Saturday, January 11, 2025

Become a member

Get the best offers and updates relating to Liberty Case News.

― Advertisement ―

spot_img
spot_img
HomeLatest Newsਜਲਦੀ ਹੀ ਪੰਜਾਬ ’ਚ ਸਥਾਪਿਤ ਹੋ ਸਕਦੇ ਹਨ 264 ਮੈਗਾਵਾਟ ਸਮਰੱਥਾ ਵਾਲੇ...

ਜਲਦੀ ਹੀ ਪੰਜਾਬ ’ਚ ਸਥਾਪਿਤ ਹੋ ਸਕਦੇ ਹਨ 264 ਮੈਗਾਵਾਟ ਸਮਰੱਥਾ ਵਾਲੇ ਸੋਲਰ ਪਾਵਰ ਪਲਾਂਟ, ਰਾਜ ਸਰਕਾਰ ਕਰ ਰਹੀ ਵਿਚਾਰ

 

ਰਵਾਇਤੀ ਈਂਧਨ ‘ਤੇ ਨਿਰਭਰਤਾ ਅਤੇ ਬਿਜਲੀ ਸਬਸਿਡੀ ਦੇ ਬੋਝ ਨੂੰ ਘਟਾਉਣ ਤੋਂ ਇਲਾਵਾ ਪੰਜਾਬ ਨੂੰ ਸਾਫ਼-ਸੁਥਰੀ ਊਰਜਾ ਦੇ ਉਤਪਾਦਨ ਵਿੱਚ ਮੋਹਰੀ ਸੂਬਾ ਬਣਾਉਣ ਲਈ ਸੂਬਾ ਸਰਕਾਰ ਸੋਲਰ ਪ੍ਰੋਜੈਕਟ ਲਗਾਉਣ ਦੀ ਯੋਜਨਾ ਬਣਾਈ ਜਾ ਰਹੀ ਹੈ। ਯੋਜਨਾ ਤਹਿਤ 4 ਮੈਗਾਵਾਟ ਦੀ ਸਮਰੱਥਾ ਵਾਲੇ 66 ਸੂਰਜੀ ਊਰਜਾ ਪਲਾਂਟ (ਕੁੱਲ 264 ਮੈਗਾਵਾਟ ਸਮਰੱਥਾ) ਸਥਾਪਿਤ ਕੀਤੇ ਜਾਣਗੇ। ਇਸ ਸੰਬੰਧੀ ਜਾਣਕਾਰੀ ਪੰਜਾਬ ਦੇ ਨਵੀਂ ਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਅਮਨ ਅਰੋੜਾ ਵੱਲੋਂ ਦਿੱਤੀ ਗਈ।

ਦਰਅਸਲ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਅੱਜ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ ਨਾਲ ਮੀਟਿੰਗ ਕੀਤੀ ਅਤੇ ਉੱਚ-ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਇਸ ਵੱਕਾਰੀ ਪ੍ਰਾਜੈਕਟ ਬਾਰੇ ਚਰਚਾ ਕੀਤੀ। ਅਮਨ ਅਰੋੜਾ ਨੇ ਦੱਸਿਆ ਕਿ ਇਸ ਪ੍ਰਾਜੈਕਟ ਦੇ ਮੁਕੰਮਲ ਹੋਣ ‘ਤੇ ਸਾਲਾਨਾ ਲਗਭਗ 390 ਮਿਲੀਅਨ ਯੂਨਿਟ ਬਿਜਲੀ ਪੈਦਾ ਹੋਣ ਦੀ ਉਮੀਦ ਹੈ। ਇਸ ਪ੍ਰਾਜੈਕਟ ਤਹਿਤ ਫੀਡਰ ਪੱਧਰੀ ਸੋਲਰਾਈਜ਼ੇਸ਼ਨ ਨੂੰ ਲਾਗੂ ਕਰਨ ਨਾਲ ਤਕਰੀਬਨ 136 ਕਰੋੜ ਰੁਪਏ ਦੀ ਸਾਲਾਨਾ ਬੱਚਤ ਹੋਣ ਦਾ ਅਨੁਮਾਨ ਹੈ।

ਇਸ ਦੇ ਨਾਲ ਹੀ ਉਨ੍ਹਾਂ ਦੱਸਿਆ ਕਿ ਇਹ ਕਦਮ ਸੂਬੇ ਵਿੱਚ ਲਗਭਗ 1,056 ਕਰੋੜ ਰੁਪਏ ਦਾ ਨਿਵੇਸ਼ ਲਿਆਵੇਗਾ, ਜਿਸ ਨਾਲ ਗੈਰ-ਰਵਾਇਤੀ ਊਰਜਾ ਖੇਤਰ ਵਿੱਚ ਹੁਨਰਮੰਦ ਅਤੇ ਆਪਣੇ ਹੁਨਰ ਨੂੰ ਨਿਖਾਰਨ ਵਿੱਚ ਲੱਗੇ ਵਿਅਕਤੀਆਂ ਲਈ ਰੋਜ਼ਗਾਰ ਦੇ ਮੌਕੇ ਪੈਦਾ ਹੋਣਗੇ। ਇਸ ਨਾਲ ਖੇਤੀਬਾੜੀ ਉਤਪਾਦਨ ਵਧਣ ਦੇ ਨਾਲ-ਨਾਲ ਸੂਬੇ ਦੀ ਪੇਂਡੂ ਆਰਥਿਕਤਾ ਨੂੰ ਵੀ ਹੁਲਾਰਾ ਮਿਲੇਗਾ।

ਇਸ ਮੌਕੇ ਮੀਟਿੰਗ ਵਿੱਚ ਪੰਜਾਬ ਵਿਕਾਸ ਕਮਿਸ਼ਨ ਦੇ ਵਾਈਸ-ਚੇਅਰਪਰਸਨ ਸੀਮਾ ਬਾਂਸਲ, ਸਕੱਤਰ ਬਿਜਲੀ ਵਿਭਾਗ ਰਾਹੁਲ ਤਿਵਾੜੀ, ਸਕੱਤਰ ਨਵੀਂ ਤੇ ਨਵਿਆਉਣਯੋਗ ਊਰਜਾ ਸਰੋਤ ਵਿਭਾਗ ਰਵੀ ਭਗਤ, ਪਾਵਰਕਾਮ ਦੇ ਚੇਅਰਮੈਨ-ਕਮ-ਮੈਨੇਜਿੰਗ ਡਾਇਰੈਕਟਰ ਇੰਜਨੀਅਰ ਬਲਦੇਵ ਸਿੰਘ ਸਰਾਂ, ਪੰਜਾਬ ਵਿਕਾਸ ਕਮਿਸ਼ਨ ਦੇ ਮੈਂਬਰ ਸ਼ੌਕਤ ਰੌਏ, ਡਾਇਰੈਕਟਰ ਪੇਡਾ ਐਮ.ਪੀ.ਸਿੰਘ ਅਤੇ ਦੋਵਾਂ ਵਿਭਾਗਾਂ ਦੇ ਹੋਰ ਸੀਨੀਅਰ ਅਧਿਕਾਰੀ ਵੀ ਮੌਜੂਦ ਰਹੇ।