Wednesday, December 25, 2024

Become a member

Get the best offers and updates relating to Liberty Case News.

― Advertisement ―

spot_img
spot_img
HomeLatest Newsਬੇਟੀਆਂ ਬਿਨਾਂ ਸੰਸਾਰ ਵਿਚ ਕੁਝ ਵੀ ਸੰਭਵ ਨਹੀਂ, ਲੜਕੀਆਂ ਨੂੰ ਪ੍ਰਵਾਜ ਦੇਣ...

ਬੇਟੀਆਂ ਬਿਨਾਂ ਸੰਸਾਰ ਵਿਚ ਕੁਝ ਵੀ ਸੰਭਵ ਨਹੀਂ, ਲੜਕੀਆਂ ਨੂੰ ਪ੍ਰਵਾਜ ਦੇਣ ਦੀ ਲੋੜ- ਡਾ. ਸੇਨੂੰ ਦੁੱਗਲ

ਫਾਜ਼ਿਲਕਾ 16 ਅਗਸਤ – ਬੇਟੀ ਬਚਾਓ ਬੇਟੀ ਪੜਾਓ ਅਭਿਆਨ ਤਹਿਤ ਔਰਤਾਂ ਦੇ ਅਧਿਕਾਰਾਂ ਪ੍ਰਤੀ ਅਤੇ ਲੜਕੇ -ਲੜਕੀਆਂ ਨੂੰ ਬਰਾਬਰਤਾ ਦਾ ਹੱਕ ਦੇਣ ਪ੍ਰਤੀ ਜਾਗਰੂਕਤਾ ਪੈਦਾ ਕਰਨ ਹਿੱਤ ਜ਼ਿਲ੍ਹਾ ਪ੍ਰਸ਼ਾਸਨ ਫਾਜ਼ਿਲਕਾ ਵੱਲੋ ਜ਼ਿਲ੍ਹਾ ਪੱਧਰੀ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਡਿਪਟੀ ਕਮਿਸ਼ਨਰ ਡਾ ਸੇਨੂ ਦੁੱਗਲ, ਜ਼ਿਲ੍ਹਾ ਤੇ ਸੈਸ਼ਨ ਜੱਜ ਮੈਡਮ ਜਤਿੰਦਰ ਕੌਰ, ਮੈਡਮ ਖੁਸ਼ਬੂ ਸਾਵਣਸੁਖਾਂ ਸਵਨਾ ਅਤੇ ਜ਼ਿਲ੍ਹਾ ਤੇ ਪਰਿਵਾਰ ਭਲਾਈ ਅਫ਼ਸਰ ਮੈਡਮ ਕਵਿਤਾ, ਡਾ ਪੀਕਾਕਸ਼ੀ ਆਦਿ ਵਿਸ਼ੇਸ਼ ਤੌਰ ਤੇ ਮੌਜੂਦ ਸਨ।

ਡਿਪਟੀ ਕਮਿਸ਼ਨਰ ਡਾ ਸੇਨੂ ਦੁੱਗਲ ਨੇ ਪ੍ਰੋਗਰਾਮ ਦੌਰਾਨ ਸੰਬੋਧਨ ਕਰਦਿਆਂ ਕਿਹਾ ਕਿ ਬੇਟੀਆਂ ਬਿਨਾਂ ਸੰਸਾਰ ਵਿਚ ਕੁਝ ਵੀ ਸੰਭਵ ਨਹੀਂ ਹੈ। ਉਨ੍ਹਾਂ ਕਿਹਾ ਕਿ ਇਕ ਮਾਂ ਜ਼ੋ ਬਚੇ ਨੂੰ ਜਨਮ ਦਿੰਦੀ ਹੈ ਉਹ ਵੀ ਇਕ ਬੇਟੀ ਹੈ ਤੇ ਉਸ ਤੋਂ ਬਾਅਦ ਹੀ ਸੰਸਾਰ ਦੀ ਯਾਤਰਾ ਸ਼ੁਰੂ ਹੁੰਦੀ ਹੈ। ਉਨ੍ਹਾਂ ਕਿਹਾ ਕਿ ਅੱਜ ਦੇ ਯੁਗ ਵਿਚ ਲੜਕਾ—ਲੜਕੀ ਵਿਚ ਕੋਈ ਫਰਕ ਨਹੀਂ। ਉਨ੍ਹਾਂ ਕਿਹਾ ਕਿ ਲੜਕੀਆਂ ਵੀ ਲੜਕਿਆਂ ਦੇ ਬਰਾਬਰ ਹੀ ਵਡੇ—ਵਡੇ ਮੁਕਾਮਾਂ *ਤੇ ਪਹੁੰਚ ਰਹੀਆਂ ਹਨ। ਉਨ੍ਹਾਂ ਕਿਹਾ ਕਿ ਸਾਨੂੰ ਵੀ ਲੜਕੀਆਂ/ਬੇਟੀਆਂ ਨੂੰ ਪੂਰਾ ਮਾਣ ਸਤਿਕਾਰ ਦੇਣਾ ਚਾਹੀਦਾ ਹੈ।

ਡਿਪਟੀ ਕਮਿਸ਼ਨਰ ਨੇ ਬੇਟੀ ਬਚਾਓ ਬੇਟੀ ਪੜਾਓ ਅਭਿਆਨ ਨੂੰ ਉਤਸਾਹਿਤ ਕਰਦਿਆਂ ਆਖਿਆ ਕਿ ਬੇਟੀਆਂ ਹੋਣ *ਤੇ ਵੀ ਸਾਨੂੰ ਉਨੀ ਹੀ ਖੁਸ਼ੀ ਹੋਣੀ ਚਾਹੀਦੀ ਹੈ ਜਿੰਨੀ ਲੜਕਾ ਹੋਣ *ਤੇ ਹੁੰਦੀ ਹੈ। ਇਸ ਤੋਂ ਇਲਾਵਾ ਲੜਕੀਆਂ ਨੁੰ ਵੀ ਪੜ੍ਹਾਈ ਦੇ ਅਵਸਰ ਪ੍ਰਦਾਨ ਕਰਨੇ ਚਾਹੀਦੇ ਹਨ ਤਾਂ ਜ਼ੋ ਲੜਕੀਆਂ ਵੀ ਅੱਗੇ ਵਧਣ ਤੇ ਉਚੀਆਂ ਪਦਵੀਆਂ ਹਾਸਲ ਕਰਦੇ ਹੋਏ ਆਪਣਾ, ਆਪਣੇ ਮਾਪਿਆ, ਆਪਣੇ ਸਕੇ ਸਬੰਧੀਆਂ ਦਾ ਨਾਮ ਰੋਸ਼ਨ ਕਰਨ। ਉਨ੍ਹਾਂ ਕਿਹਾ ਕਿ ਲੜਕੀਆਂ ਨੂੰ ਪ੍ਰਵਾਜ ਦੇਣ ਦੀ ਲੋੜ ਹੈ ਜਿਸ ਸਦਕਾ ਉਹ ਵੀ ਆਪਣੇ ਭਵਿਖ ਨੂੰ ਹੋਰ ਬਿਹਤਰੀ ਤਰੀਕੇ ਨਾਲ ਚਮਕਾ ਸਕਦੀਆਂ ਹਨ।

ਇਸ ਮੌਕੇ ਡਾ ਸੁਨੀਤਾ ਨੇ ਕਿਹਾ ਕਿ ਲੜਕੇ—ਲੜਕੀ ਦੇ ਫਰਕ ਨੂੰ ਖਤਮ ਕਰਦਿਆਂ ਬਰਾਬਰਤਾ ਦੇ ਅਧਿਕਾਰ ਨੂੰ ਤਰਜੀਹ ਦੇਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਬਰਾਬਰਤਾ ਦੇ ਅਧਿਕਾਰਾਂ ਨੂੰ ਮੁੱਖ ਰੱਖਦਿਆ ਹੋਇਆ ਖੁਸ਼ਹਾਲ ਪੰਜਾਬ ਦੀ ਪ੍ਰਾਪਤੀ ਵਿਚ ਯੋਗਦਾਨ ਪਾਉਣਾ ਚਾਹੀਦਾ ਹੈ।

ਇਸ ਤੋਂ ਜਿਲਾ ਪ੍ਰੋਗਰਾਮ ਅਫਸਰ ਨਵਦੀਪ ਕੌਰ ਨੇ ਇਸ ਪ੍ਰੋਗਰਾਮ ਵਿਖ਼ੇ ਪਹੁੰਚਣ ਤੇ ਮੁੱਖ ਮਹਿਮਾਨ ਸਮੇਤ ਸਮੂਹ ਹਾਜ਼ਰੀਨ ਦਾ ਧੰਨਵਾਦ ਪ੍ਰਗਟ ਕੀਤਾ ਅਤੇ ਬੇਟੀ ਬਚਾਓ ਬੇਟੀ ਪੜਾਓ ਅਭਿਆਨ ਨੂੰ ਹੋਰ ਸਫਲਤਾਪੂਰਨ ਲਾਗੂ ਕਰਨ ਦੀ ਅਪੀਲ ਕੀਤੀ।