Saturday, December 28, 2024

Become a member

Get the best offers and updates relating to Liberty Case News.

― Advertisement ―

spot_img
spot_img
HomeLatest Newsਅਨੰਦਪੁਰ ਸਾਹਿਬ ਵਿੱਚ ਪੀਜੀਆਈ ਵਾਂਗ ਬਣਾਇਆ ਜਾਵੇ ਮੈਡੀਕਲ ਇੰਸਟੀਚਿਊਟ, NHM ਫੰਡ ਜਲਦੀ...

ਅਨੰਦਪੁਰ ਸਾਹਿਬ ਵਿੱਚ ਪੀਜੀਆਈ ਵਾਂਗ ਬਣਾਇਆ ਜਾਵੇ ਮੈਡੀਕਲ ਇੰਸਟੀਚਿਊਟ, NHM ਫੰਡ ਜਲਦੀ ਜਾਰੀ ਕਰੇ ਕੇਂਦਰ ਸਰਕਾਰ- ਕੰਗ

 

ਆਮ ਆਦਮੀ ਪਾਰਟੀ ਦੇ ਸ਼੍ਰੀ ਆਨੰਦਪੁਰ ਸਾਹਿਬ ਤੋਂ ਸੰਸਦ ਮੈਂਬਰ ਮਾਲਵਿੰਦਰ ਸਿੰਘ ਕੰਗ ਨੇ ਅੱਜ ਵੱਖ-ਵੱਖ ਮੁੱਦਿਆਂ ਨੂੰ ਲੈ ਕੇ ਗੱਲਬਾਤ ਕੀਤੀ ਅਤੇ ਸਿਹਤ ਖੇਤਰ ਨਾਲ ਜੁੜੀਆਂ ਸਹੂਲਤਾਂ ਨੂੰ ਲੈ ਕੇ ਕੇਂਦਰ ਸਰਕਾਰ ਤੋਂ ਮੰਗ ਕੀਤੀ। ਸੰਸਦ ਚ ਸੰਬੋਧਨ ਕਰਦੇ ਹੋਏ ਕੰਗ ਨੇ ਆਪਣੇ ਹਲਕੇ ਸ਼੍ਰੀ ਅਨੰਦਪੁਰ ਸਾਹਿਬ ਲਈ ਪੀਜੀਆਈ ਵਾਂਗ ਮੈਡੀਕਲ ਕਾਲਜ ਅਤੇ ਹਸਪਤਾਲ  ਦੀ ਮੰਗ ਕੀਤੀ। ਇਸ ਦੇ ਨਾਲ ਹੀ ਉਨ੍ਹਾਂ ਮੋਦੀ ਸਰਕਾਰ ਨੂੰ ਐੱਨਐੱਚਐੱਮ ਦੇ ਪੰਜਾਬ ਦੇ ਬਕਾਇਆ ਫ਼ੰਡ ਜਲਦੀ ਤੋਂ ਜਲਦੀ ਜਾਰੀ ਕਰਨ ਲਈ ਵੀ ਕਿਹਾ।

ਦਰਅਸਲ ਸੰਸਦ ਵਿੱਚ ਸੰਬੋਧਨ ਕਰਦਿਆਂ ਮਾਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਸਾਡੇ ਇਸ ਖੇਤਰ ਵੱਲ ਵਿਸ਼ੇਸ਼ ਧਿਆਨ ਦੇਣ ਦੇ ਨਾਲ ਨਾਲ ਸੁਧਾਰ ਲਈ ਕ੍ਰਾਂਤੀਕਾਰੀ ਕਦਮ ਚੁੱਕਣ ਦੀ ਲੋੜ ਹੈ। ਇਸ ਦੌਰਾਨ ਕੰਗ ਨੇ ਪੰਜਾਬ ਸਰਕਾਰ ਦੇ ਕਾਰਜਾਂ ਦੀ ਸੂਬੇ ਲਈ ਕੀਤੇ ਕਾਰਜਾਂ ਦੀ ਸ਼ਲਾਘਾ ਕੀਤੀ। ਕੰਗ ਨੇ ਕਿਹਾ ਕਿ ਪੰਜਾਬ ਵਿੱਚ ‘ਆਪ’ ਸਰਕਾਰ ਫ਼ਰਿਸ਼ਤੇ ਵਰਗੀਆਂ ਸਕੀਮਾਂ ਚਲਾ ਰਹੀ ਹੈ ਜਿੱਥੇ ਸੜਕ ਹਾਦਸਿਆਂ ਵਿੱਚ ਲੋਕਾਂ ਦੀ ਮਦਦ ਕਰਨ ਵਾਲੇ ਵਿਅਕਤੀ ਨੂੰ ਸਨਮਾਨਿਤ ਕੀਤਾ ਜਾਂਦਾ ਹੈ ਅਤੇ ਐਸ.ਐਸ.ਐਫ (ਸੜਕ ਸੁਰੱਖਿਆ ਫੋਰਸ) ਵਰਗੀ ਨਿਵੇਕਲੀ ਪਹਿਲਕਦਮੀ ਜਿੱਥੇ ਵਿਸ਼ੇਸ਼ ਤੌਰ ‘ਤੇ ਲੈਸ ਪੁਲਿਸ ਵਾਹਨ ਅਤੇ ਹਾਈਵੇਅ ‘ਤੇ ਸੜਕ ਹਾਦਸਿਆਂ ਵਿੱਚ ਲੋਕਾਂ ਦੀ ਮਦਦ ਕਰਨ ਲਈ ਸਿੱਖਿਅਤ ਪੁਲਿਸ ਬਲ ਦਾ ਗਠਨ ਕੀਤਾ ਗਿਆ ਹੈ। ਮਾਨ ਸਰਕਾਰ ਨੇ ਪੰਜਾਬ ਵਿੱਚ 829 ਆਮ ਆਦਮੀ ਕਲੀਨਿਕ ਖੋਲ੍ਹੇ ਹਨ ਜਿੱਥੇ ਹੁਣ ਤੱਕ 1.75 ਕਰੋੜ ਲੋਕਾਂ ਦਾ ਇਲਾਜ ਕੀਤਾ ਜਾ ਚੁੱਕਾ ਹੈ ਅਤੇ ਉੱਥੇ 40 ਤੋਂ ਵੱਧ ਟੈਸਟ ਮੁਫ਼ਤ ਕੀਤੇ ਜਾਂਦੇ ਹਨ।

ਇਸ ਦੇ ਨਾਲ ਹੀ ਆਪਣੇ ਹਲਕੇ ਦਾ ਜ਼ਿਕਰ ਕਰਦੇ ਹੋਏ ਕੰਗ ਨੇ ਕਿਹਾ ਕਿ ਪੰਜਾਬ ਦੀ ਰਾਜਧਾਨੀ ਚੰਡੀਗੜ੍ਹ ਵਿੱਚ ਪੀ.ਜੀ.ਆਈ ਹੈ, ਪਰ ਇੱਥੇ ਮਰੀਜ਼ਾਂ ਦਾ ਬੋਝ ਜ਼ਿਆਦਾ ਹੈ। ਚਾਰ ਰਾਜਾਂ ਅਤੇ ਇੱਕ ਯੂਟੀ ਦੇ ਲੋਕ ਇਸ ‘ਤੇ ਨਿਰਭਰ ਕਰਦੇ ਹਨ।  ਉਨ੍ਹਾਂ ਆਪਣੇ ਸ਼੍ਰੀ ਅਨੰਦਪੁਰ ਸਾਹਿਬ ਲਈ ਵੀ ਅਜਿਹਾ ਮੈਡੀਕਲ ਕਾਲਜ ਅਤੇ ਹਸਪਤਾਲ ਬਣਾਉਣ ਦੀ ਮੰਗ ਕੀਤੀ ਤੇ ਕਿਹਾ ਕਿ ਪੰਜਾਬ ਦੇ ਨਾਲ-ਨਾਲ ਹਿਮਾਚਲ ਪ੍ਰਦੇਸ਼ ਦੇ ਲੋਕਾਂ ਲਈ ਵੀ ਇਹ ਲਾਹੇਵੰਦ ਹੋਵੇਗਾ।  ਇਸ ਤੋਂ ਇਲਾਵਾ ਉਨ੍ਹਾਂ ਨੈਸ਼ਨਲ ਹੈਲਥ ਮਿਸ਼ਨ ਫ਼ੰਡ ਜਾਰੀ ਕਰਨ ਦੀ ਮੰਗ ਕੀਤੀ ਅਤੇ ਕਿਹਾ ਕਿ ਕੇਂਦਰ ਸਰਕਾਰ ਪੰਜਾਬ ਨੂੰ ਇਸ ਦੇ 1100 ਕਰੋੜ ਰੁਪਏ ਜਲਦ ਤੋਂ ਜਲਦ ਜਾਰੀ ਕਰੇ।