹਲਕਿਆਂ ਵਿੱਚ ਚਰਚਾ ਹੈ ਕਿ ਲਾਲਜੀਤ ਭੁੱਲਰ ਨੂੰ ਪਹਿਲਾਂ ਹੀ ਅੰਦਾਜ਼ਾ ਸੀ ਕਿ ਪਾਰਟੀ ਇਸ ਵਾਰ ਉਨ੍ਹਾਂ ਨੂੰ ਟਿਕਟ ਨਹੀਂ ਦੇਵੇਗੀ। ਇਸੇ ਕਾਰਨ ਉਨ੍ਹਾਂ ਵੱਲੋਂ ਚੋਣ ਨਾ ਲੜਨ ਦਾ ਐਲਾਨ ਕੀਤੇ ਜਾਣ ਨੂੰ ਸਿਆਸੀ ਤੌਰ ‘ਤੇ ਅਹਿਮ ਮੰਨਿਆ ਜਾ ਰਿਹਾ ਹੈ।

ਜ਼ਿਕਰਯੋਗ ਹੈ ਕਿ AAP ਆਪਣੀ ਪਹਿਲੀ ਸੂਚੀ ਵਿੱਚ ਗੁਰੂਗ੍ਰਾਮ ਦੀ ਭੋਂਡਸੀ ਜੇਲ੍ਹ ਵਿੱਚ ਬੰਦ ਲੁਧਿਆਣਾ ਵੈਸਟ ਤੋਂ ਵਿਧਾਇਕ ਅਤੇ ਮੰਤਰੀ ਸੰਜੀਵ ਅਰੋੜਾ ਨੂੰ ਟਿਕਟ ਦੇ ਚੁੱਕੀ ਹੈ।

ਇਸ ਤੋਂ ਇਲਾਵਾ ਆਮ ਆਦਮੀ ਪਾਰਟੀ ਦੇ ਤਿੰਨ ਵਿਧਾਇਕ ਪਾਰਟੀ ਛੱਡ ਕੇ ਭਾਜਪਾ ਵਿੱਚ ਸ਼ਾਮਲ ਹੋ ਚੁੱਕੇ ਹਨ। ਇਨ੍ਹਾਂ ਵਿੱਚ ਅੰਮ੍ਰਿਤਸਰ ਨਾਰਥ ਤੋਂ ਕੁੰਵਰ ਵਿਜੇ ਪ੍ਰਤਾਪ ਸਿੰਘ, ਸਨੌਰ ਤੋਂ ਹਰਮੀਤ ਸਿੰਘ ਪਠਾਨਮਾਜਰਾ ਅਤੇ ਸਮਾਣਾ ਤੋਂ ਚੇਤਨ ਸਿੰਘ ਜੌੜਾਮਾਜਰਾ ਸ਼ਾਮਲ ਹਨ।