Saturday, January 11, 2025

Become a member

Get the best offers and updates relating to Liberty Case News.

― Advertisement ―

spot_img
spot_img
HomeLatest Newsਸੂਬੇ ਦੇ ਖਿਡਾਰੀਆਂ ਲਈ ਪੰਜਾਬ ਸਰਕਾਰ ਦਾ ਐਲਾਨ, 10 ਜ਼ਿਲ੍ਹਿਆਂ ’ਚ ਤਿਆਰ...

ਸੂਬੇ ਦੇ ਖਿਡਾਰੀਆਂ ਲਈ ਪੰਜਾਬ ਸਰਕਾਰ ਦਾ ਐਲਾਨ, 10 ਜ਼ਿਲ੍ਹਿਆਂ ’ਚ ਤਿਆਰ ਕੀਤੇ ਜਾ ਰਹੇ ਇੰਨਡੌਰ ਸ਼ੂਟਿੰਗ ਰੇਂਜ

 

ਪੰਜਾਬ ਸਰਕਾਰ ਵੱਲੋਂ ਸੂਬੇ ਦੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਉਣ ਅਤੇ ਸੂਬੇ ਨੂੰ ਖੇਡਾਂ ’ਚ ਮੋਹਰੀ ਬਣਾਉਣ ਲਈ ਖੇਡ ਸੱਭਿਆਚਾਰ ਨੂੰ ਪ੍ਰਫੂਲਿਤ ਕੀਤਾ ਜਾ ਰਿਹਾ ਹੈ। ਇਸੇ ਤਹਿਤ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ‘ਖੇਡਾਂ ਵਤਨ ਪੰਜਾਬ ਦੀਆਂ’ ਪ੍ਰੋਗਰਾਮ ਦੀ ਸ਼ੁਰੂਵਾਤ ਵੀ ਕੀਤੀ ਗਈ ਹੈ। ਦਰਅਸਲ ਸੂਬੇ ਦੀ ਜਵਾਨੀ ਦੀ ਖੇਡਾਂ ’ਚ ਦਿਲਚਸਪੀ ਵਧਾਉਣ ਸੂਬਾ ਸਰਕਾਰ ਵੱਲੋਂ ਖੇਡ ਸਹੂਲਤਾਂ ਦਾ ਪ੍ਰਬੰਧ ਕੀਤਾ ਜਾ ਰਿਹਾ ਹੈ। ਇਸੇ ਪਹਿਲ ’ਚ ਅੱਗੇ ਕਦਮ ਵਧਾਉਂਦੇ ਹੋਏ ਆਮ ਆਦਮੀ ਪਾਰਟੀ ਦੀ ਸਰਕਾਰ ਨੇ 10 ਜ਼ਿਲ੍ਹਿਆਂ ’ਚ ਇੰਨਡੌਰ ਸ਼ੂਟਿੰਗ ਰੇਜ ਬਣਾਉਣ ਦਾ ਐਲਾਨ ਕੀਤਾ ਹੈ।

ਇਸ ਬਾਬਤ ਜਾਣਕਾਰੀ ਦਿੰਦੇ ਹੋਏ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਸੰਗਰੂਰ, ਲੁਧਿਆਣਾ, ਜਲੰਧਰ, ਫਿਰੋਜਪੁਰ, ਅੰਮ੍ਰਿਤਸਰ, ਰੂਪਨਗਰ, ਸਾਹਿਬਜਾਦਾ ਅਜੀਤ ਸਿੰਘ ਨਗਰ, ਹੁਸ਼ਿਆਰਪੁਰ, ਸ਼ਹੀਦ ਭਗਤ ਸਿੰਘ ਨਗਰ ਅਤੇ ਮਾਨਸਾ ਜ਼ਿਲ੍ਹਿਆਂ ’ਚ ਇਹ ਇੰਨਡੋਰ ਸ਼ੂਟਿੰਗ ਰੇਂਜ ਸਥਾਪਿਤ ਕੀਤੀਆਂ ਜਾਣਗੀਆਂ, ਜਿੱਥੇ ਖਿਡਾਰੀ 10 ਮੀਟਰ ਨਿਸ਼ਾਨੇਬਾਜੀ ਦਾ ਅਭਿਆਸ ਕਰ ਸਕਣਗੇ।

ਕੈਬਨਿਟ ਮੰਤਰੀ ਬੈਂਸ ਨੇ ਦੱਸਿਆ ਕਿ ਪੰਜਾਬ ਰਾਜ ਨੂੰ ਖੇਡਾਂ ਦੇ ਖੇਤਰ ਵਿੱਚ ਦੇਸ਼ ਅਤੇ ਦੁਨੀਆਂ ਵਿੱਚ ਮੋਹਰੀ ਬਨਾਉਣ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲਗਾਤਾਰ ਯਤਨਸ਼ੀਲ ਹੈ ਅਤੇ ਇਸ ਦਿਸ਼ਾ ਵਿੱਚ ਕਦਮ ਪੁੱਟਦਿਆਂ ‘ਖੇਡਾਂ ਵਤਨ ਪੰਜਾਬ ਦੀਆਂ’ ਰਾਹੀ ਸੂਬੇ ਵਿੱਚ ਖੇਡ ਸੱਭਿਆਚਾਰ ਨੂੰ ਪ੍ਰਫੁੱਲਤ ਕੀਤਾ ਜਾ ਰਿਹਾ ਹੈ। ਇਸ ਦੇ ਨਾਲ ਹੀ ਉਨ੍ਹਾਂ ਦੱਸਿਆ ਕਿ ਸਥਾਪਿਤ ਕੀਤੀਆਂ ਜਾ ਰਹੀਆਂ ਸ਼ੂਟਿੰਗ ਰੇਜਾਂ ਵਿੱਚ ਵਿਸ਼ਵ ਪੱਧਰੀ ਸਹੂਲਤਾਂ ਅਤੇ ਕੋਚਿੰਗ ਮੁਹੱਈਆ ਕਰਵਾਈਆ ਜਾਣਗੀਆਂ। ਅਗਲੇ 3 ਮਹੀਨਿਆਂ ਵਿੱਚ ਅਨੰਦਪੁਰ ਸਾਹਿਬ ’ਚ ਪਹਿਲੀ ਇੰਡੋਰ ਸ਼ੂਟਿੰਗ ਰੇਂਜ ਬਣ ਕੇ ਤਿਆਰ ਹੋ ਜਾਵੇਗੀ।