ਖਡੂਰ ਸਾਹਿਬ – ਜ਼ਿਲ੍ਹਾ ਤਰਨਤਾਰਨ ਦੇ ਅਧੀਨ ਆਉਂਦੇ ਹਲਕਾ ਖਡੂਰ ਸਾਹਿਬ ਤੋਂ ਵੱਡੀ ਖ਼ਬਰ ਸਾਹਮਣੇ ਆਈ ਹੈ। ਇੱਥੇ ਪੈਸਿਆਂ ਦੇ ਲੈਣ-ਦੇਣ ਨੂੰ ਲੈ ਕੇ ਹੋਈ ਲੜਾਈ ਵਿਚ ਇਕ ਨੌਜਵਾਨ ਨੂੰ ਬੇਰਹਿਮੀ ਨਾਲ ਕੁੱਟ-ਕੁੱਟ ਕੇ ਮੌਤ ਦੇ ਘਾਟ ਉਤਾਰ ਦਿੱਤਾ ਗਿਆ ਹੈ। ਮ੍ਰਿਤਕ ਦੀ ਪਛਾਣ ਮੁਕੱਦਰ ਵਜੋਂ ਹੋਈ ਹੈ।
ਜਾਣਕਾਰੀ ਮੁਤਾਬਕ ਬੀਤੇ ਦਿਨੀਂ ਪਿੰਡ ਫਤਿਹਾਬਾਦ ਵਿਖੇ ਝੁੱਗੀਆਂ ਵਿਚ ਰਹਿ ਰਹੇ ਵਿਅਕਤੀਆਂ ਦੀ ਪੈਸਿਆਂ ਦੇ ਲੈਣ-ਦੇਣ ਤੋਂ ਲੜਾਈ ਹੋ ਗਈ ਸੀ। ਇਸ ਲੜਾਈ ਵਿਚ ਇਕ ਨੌਜਵਾਨ ਕਾਫ਼ੀ ਜ਼ਖ਼ਮੀ ਹੋ ਗਿਆ, ਜਿਸ ਨੂੰ ਇਲਾਜ ਲਈ ਸਰਕਾਰੀ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ ਅਤੇ ਅੱਜ ਉਸ ਨੌਜਵਾਨ ਦੀ ਮੌਤ ਹੋ ਗਈ। ਮੀਡੀਆ ਦੇ ਨਾਲ ਗੱਲਬਾਤ ਕਰਦੇ ਹੋਏ ਮ੍ਰਿਤਕ ਨੌਜਵਾਨ ਦੀ ਭੈਣ ਪੂਜਾ ਅਤੇ ਹੋਰਨਾਂ ਨੇ ਦੱਸਿਆ ਕਿ ਉਸ ਦਾ ਭਰਾ ਮੁਕੱਦਰ ਫਤਿਹਾਬਾਦ ਕਿਸੇ ਦੇ ਕੋਲੋਂ ਆਪਣੇ ਪੈਸੇ ਲੈਣ ਲਈ ਆਇਆ ਸੀ। ਜਿੰਨ੍ਹਾਂ ਲੋਕਾਂ ਤੋਂ ਉਸ ਨੇ ਪੈਸੇ ਲੈਣੇ ਸਨ, ਉਨ੍ਹਾਂ ਨੇ ਪਿੰਡ ਫਤਿਹਾਬਾਦ ਦੀ ਦਾਣਾ ਮੰਡੀ ਵਿਚ ਮੁਕੱਦਰ ਨਾਲ ਕਾਫੀ ਕੁੱਟਮਾਰ ਕੀਤੀ
ਇਸ ਸਬੰਧੀ ਜਦੋਂ ਮੀਡੀਆ ਨੇ ਪੁਲਸ ਥਾਣਾ ਗੋਇੰਦਵਾਲ ਸਾਹਿਬ ਦੇ ਐੱਸ. ਐੱਚ. ਓ. ਗੁਰਿੰਦਰ ਸਿੰਘ ਦੇ ਨਾਲ ਗੱਲਬਾਤ ਕੀਤੀ ਤਾਂ ਉਨ੍ਹਾਂ ਦਾ ਕਹਿਣਾ ਹੈ ਕਿ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਦੇ ਬਿਆਨ ਲਏ ਗਏ ਹਨ। ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿਚ ਬਣਦੀ ਕਾਰਵਾਈ ਕੀਤੀ ਜਾਵੇਗੀ।