ਨਗਰ – ਆਲ ਪਾਰਟੀ ਸਿੱਖ ਕੋਆਰਡੀਨੇਸ਼ਨ ਕਮੇਟੀ (ਏ.ਪੀ.ਐੱਸ.ਸੀ.ਸੀ.) ਨੇ ਮੰਗਲਵਾਰ ਨੂੰ ਕਿਹਾ ਕਿ ਜੰਮੂ-ਕਸ਼ਮੀਰ ‘ਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ‘ਚ ਕੁਝ ਸੀਟਾਂ ‘ਤੇ ਸਿੱਖ ਉਮੀਦਵਾਰਾਂ ਨੂੰ ਉਤਾਰਿਆ ਜਾਵੇਗਾ। ਏ.ਪੀ.ਐੱਸ.ਸੀ.ਸੀ. ਦੇ ਪ੍ਰਧਾਨ ਜਗਮੋਹਨ ਸਿੰਘ ਰੈਨਾ ਨੇ ਮੰਗਲਵਾਰ ਨੂੰ ਇੱਥੇ ਇੱਕ ਪ੍ਰੈਸ ਕਾਨਫਰੰਸ ‘ਚ ਕਿਹਾ,“ਅਸੀਂ ਕਸ਼ਮੀਰ ਦੀਆਂ ਕੁਝ ਵਿਧਾਨ ਸਭਾ ਸੀਟਾਂ ‘ਤੇ ਸਿੱਖ ਉਮੀਦਵਾਰ ਉਤਾਰਨ ਦਾ ਫੈਸਲਾ ਕੀਤਾ ਹੈ, ਜਿੱਥੇ ਸਾਡੇ ਭਾਈਚਾਰੇ ਦੀ ਮਜ਼ਬੂਤ ਮੌਜੂਦਗੀ ਹੈ।
ਅਸੀਂ ਬਹੁਗਿਣਤੀ ਭਾਈਚਾਰੇ ਨੂੰ ਸਿੱਖ ਉਮੀਦਵਾਰਾਂ ਦਾ ਸਮਰਥਨ ਕਰਨ ਦੀ ਬੇਨਤੀ ਕਰਦੇ ਹਾਂ।”ਉਨ੍ਹਾਂ ਕਿਹਾ ਕਿ ਪਿਛਲੇ 77 ਸਾਲਾਂ ‘ਚ ਭਾਈਚਾਰੇ ਦੀਆਂ ਸ਼ਿਕਾਇਤਾਂ ਦੇ ਹੱਲ ਲਈ ਇੱਥੋਂ ਦੀ ਸਰਕਾਰ ਤੋਂ ਮਦਦ ਮੰਗੀ ਗਈ ਸੀ ਪਰ ਕਿਸੇ ਨੇ ਮਦਦ ਨਹੀਂ ਕੀਤੀ। ਉਨ੍ਹਾਂ ਕਿਹਾ ਕਿ ਅਸੀਂ ਪਹਿਲਾਂ ਕਦੇ ਵੀ ਬਹੁਗਿਣਤੀ ਭਾਈਚਾਰੇ ਤੋਂ ਕੁਝ ਨਹੀਂ ਮੰਗਿਆ ਪਰ ਹੁਣ ਅਸੀਂ ਸਿੱਖ ਉਮੀਦਵਾਰਾਂ ਨੂੰ ਵਿਧਾਨ ਸਭਾ ‘ਚ ਭੇਜਣ ਲਈ ਉਨ੍ਹਾਂ ਦੀ ਮਦਦ ਚਾਹੁੰਦੇ ਹਾਂ, ਜਿੱਥੇ ਉਹ ਸਾਡੇ ਸਾਰਿਆਂ ਲਈ ਗੱਲ ਕਰਨਗੇ।”