Thursday, December 26, 2024

Become a member

Get the best offers and updates relating to Liberty Case News.

― Advertisement ―

spot_img
spot_img
HomeLatest Newsਪੈਰਿਸ ਉਲੰਪਿਕ ’ਚ ਦੋ ਮੈਡਲ ਹਾਸਿਲ ਕਰਨ ਵਾਲੀ ਨਿਸ਼ਾਨੇਬਾਜ ਮਨੂੰ ਭਾਕਰ ਨੇ...

ਪੈਰਿਸ ਉਲੰਪਿਕ ’ਚ ਦੋ ਮੈਡਲ ਹਾਸਿਲ ਕਰਨ ਵਾਲੀ ਨਿਸ਼ਾਨੇਬਾਜ ਮਨੂੰ ਭਾਕਰ ਨੇ ਸੀਐੱਮ ਮਾਨ ਨਾਲ ਕੀਤੀ ਮੁਲਾਕਾਤ, ਸੀਐੱਮ ਮਾਨ ਨੇ ਮਨੂੰ ਭਾਕਰ ਨੂੰ ਕੀਤਾ ਸਨਮਾਨਿਤ

 

ਪੈਰਿਸ ਉਲੰਪਿਕ ’ਚ 22 ਸਾਲਾਂ ਮਨੂੰ ਭਾਕਰ ਨੇ ਦੋ ਕਾਂਸੀ ਦੇ ਤਗਮੇ ਜਿੱਤ ਕੇ ਦੇਸ਼ ਦਾ ਨਾਂ ਰੌਸ਼ਨ ਕੀਤਾ ਹੈ। ਦਰਅਸਲ ਮਨੂੰ ਨੇ ਔਰਤਾਂ ਦੇ 10 ਮੀਟਰ ਏਅਰ ਪਿਸਟਲ ਮੁਕਾਬਲੇ ‘ਚ ਕਾਂਸੀ ਦਾ ਤਗਮਾ ਜਿੱਤ ਕੇ ਦੇਸ਼ ਦਾ ਖਾਤਾ ਖੋਲ੍ਹਿਆ। ਹੁਣ ਮਨੂੰ ਭਾਕਰ ਭਾਰਤ ਪਹੁੰਚ ਚੁੱਕੀ ਹੈ। ਇਸ ਤੋਂ ਬਾਅਦ ਮਨੂੰ ਭਾਕਰ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਧਿਕਾਰਕ ਰਿਹਾਇਸ਼ ’ਤੇ ਉਨ੍ਹਾਂ ਨਾਲ ਮੁਲਾਕਾਤ ਕੀਤੀ। ਇਸ ਮੌਕੇ ਸੀਐੱਮ ਮਾਨ ਨੇ ਪੇਸ਼ੇਵਰ ਸ਼ੂਟਰ ਤੇ ਉਲੰਪਿਕ ਤਗ਼ਮਾ ਜੇਤੂ ਮਨੂੰ ਭਾਕਰ ਨੂੰ ਸਨਮਾਨਿਤ ਕੀਤਾ।

ਮੁੱਖ ਮੰਤਰੀ ਨੇ ਇਸ ਪ੍ਰਾਪਤੀ ਲਈ ਮਨੂੰ ਭਾਕਰ ਤੇ ਉਸ ਦੇ ਪਰਿਵਾਰ ਨੂੰ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਪੈਰਿਸ ਵਿੱਚ ਸ਼ੂਟਿੰਗ ਮੁਕਾਬਲਿਆਂ ਵਿੱਚ ਦੋ ਤਗ਼ਮੇ ਜਿੱਤ ਕੇ ਮਨੂੰ ਨੇ ਪੂਰੇ ਦੇਸ਼ ਦਾ ਮਾਣ ਵਧਾਇਆ ਹੈ। ਇਹ ਨਿਸ਼ਾਨੇਬਾਜ਼ ਨੌਜਵਾਨਾਂ ਲਈ ਆਦਰਸ਼ ਬਣ ਕੇ ਉੱਭਰੀ ਹੈ ਅਤੇ ਉਸ ਦੀਆਂ ਪ੍ਰਾਪਤੀਆਂ ਉੱਭਰਦੇ ਖਿਡਾਰੀਆਂ ਨੂੰ ਕੌਮੀ ਤੇ ਕੌਮਾਂਤਰੀ ਪੱਧਰ ਉਤੇ ਦੇਸ਼ ਲਈ ਨਾਮਣਾ ਖੱਟਣ ਲਈ ਪ੍ਰੇਰਿਤ ਕਰਨਗੀਆਂ।

ਇਸ ਦੇ ਨਾਲ ਹੀ ਮੁੱਖ ਮੰਤਰੀ ਨੇ ਇਸ ਨੌਜਵਾਨ ਖਿਡਾਰਨ ਨੂੰ ਆਪਣੀ ਸਰਕਾਰ ਦੀ ਨਵੀਂ ਖੇਡ ਨੀਤੀ ਬਾਰੇ ਜਾਣੂੰ ਕਰਵਾਇਆ, ਜਿਸ ਦਾ ਟੀਚਾ ਪੰਜਾਬ ਵਿੱਚ ਖੇਡ ਗਤੀਵਿਧੀਆਂ ਨੂੰ ਵੱਡਾ ਹੁਲਾਰਾ ਦੇਣਾ ਹੈ। ਉਨ੍ਹਾਂ ਕਿਹਾ ਕਿ ਇਸ ਦਾ ਮੰਤਵ ਇਕ ਪਾਸੇ ਨੌਜਵਾਨਾਂ ਦੀ ਤਾਕਤ ਨੂੰ ਉਸਾਰੂ ਪਾਸੇ ਲਾਉਣਾ ਹੈ, ਦੂਜੇ ਪਾਸੇ ਨਸ਼ਿਆਂ ਦੀ ਅਲਾਮਤ ਨੂੰ ਜੜ੍ਹੋਂ ਪੁੱਟਣਾ ਹੈ। ਭਗਵੰਤ ਸਿੰਘ ਮਾਨ ਨੇ ਭਾਰਤੀ ਖਿਡਾਰੀਆਂ ਖ਼ਾਸ ਤੌਰ ਉਤੇ ਪੰਜਾਬ ਤੇ ਹਰਿਆਣਾ ਦੇ ਖਿਡਾਰੀਆਂ ਦੀ ਸ਼ਲਾਘਾ ਕੀਤੀ, ਜਿਨ੍ਹਾਂ ਵੱਖ-ਵੱਖ ਮੁਕਾਬਲਿਆਂ ਵਿੱਚ ਦੇਸ਼ ਲਈ ਤਗ਼ਮੇ ਜਿੱਤੇ ਹਨ।

ਇਸ ਉਪਰੰਤ ਮਨੂੰ ਭਾਕਰ ਨੇ ਮਿਲਣ ਲਈ ਸਮਾਂ ਦੇਣ ਅਤੇ ਸਨਮਾਨਿਤ ਕਰਨ ’ਤੇ ਮੁੱਖ ਮੰਤਰੀ ਦਾ ਧੰਨਵਾਦ ਕੀਤਾ। ਉਸ ਨੇ ਪੰਜਾਬ ਵਿੱਚ ਖੇਡਾਂ ਦੀ ਤਰੱਕੀ ਲਈ ਸੂਬਾ ਸਰਕਾਰ ਵੱਲੋਂ ਕੀਤੀਆਂ ਪਹਿਲਕਦਮੀਆਂ ਅਤੇ ਖੇਡ ਨੀਤੀ ਦੀ ਤਾਰੀਫ਼ ਕੀਤੀ। ਇਸ ਦੇ ਨਾਲ ਹੀ ਮਨੂੰ ਨੇ ਸਾਰੇ ਖਿਡਾਰੀਆਂ ਨੂੰ ਬਰਾਬਰ ਮੌਕੇ ਦੇਣ ਦੀ ਵਕਾਲਤ ਕੀਤੀ ਤਾਂ ਕਿ ਵੱਖ-ਵੱਖ ਮੁਕਾਬਲਿਆਂ ਵਿੱਚ ਦੇਸ਼ ਲਈ ਜ਼ਿਆਦਾ ਤੋਂ ਜ਼ਿਆਦਾ ਤਗ਼ਮੇ ਜਿੱਤੇ ਜਾ ਸਕਣ।