Become a member

Get the best offers and updates relating to Liberty Case News.

― Advertisement ―

spot_img
spot_img
HomeBig Newsਪੰਜਾਬ ਵਿੱਚ ਝੋਨੇ ਦੀ ਲਿਫਟਿੰਗ ਨੇ ਰਿਕਾਰਡ 150 ਲੱਖ ਮੀਟ੍ਰਿਕ ਟਨ ਦਾ...

ਪੰਜਾਬ ਵਿੱਚ ਝੋਨੇ ਦੀ ਲਿਫਟਿੰਗ ਨੇ ਰਿਕਾਰਡ 150 ਲੱਖ ਮੀਟ੍ਰਿਕ ਟਨ ਦਾ ਅੰਕੜਾ ਕੀਤਾ ਪਾਰ

ਚੰਡੀਗੜ੍ਹ, 16 ਨਵੰਬਰ: ਸੂਬੇ ਵਿੱਚ ਝੋਨੇ ਦੀ ਖਰੀਦ ਦਾ ਕੰਮ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਹੇਠ ਅਤੇ ਖੁਰਾਕ, ਸਿਵਲ ਸਪਲਾਈ, ਖਪਤਕਾਰ ਮਾਮਲੇ ਮੰਤਰੀ ਸ਼੍ਰੀ ਲਾਲ ਚੰਦ ਕਟਾਰੂਚੱਕ ਦੀ ਨਿੱਜੀ ਨਿਗਰਾਨੀ ਹੇਠ ਸੁਚਾਰੂ ਢੰਗ ਨਾਲ ਅਤੇ ਤੇਜ਼ ਰਫ਼ਤਾਰ ਨਾਲ ਜਾਰੀ ਹੈ।

ਮੰਡੀਆਂ ਵਿੱਚ ਝੋਨੇ ਦੀ ਕੁੱਲ ਆਮਦ 186 ਲੱਖ ਮੀਟ੍ਰਿਕ ਟਨ (ਐਲ.ਐਮ.ਟੀ.) ਦਾ ਅੰਕੜਾ ਪਾਰ ਕਰ ਗਈ ਹੈ, ਜਿਸ ਵਿੱਚੋਂ 183 ਲੱਖ ਮੀਟ੍ਰਿਕ ਟਨ ਝੋਨੇ ਦੀ ਖਰੀਦ ਕੀਤੀ ਜਾ ਚੁੱਕੀ ਹੈ।

ਮੁੱਖ ਮੰਤਰੀ ਅਤੇ ਖੁਰਾਕ, ਸਿਵਲ ਸਪਲਾਈ, ਖਪਤਕਾਰ ਮਾਮਲੇ ਮੰਤਰੀ ਦੀ ਅਗਵਾਈ ਹੇਠ ਹਾਸਿਲ ਕੀਤੀ ਇੱਕ ਵੱਡੀ ਪ੍ਰਾਪਤੀ ਤਹਿਤ ਝੋਨੇ ਦੀ ਲਿਫਟਿੰਗ ਨੇ ਰਿਕਾਰਡ 150 ਲੱਖ ਮੀਟ੍ਰਿਕ ਟਨ ਦਾ ਅੰਕੜਾ ਪਾਰ ਕਰ ਲਿਆ ਹੈ। 72 ਘੰਟਿਆਂ ਦੀ ਖਰੀਦ ਦੇ ਮੁਕਾਬਲੇ ਚੁਕਾਈ ਦੀ ਪ੍ਰਤੀਸ਼ਤਤਾ 85.99 ਫ਼ੀਸਦੀ ਹੈ।

ਸੂਬਾ ਸਰਕਾਰ ਕਿਸਾਨਾਂ ਲਈ ਸਮੇਂ ਸਿਰ ਚੁਕਾਈ ਅਤੇ ਨਿਰਵਿਘਨ ਖਰੀਦ ਨੂੰ ਯਕੀਨੀ ਬਣਾਉਣ ਲਈ ਬਹੁ-ਪੱਧਰੀ ਤਾਲਮੇਲ ‘ਤੇ ਜ਼ੋਰ ਦੇ ਰਹੀ ਹੈ। ਖੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਮੰਤਰੀ ਸ਼੍ਰੀ ਲਾਲ ਚੰਦ ਕਟਾਰੂਚੱਕ ਅਨੁਸਾਰ ਸੂਬਾ ਸਰਕਾਰ ਕਿਸਾਨ ਭਾਈਚਾਰੇ ਵੱਲੋਂ ਸਖ਼ਤ ਮਿਹਨਤ ਨਾਲ ਪੈਦਾ ਕੀਤੇ ਗਏ ਦਾਣੇ-ਦਾਣੇ ਦੀ ਖਰੀਦ ਲਈ ਪੂਰੀ ਤਰ੍ਹਾਂ ਵਚਨਬੱਧ ਹੈ।

ਹੁਣ ਤੱਕ 8,28,793 ਕਿਸਾਨਾਂ ਨੂੰ 42,404 ਕਰੋੜ ਰੁਪਏ ਦੀ ਰਕਮ ਜਾਰੀ ਕੀਤੀ ਜਾ ਚੁੱਕੀ ਹੈ।