Become a member

Get the best offers and updates relating to Liberty Case News.

― Advertisement ―

spot_img
spot_img
Homemust readਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਵਿੱਚ 54 ਅਤੇ ਪੁੱਡਾ ਵਿੱਚ ਦੋ ਨਵੇਂ...

ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਵਿੱਚ 54 ਅਤੇ ਪੁੱਡਾ ਵਿੱਚ ਦੋ ਨਵੇਂ ਉਮੀਦਵਾਰ ਨਿਯੁਕਤ; ਹਰਦੀਪ ਸਿੰਘ ਮੁੰਡੀਆਂ ਨੇ ਸੌਂਪੇ ਨਿਯੁਕਤੀ ਪੱਤਰ

ਚੰਡੀਗੜ੍ਹ, 25 ਨਵੰਬਰ: ਪੰਜਾਬ ਦੇ ਕੈਬਨਿਟ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਨੇ ਅੱਜ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਵਿੱਚ 54 ਨਵ-ਨਿਯੁਕਤ ਮੁਲਾਜ਼ਮਾਂ ਨੂੰ ਨਿਯੁਕਤੀ ਪੱਤਰ ਸੌਂਪੇ। ਮੈਰਿਟ ਦੇ ਆਧਾਰ ‘ਤੇ ਚੁਣੇ ਗਏ ਇਨ੍ਹਾਂ ਮੁਲਾਜ਼ਮਾਂ ਵਿੱਚ 46 ਬਲਾਕ ਰਿਸੋਰਸ ਕੋਆਰਡੀਨੇਟਰ, ਪੰਜ ਕਮਿਊਨਿਟੀ ਡਿਵੈਲਪਮੈਂਟ ਸਪੈਸ਼ਲਿਸਟ ਅਤੇ ਤਿੰਨ ਆਈ.ਈ.ਸੀ. ਸਪੈਸ਼ਲਿਸਟ ਸ਼ਾਮਲ ਹਨ।

ਪੰਜਾਬ ਭਵਨ ਵਿਖੇ ਸਮਾਗਮ ਦੌਰਾਨ ਨਵ-ਨਿਯੁਕਤ ਮੁਲਾਜ਼ਮਾਂ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਵਧਾਈ ਦਿੰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਨਵ-ਨਿਯੁਕਤ ਮੁਲਾਜ਼ਮਾਂ ਦੇ ਵਿਭਾਗ ਵਿੱਚ ਸ਼ਾਮਲ ਹੋਣ ਨਾਲ ਵਿਭਾਗ ਦੇ ਪਰਿਵਾਰ ਵਿੱਚ ਵਾਧਾ ਹੋਇਆ ਹੈ ਅਤੇ ਉਹ ਲੋਕਾਂ ਨੂੰ ਬਿਹਤਰ ਸੇਵਾਵਾਂ ਪ੍ਰਦਾਨ ਕਰਨ ਵਿੱਚ ਅਹਿਮ ਭੂਮਿਕਾ ਨਿਭਾਉਣਗੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਯੋਗ ਅਤੇ ਹੱਕਦਾਰ ਉਮੀਦਵਾਰਾਂ ਨੂੰ ਰੁਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਲਈ ਵਚਨਬੱਧ ਹੈ।

ਸ. ਹਰਦੀਪ ਸਿੰਘ ਮੁੰਡੀਆਂ ਨੇ ਨਵੇਂ ਮੁਲਾਜ਼ਮਾਂ ਨੂੰ ਆਪਣੀ ਡਿਊਟੀ ਪੂਰੀ ਇਮਾਨਦਾਰੀ, ਸਮਰਪਣ ਭਾਵਨਾ ਅਤੇ ਤਨਦੇਹੀ ਨਾਲ ਨਿਭਾਉਣ ਦੀ ਅਪੀਲ ਕਰਦਿਆਂ ਕਿਹਾ ਕਿ ਲੋਕ ਸੇਵਾ ਇੱਕ ਅਹਿਮ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਸਾਰੇ ਮੁਲਾਜ਼ਮਾਂ ਨੂੰ ਆਪਣੇ ਅਹੁਦਿਆਂ ਦੀ ਮਰਿਆਦਾ ਕਾਇਮ ਰੱਖਦਿਆਂ ਲੋਕਾਂ ਦੀ ਭਲਾਈ ਲਈ ਮਿਲ ਕੇ ਕੰਮ ਕਰਨਾ ਚਾਹੀਦਾ ਹੈ। ਉਨ੍ਹਾਂ ਭਰੋਸਾ ਪ੍ਰਗਟਾਇਆ ਕਿ ਨਵ-ਨਿਯੁਕਤ ਮੁਲਾਜ਼ਮ ਆਪਣੀ ਜ਼ਿੰਮੇਵਾਰੀ ਪੂਰੀ ਨਿਸ਼ਠਾ ਨਾਲ ਨਿਭਾਉਣਗੇ ਅਤੇ ਵਿਭਾਗ ਦੀ ਕਾਰਗੁਜ਼ਾਰੀ ਨੂੰ ਹੋਰ ਮਜ਼ਬੂਤ ਕਰਨਗੇ।

ਇਸ ਮੌਕੇ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦੇ ਸਕੱਤਰ ਸ੍ਰੀ ਰਾਮਵੀਰ ਨੇ ਨਵੇਂ ਮੁਲਾਜ਼ਮਾਂ ਦਾ ਵਿਭਾਗ ਵਿੱਚ ਸਵਾਗਤ ਕਰਦਿਆਂ ਕਿਹਾ ਕਿ ਅੱਜ ਤੋਂ ਉਹ ਵਿਭਾਗੀ ਪਰਿਵਾਰ ਦਾ ਅਹਿਮ ਹਿੱਸਾ ਬਣ ਗਏ ਹਨ। ਉਨ੍ਹਾਂ ਨਵੇਂ ਭਰਤੀ ਹੋਏ ਮੁਲਾਜ਼ਮਾਂ ਨੂੰ ਪੂਰੀ ਲਗਨ, ਅਨੁਸ਼ਾਸਨ ਅਤੇ ਜ਼ਿੰਮੇਵਾਰੀ ਦੀ ਭਾਵਨਾ ਨਾਲ ਕੰਮ ਕਰਨ ਅਤੇ ਵਿਭਾਗ ਦੇ ਉਦੇਸ਼ਾਂ ਦੀ ਪੂਰਤੀ ਵਿੱਚ ਆਪਣਾ ਯੋਗਦਾਨ ਪਾਉਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਵਿਭਾਗ ਦੀ ਤਰੱਕੀ ਅਤੇ ਲੋਕਾਂ ਤੱਕ ਬਿਹਤਰ ਸੇਵਾਵਾਂ ਪਹੁੰਚਾਉਣ ਵਿੱਚ ਮੁਲਾਜ਼ਮਾਂ ਦੀ ਸਮਰਪਿਤ ਭੂਮਿਕਾ ਬਹੁਤ ਅਹਿਮ ਹੈ।

ਇਸ ਤੋਂ ਇਲਾਵਾ ਪੁੱਡਾ ਭਵਨ ਵਿਖੇ ਹੋਏ ਇੱਕ ਵੱਖਰੇ ਸੰਖੇਪ ਸਮਾਗਮ ਦੌਰਾਨ ਕੈਬਨਿਟ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਨੇ ਪੰਜਾਬ ਸਰਕਾਰ ਦੀ ਤਰਸ ਦੇ ਆਧਾਰ ‘ਤੇ ਨਿਯੁਕਤੀ ਨੀਤੀ ਤਹਿਤ ਪੁੱਡਾ ਵਿੱਚ ਭਰਤੀ ਕੀਤੇ ਗਏ ਦੋ ਕਲਰਕ-ਕਮ-ਡਾਟਾ ਐਂਟਰੀ ਆਪਰੇਟਰਾਂ ਨੂੰ ਵੀ ਨਿਯੁਕਤੀ ਪੱਤਰ ਸੌਂਪੇ।