ਚੰਡੀਗੜ੍ਹ : ਅਕਾਲੀ ਦਲ ਨੂੰ ਇਕ ਵਾਰ ਫਿਰ ਵੱਡਾ ਝਟਕਾ ਲੱਗਾ ਹੈ। ਬੰਗਾ ਤੋਂ ਪਾਰਟੀ ਦੇ ਮੌਜੂਦਾ ਵਿਧਾਇਕ ਡਾ. ਸੁਖਵਿੰਦਰ ਸੁੱਖੀ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋ ਗਏ ਹਨ। ਮੁੱਖ ਮੰਤਰੀ ਭਗਵੰਤ ਮਾਨ ਨੇ ਖੁਦ ਡਾ. ਸੁੱਖੀ ਨੂੰ ਆਮ ਆਦਮੀ ਪਾਰਟੀ ਵਿਚ ਸ਼ਾਮਲ ਕਰਵਾਇਆ ਹੈ। ਡਾ. ਸੁੱਖੀ ਅਕਾਲੀ ਦਲ ਦੀ ਟਿਕਟ ‘ਤੇ ਜਲੰਧਰ ਤੋਂ ਲੋਕ ਸਭਾ ਸੀਟ ਵੀ ਲੜੇ ਸਨ, ਜਿਸ ਵਿਚ ਉਨ੍ਹਾਂ ਨੂੰ ਹਾਰ ਦਾ ਸਾਹਮਣਾ ਕਰਨਾ ਪਿਆ ਸੀ। ਡਾ. ਸੁੱਖੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਨੇੜਲੇ ਆਗੂਆਂ ਵਿਚੋਂ ਸਨ। ਅਕਾਲੀ ਦਲ ਕੋਲ ਸਿਰਫ ਤਿੰਨ ਹੀ ਵਿਧਾਇਕ ਸਨ, ਜਿਨ੍ਹਾਂ ਵਿਚੋਂ ਬੰਗਾ ਤੋਂ ਵਿਧਾਇਕ ਡਾ. ਸੁੱਖੀ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋ ਗਏ ਹਨ, ਹਾਲ ਦੀ ਘੜੀ ‘ਚ ਸ਼੍ਰੋਮਣੀ ਅਕਾਲੀ ਦਲ ਕੋਲ ਪੰਜਾਬ ਵਿਚ ਸਿਰਫ ਦੋ ਵਿਧਾਇਕ ਹੀ ਰਹਿ ਗਏ ਹਨ। ਜਿਨ੍ਹਾਂ ਵਿਚ ਮੁੱਲਾਂਪੁਰ ਦਾਖਾ ਤੋਂ ਮਨਪ੍ਰੀਤ ਸਿੰਘ ਇਆਲੀ ਅਤੇ ਹਲਕਾ ਮਜੀਠਾ ਤੋਂ ਗਨੀਵ ਕੌਰ ਮਜੀਠੀਆ ਸ਼ਾਮਲ ਹਨ।