Saturday, January 11, 2025

Become a member

Get the best offers and updates relating to Liberty Case News.

― Advertisement ―

spot_img
spot_img
HomeLatest Newsਵਿਜੀਲੈਂਸ ਵਿਭਾਗ ਕੋਲ ਪਹੁੰਚੀ ਰਿਸ਼ਵਤ ਦੀ ਇੱਕ ਹੋਰ ਸ਼ਿਕਾਇਤ, ਸਹਿਕਾਰੀ ਇੰਸਪੈਕਟਰ 15...

ਵਿਜੀਲੈਂਸ ਵਿਭਾਗ ਕੋਲ ਪਹੁੰਚੀ ਰਿਸ਼ਵਤ ਦੀ ਇੱਕ ਹੋਰ ਸ਼ਿਕਾਇਤ, ਸਹਿਕਾਰੀ ਇੰਸਪੈਕਟਰ 15 ਹਜ਼ਾਰ ਦੀ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ

 

ਪੰਜਾਬ ਸਰਕਾਰ ਦੇ ਨਿਰਦੇਸ਼ਾਂ ’ਤੇ ਪੰਜਾਬ ਵਿਜੀਲੈਂਸ ਬਿਊਰੋ ਭ੍ਰਿਸ਼ਟਾਚਾਰ ਵਿਰੁੱਧ ਮੁਹਿੰਮ ਜਾਰੀ ਰੱਖਦੇ ਹੋਏ ਲਗਾਤਾਰ ਕਾਰਵਾਈਆਂ ਕਰ ਰਿਹਾ ਹੈ। ਇਸ ਤਹਿਤ ਕਾਰਵਾਈ ਕਰਦੇ ਹੋਏ ਵਿਭਾਗ ਨੇ ਅੱਜ ਪਿੰਡ ਭੂਰਾ ਕੋਹਨਾ ਦੀ ਬਹੁ-ਮੰਤਵੀ ਸਹਿਕਾਰੀ ਸਭਾ ’ਚ ਸਕੱਤਰ ਵਜੋਂ ਤਾਇਨਾਤ ਸਹਿਕਾਰਤਾ ਵਿਭਾਗ ਦੇ ਇੱਕ ਇੰਸਪੈਕਟਰ ਗੁਰਿੰਦਰ ਸਿੰਘ ਨੂੰ 15,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਦਰਅਸਲ ਵਿਭਾਗ ਵੱਲੋਂ ਇਹ ਕਾਰਵਾਈ ਸ਼ਿਕਾਇਤ ਦੇ ਆਧਾਰ ’ਤੇ ਕੀਤੀ ਗਈ ਹੈ।

ਇਸ ਬਾਬਤ ਹੋਰ ਜਾਣਕਾਰੀ ਦਿੰਦਿਆਂ ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਵਿਰੁੱਧ ਇਹ ਕਾਰਵਾਈ ਤਰਨਤਾਰਨ ਜ਼ਿਲ੍ਹੇ ਦੇ ਵਸਨੀਕ ਵਰਿੰਦਰ ਸਿੰਘ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ‘ਤੇ ਕੀਤੀ ਗਈ। ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਸ਼ਿਕਾਇਤ ਕੀਤੀ ਕਿ ਸਬੰਧਤ ਮੁਲਜ਼ਮ ਨੇ ਸਰਕਾਰੀ ਫੰਡਾਂ ਦੀ ਦੁਰਵਰਤੋਂ ਦੇ ਚੱਲਦਿਆਂ ਭੰਗ ਕੀਤੀ ਗਈ ਸਬੰਧਤ ਉਕਤ ਸਹਿਕਾਰੀ ਸਭਾ ਨੂੰ ਬਹਾਲ ਕਰਨ ਬਦਲੇ ਡੇਢ ਲੱਖ ਰੁਪਏ ਦੀ ਮੰਗ ਕੀਤੀ ਸੀ। ਮੁਲਜ਼ਮ ਨੇ ਇਸ ਸਬੰਧ ਵਿੱਚ ਜੁਆਇੰਟ ਰਜਿਸਟਰਾਰ, ਸਹਿਕਾਰੀ ਸੁਸਾਇਟੀ ਜਲੰਧਰ ਨੂੰ ਮਿਲਣ ਦੇ ਬਹਾਨੇ ਉਸ ਤੋਂ 15,000 ਰੁਪਏ ਰਿਸ਼ਵਤ ਮੰਗੀ।

ਇਸ ਤੋਂ ਬਾਅਦ ਵਿਜੀਲੈਂਸ ਵਿਭਾਗ ਵੱਲੋਂ ਸ਼ਿਕਾਇਤ ਦੀ ਮੁੱਢਲੀ ਜਾਂਚ ਕੀਤੀ ਗਈ। ਵਿਭਾਗ ਨੇ ਪਾਇਆ ਕਿ ਸ਼ਿਕਾਇਤ ਸਹੀ ਹੈ ਤਾਂ ਇੱਕ ਜਾਲ ਵਿਛਾ ਕੇ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਚ ਇੰਸਪੈਕਟਰ ਨੂੰ 15 ਹਜ਼ਾਰ ਦੀ ਰਿਸ਼ਵਤ ਲੈਂਦਿਆਂ ਰੰਗੀ ਹੱਥੀ ਕਾਬੂ ਕਰ ਲਿਆ ਗਿਆ। ਫਿਲਹਾਲ ਇਸ ਸੰਬੰਧੀ ਉਕਤ ਮੁਲਜ਼ਮ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਊਰੋ ਦੇ ਥਾਣਾ ਅੰਮ੍ਰਿਤਸਰ ਰੇਂਜ ’ਚ ਮੁਕੱਦਮਾ ਦਰਜ ਕੀਤਾ ਗਿਆ ਹੈ। ਮੁਲਜ਼ਮ ਨੂੰ ਭਲਕੇ ਮਾਣਯੋਗ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਰਿਮਾਂਡ ਹਾਸਿਲ ਕਰਕੇ ਅਗਲੀ ਕਾਰਵਾਈ ਕੀਤੀ ਜਾਵੇਗੀ।