Wednesday, December 25, 2024

Become a member

Get the best offers and updates relating to Liberty Case News.

― Advertisement ―

spot_img
spot_img
HomeLatest Newsਪੰਜਾਬ ਸਰਕਾਰ ਦੀ ਮੁਫ਼ਤ ਯਾਤਰਾ ਯੋਜਨਾ ਹਰ ਮਹਿਲਾ ਲਈ ਸਵੈਮਾਣ, ਆਜ਼ਾਦੀ ਅਤੇ...

ਪੰਜਾਬ ਸਰਕਾਰ ਦੀ ਮੁਫ਼ਤ ਯਾਤਰਾ ਯੋਜਨਾ ਹਰ ਮਹਿਲਾ ਲਈ ਸਵੈਮਾਣ, ਆਜ਼ਾਦੀ ਅਤੇ ਵਿਕਾਸ- ਲਾਲਜੀਤ ਸਿੰਘ ਭੁੱਲਰ

ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਮਹਿਲਾ ਸਸ਼ਕਤੀਕਰਨ ਦੀ ਦਿਸ਼ਾ ਵੱਲ ਪ੍ਰਮੁੱਖ ਪਹਿਲਕਦਮੀ ਤਹਿਤ ਸੂਬੇ ਦੀਆਂ ਔਰਤਾਂ ਨੂੰ ਹੁਣ ਤੱਕ 1,548 ਕਰੋੜ ਰੁਪਏ ਤੋਂ ਵੱਧ ਦੀ ਮੁਫ਼ਤ ਬੱਸ ਸਫ਼ਰ ਸਹੂਲਤ ਮੁਹੱਈਆ ਕਰਵਾਈ ਜਾ ਚੁੱਕੀ ਹੈ। ਇਸ ਸਬੰਧੀ ਹੋਰ ਜਾਣਕਾਰੀ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਦਿੱਤੀ। ਉਨ੍ਹਾਂ ਕਿਹਾ ਕਿ ਇਸ ਕ੍ਰਾਂਤੀਕਾਰੀ ਸਕੀਮ ਤਹਿਤ ਔਰਤਾਂ ਨੂੰ 32.46 ਕਰੋੜ ਯਾਤਰਾਵਾਂ ਦੀ ਸਹੂਲਤ ਪ੍ਰਦਾਨ ਕੀਤੀ ਗਈ ਹੈ ਜਿਸ ਦੇ ਸਦਕਾ ਪੰਜਾਬ ਭਰ ਦੀਆਂ ਮਹਿਲਾਵਾਂ ਨੂੰ ਸਮਰੱਥ ਬਣਾਉਣ ਦੇ ਮੌਕਿਆਂ ਤੱਕ ਉਨ੍ਹਾਂ ਦੀ ਪਹੁੰਚ ਬਣਾਉਣ ਦੀ ਦਿਸ਼ਾ ਵਿੱਚ ਅਹਿਮ ਵਾਧਾ ਹੋਇਆ ਹੈ।

ਇਸ ਦੇ ਨਾਲ ਹੀ ਕੈਬਨਿਟ ਮੰਤਰੀ ਨੇ ਕਿਹਾ ਕਿ ਇਹ ਅਹਿਮ ਯੋਜਨਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦੀ ਸਮਾਜਿਕ ਭਲਾਈ ਅਤੇ ਲਿੰਗ ਬਰਾਬਰਤਾ ਪ੍ਰਤੀ ਬਹੁਪੱਖੀ ਪਹੁੰਚ ਦਾ ਸਬੂਤ ਹੈ। ਮਹਿਲਾਵਾਂ ਲਈ ਆਉਣ-ਜਾਣ ਦੀਆਂ ਵਿੱਤੀ ਰੁਕਾਵਟਾਂ ਨੂੰ ਦੂਰ ਕਰਦਿਆਂ ਇਹ ਪਹਿਲਕਦਮੀ ਉਨ੍ਹਾਂ ਨੂੰ ਸਿੱਖਿਆ, ਰੁਜ਼ਗਾਰ, ਸਿਹਤ ਸੰਭਾਲ ਅਤੇ ਹੋਰ ਜ਼ਰੂਰੀ ਸਹੂਲਤਾਂ ਤੱਕ ਆਸਾਨ ਪਹੁੰਚ ਪ੍ਰਦਾਨ ਕਰਨ ਲਈ ਸਮਰੱਥ ਬਣਾ ਰਹੀ ਹੈ। ਸਾਡੀ ਸਰਕਾਰ ਦਾ ਮੰਨਣਾ ਹੈ ਕਿ ਸਾਰੇ ਵਰਗਾਂ ਦੀ ਸਮੁੱਚੀ ਤਰੱਕੀ ਹੀ ਅਸਲ ਮਾਅਨਿਆਂ ਵਿੱਚ ਤਰੱਕੀ ਹੈ। ਇਹ ਮੁਫ਼ਤ ਯਾਤਰਾ ਸਕੀਮ ਔਰਤਾਂ ਨੂੰ ਮਹਿਜ਼ ਆਉਣ-ਜਾਣ ਦੀ ਸਹੂਲਤ ਦੇਣਾ ਹੀ ਨਹੀਂ, ਸਗੋਂ ਪੰਜਾਬ ਦੀ ਹਰ ਮਹਿਲਾ ਲਈ ਸਵੈਮਾਣ, ਆਜ਼ਾਦੀ ਅਤੇ ਵਿਕਾਸ ਨੂੰ ਦਰਸਾਉਂਦੀ ਹੈ।