ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਲਗਾਤਾਰ ਲੋਕ ਭਲਾਈ ਦੇ ਕੰਮ ਕਰ ਰਹੀ ਹੈ। ਇਸੇ ਤਹਿਤ ਪੰਜਾਬ ਸਰਕਾਰ ਸੂਬੇ ਦੇ ਨੌਜਵਾਨਾਂ ਨੂੰ ਰੁਜ਼ਗਾਰ ਤਹਿਤ ਨੌਕਰੀਆਂ ਦੇ ਰਹੀ ਹੈ। ਪੰਜਾਬ ਸਰਕਾਰ ਵੱਲੋਂ ਇੰਨ੍ਹਾਂ ਨੌਜਵਾਨਾਂ ਦੀ ਭਰਤੀ ਪੰਜਾਬ ਅਧੀਨ ਸੇਵਾਵਾਂ ਚੋਣ ਬੋਰਡ ਰਾਹੀਂ ਪਾਰਦਰਸ਼ੀ ਢੰਗ ਨਾਲ ਅਤੇ ਨਿਰੋਲ ਮੈਰਿਟ ਦੇ ਆਧਾਰ ‘ਤੇ ਕੀਤੀ ਦਾ ਰਹੀ ਹੈ।
ਇਸੇ ਤਰ੍ਹਾਂ ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਵੱਲੋਂ ਅੱਜ ਵਿਭਾਗ ਵਿੱਚ ਨਵੇਂ ਭਰਤੀ ਹੋਏ 10 ਸਟੈਨੋ-ਟਾਈਪਿਸਟਾਂ ਨੂੰ ਨਿਯੁਕਤੀ ਪੱਤਰ ਵੰਡੇ ਗਏ। ਪੰਜਾਬ ਸਿਵਲ ਸਕੱਤਰੇਤ ਸਥਿਤ ਆਪਣੇ ਦਫ਼ਤਰ ’ਚ ਨਵੇਂ ਭਰਤੀ ਹੋਏ ਮੁਲਾਜ਼ਮਾਂ ਨੂੰ ਕੈਬਨਿਟ ਮੰਤਰੀ ਨੇ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਸੂਬੇ ਦੇ ਨੌਜਵਾਨਾਂ ਨੂੰ ਰੁਜ਼ਗਾਰ ਦੇ ਵੱਧ ਤੋਂ ਵੱਧ ਮੌਕੇ ਪ੍ਰਦਾਨ ਕਰਨ ਲਈ ਵਚਨਬੱਧ ਹੈ। ਮਾਨ ਸਰਕਾਰ ਵੱਲੋਂ ਹੁਣ ਤੱਕ 42,000 ਤੋਂ ਵੱਧ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਜਾ ਚੁੱਕੀਆਂ ਹਨ।
ਇਸ ਦੇ ਨਾਲ ਹੀ ਕੈਬਨਿਟ ਮੰਤਰੀ ਨੇ ਭਰਤੀ ਹੋਏ ਨੌਜਵਾਨਾਂ ਨੂੰ ਸਰਕਾਰ ਦੀਆਂ ਭਲਾਈ ਸਕੀਮਾਂ ਦਾ ਲਾਭ ਲੋੜਵੰਦ ਵਿਅਕਤੀਆਂ ਤੱਕ ਪਹੁੰਚਾਉਣ ਨੂੰ ਯਕੀਨੀ ਬਣਾਉਣ ਲਈ ਤਨਦੇਹੀ ਅਤੇ ਇਮਾਨਦਾਰੀ ਨਾਲ ਕੰਮ ਕਰਨ ਲਈ ਪ੍ਰੇਰਿਆ। ਉਨ੍ਹਾਂ ਉਮੀਦ ਜਤਾਈ ਕਿ ਨਵ-ਨਿਯੁਕਤ ਸਟਾਫ਼ ਵਿਭਾਗ ਵੱਲੋਂ ਕੀਤੀਆਂ ਪਹਿਲਕਦਮੀਆਂ ਨੂੰ ਸੁਚਾਰੂ ਢੰਗ ਨਾਲ ਲਾਗੂ ਕਰਨ ਅਤੇ ਇਨ੍ਹਾਂ ਪ੍ਰਤੀ ਜਾਗਰੂਕਤਾ ਫੈਲਾਉਣ ਵਿੱਚ ਅਹਿਮ ਭੂਮਿਕਾ ਨਿਭਾਏਗਾ।