ਚੰਡੀਗੜ੍ਹ- ਕਾਂਗਰਸ ਨੇ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੂੰ ਗੁਰਦਾਸਪੁਰ ਤੋਂ ਲੋਕ ਸਭਾ ਚੋਣ ਜਿੱਤਣ ਮਗਰੋਂ ਅਹਿਮ ਜ਼ਿੰਮੇਵਾਰੀ ਸੌਂਪੀ ਹੈ। ਕਾਂਗਰਸ ਪਾਰਟੀ ਵੱਲੋਂ ਸੁਖਜਿੰਦਰ ਸਿੰਘ ਰੰਧਾਵਾ ਨੂੰ ਜੰਮੂ ਅਤੇ ਕਸ਼ਮੀਰ ਦੀਆਂ ਵਿਧਾਨ ਸਭਾ ਚੋਣਾਂ ਲਈ ਉਮੀਦਵਾਰ ਚੁਣਨ ਵਾਸਤੇ ਬਣਾਈ ਗਈ ਸਕ੍ਰੀਨਿੰਗ ਕਮੇਟੀ ਦਾ ਚੇਅਰਮੈਨ ਲਾਇਆ ਹੈ। ਉਨ੍ਹਾਂ ਨੇ ਇਸ ਜ਼ਿੰਮੇਵਾਰੀ ਲਈ ਰਾਹੁਲ ਗਾਂਧੀ ਦਾ ਉਚੇਚਾ ਧੰਨਵਾਦ ਕੀਤਾ ਹੈ।