Thursday, December 26, 2024

Become a member

Get the best offers and updates relating to Liberty Case News.

― Advertisement ―

spot_img
spot_img
HomeLatest Newsਪੰਜਾਬ ਸਰਕਾਰ ਦੇ ਸੁਨਾਮ ਨੂੰ ਵਿਸ਼ੇਸ਼ ਤੋਹਫਾ, 11 ਸਰਕਾਰੀ ਸਕੂਲਾਂ ’ਚ ਰੋਬੋਟਿਕ...

ਪੰਜਾਬ ਸਰਕਾਰ ਦੇ ਸੁਨਾਮ ਨੂੰ ਵਿਸ਼ੇਸ਼ ਤੋਹਫਾ, 11 ਸਰਕਾਰੀ ਸਕੂਲਾਂ ’ਚ ਰੋਬੋਟਿਕ ਲੈਬਜ਼ ਦੀ ਦਿੱਤੀ ਸੌਗਾਤ

 

ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਜਿੱਥੇ ਲੋਕ ਭਲਾਈ ਦੇ ਕੰਮ ਕਰ ਰਹੀ ਤਾਂ ਉੱਥੇ ਹੀ ਦੂਜੇ ਪਾਸੇ ਵਿਦਿਆਰਥੀਆਂ ਨੂੰ ਸਿੱਖਿਆ ਅਤੇ ਸਮੇਂ ਮੁਤਾਬਕ ਅੱਗੇ ਵਧਾਉਣ ਲਈ ਉਚਿਤ ਉਪਰਾਲੇ ਕਰ ਰਹੀ ਹੈ। ਦਰਅਸਲ ਪੰਜਾਬ ਸਰਕਾਰ ਵੱਲੋਂ ਸੁਨਾਮ ਦੇ ਸਕੂਲਾਂ ਚ ਰੋਬੋਟਿਕ ਲੈਬਰਾਟਰੀਆਂ ਦੀ ਸ਼ੁਰੂਆਤ ਕੀਤੀ ਗਈ ਹੈ। ਜਿਸ ਦਾ ਉਦਘਾਟਨ ਕਰਨ ਲਈ ਕੈਬਨਿਟ ਮੰਤਰੀ ਅਮਨ ਅਰੋੜਾ ਸਰਕਾਰੀ ਹਾਈ ਸਕੂਲ ਖੇੜੀ ਪਹੁੰਚੇ।

ਇਸ ਮੌਕੇ ਸੰਬੋਧਨ ਕਰਦੇ ਹੋਏ ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਵਿਦਿਆਰਥੀਆਂ ਨੂੰ ਸਮੇਂ ਦੇ ਹਾਣ ਦੀ ਸਿੱਖਿਆ ਮੁਹੱਈਆ ਕਰਵਾਉਣ ਲਈ ਇੱਕ ਨਿਵੇਕਲੀ ਪਹਿਲਕਦਮੀ ਕਰਦਿਆਂ ਸੁਨਾਮ ਆਪਣੇ ਸਾਰੇ ਸਰਕਾਰੀ ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਰੋਬੋਟਿਕ ਲੈਬਾਰਟਰੀਆਂ ਦੀ ਸ਼ੁਰੂਆਤ ਕਰਕੇ ਦੇਸ਼ ਦਾ ਮੋਹਰੀ ਵਿਧਾਨ ਸਭਾ ਹਲਕਾ ਬਣ ਗਿਆ ਹੈ। ਇਹ ਪ੍ਰਾਜੈਕਟ ਸਿੱਖਿਆ ਦੇ ਖੇਤਰ ਵਿੱਚ ਕ੍ਰਾਂਤੀ ਲਿਆਉਣ ਅਤੇ ਵਿਦਿਆਰਥੀਆਂ ਨੂੰ ਅਤਿ-ਆਧੁਨਿਕ ਤਕਨਾਲੋਜੀ ਦੀ ਮਦਦ ਨਾਲ ਹੋਰ ਕਾਬਲ ਬਣਾਉਣ ਦੀ ਦਿਸ਼ਾ ਵਿੱਚ ਮੀਲ ਪੱਥਰ ਸਥਾਪਤ ਹੋਵੇਗਾ। ਅੱਜ ਦੂਜੇ ਪੜਾਅ ਤਹਿਤ 11 ਸਰਕਾਰੀ ਸਕੂਲਾਂ ਨੂੰ ਰੋਬੋਟਿਕ ਲੈਬਜ਼ ਮੁਹੱਈਆ ਕਰਵਾਈਆਂ ਗਈਆਂ ਹਨ ਜਦੋਂਕਿ ਪਹਿਲੇ ਪੜਾਅ ਤਹਿਤ 18 ਸਕੂਲਾਂ ਨੂੰ ਰੋਬੋਟਿਕ ਲੈਬਜ਼ ਨਾਲ ਲੈਸ ਕੀਤਾ ਗਿਆ ਸੀ।

ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਇਨ੍ਹਾਂ ਸਾਰੇ ਸਕੂਲਾਂ ਵਿੱਚ ਕਿਊਰੀਅਸ ਲੈਬਜ਼ ਗੁੜਗਾਓਂ ਵੱਲੋਂ ਤਾਇਨਾਤ ਟ੍ਰੇਨਰਾਂ ਵੱਲੋਂ ਨਿਯਮਤ ਸਿਖਲਾਈ ਦਿੱਤੀ ਜਾਵੇਗੀ। ਇਹ ਭਵਿੱਖਮੁਖੀ ਰੋਬੋਟਿਕ ਲੈਬਜ਼ ਸਿੱਖਣ ਦਾ ਸਾਰਥਕ ਮਾਹੌਲ ਸਿਰਜਣ, ਵਿਦਿਆਰਥੀਆਂ ਨੂੰ ਅਸਲ-ਸੰਸਾਰ ਦੀਆਂ ਸਮੱਸਿਆਵਾਂ ਦੇ ਸਿਰਜਣਾਤਮਕ ਹੱਲ ਤਲਾਸ਼ਣ ਤੇ ਪੜਚੋਲ ਕਰਨ, ਪ੍ਰਯੋਗ ਤੇ ਖੋਜ ਕਰਨ ਲਈ ਉਤਸ਼ਾਹਿਤ ਕਰਨਗੀਆਂ। ਉਨ੍ਹਾਂ ਦੱਸਿਆ ਕਿ ਇਹ ਲੈਬਜ਼ ਅਲਟਰਾਸੌਨਿਕ ਸੈਂਸਰ, ਆਈ.ਆਰ. ਸੈਂਸਰ, ਟੱਚ ਸੈਂਸਰ, ਸਾਊਂਡ ਸੈਂਸਰ, ਏਅਰ ਕੁਆਲਿਟੀ ਸੈਂਸਰ (ਐਮ.ਕਿਊ. 135), ਲਾਈਟ ਸੈਂਸਰ (ਐਲ.ਡੀ.ਆਰ.), ਟੈਂਪਰੇਚਰ ਸੈਂਸਰ (ਐਲ.ਐਮ. 35), ਸੋਇਲ ਸੈਂਸਰ, ਪੀ.ਆਈ.ਆਰ. ਮੋਸ਼ਨ ਸੈਂਸਰ, ਅਲਕੋਹਲ ਸੈਂਸਰ (ਐਮ.ਕਿਊ. 3), ਮੈਟਲ ਟੱਚ ਸੈਂਸਰ, ਕਾਰਬਨ ਮੋਨੋਆਕਸਾਈਡ ਸੈਂਸਰ (ਐਮ.ਕਿਊ. 7), ਆਈ.ਆਰ. ਸੈਂਸਰ, ਰੀਲੇਅ ਸੈਂਸਰ, ਫਲੇਮ ਸੈਂਸਰ, ਕਲਰ ਸੌਰਟਿੰਗ ਸੈਂਸਰ ਅਤੇ ਰੇਨ ਡ੍ਰੌਪ ਸੈਂਸਰ ਨਾਲ ਲੈਸ ਹਨ। ਇਨ੍ਹਾਂ ਲੈਬਜ਼ ਨਾਲ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਏ.ਆਈ. ਅਤੇ ਇੰਟਰਨੈੱਟ ਆਫ਼ ਥਿੰਗਜ਼ (ਆਈ.ਓ.ਟੀ.) ਦੀਆਂ ਉੱਭਰਦੀਆਂ ਤਕਨੀਕਾਂ ਉੱਤੇ ਧਿਆਨ ਕੇਂਦਰਤ ਕਰਨ ਵਾਸਤੇ ਕਿੱਟ ਅਤੇ ਕੰਪੋਨੈਂਟਸ ਸਮੇਤ ਹੋਰ ਸਰੋਤਾਂ ਦਾ ਕਾਫ਼ੀ ਲਾਭ ਹੋਵੇਗਾ।