ਲੁਧਿਆਣਾ – ਲੁਧਿਆਣਾ ਪਟਵਾਰ ਅਤੇ ਕਾਨੂੰਗੋ ਐਸੋਸੀਏਸ਼ਨ ਨੂੰ ਉਸ ਸਮੇਂ ਵੱਡਾ ਘਾਟਾ ਪਿਆ ਜਦੋਂ ਐਸੋਸੀਏਸ਼ਨ ਦੇ ਜ਼ਿਲ੍ਹਾ ਪ੍ਰਧਾਨ ਗੁਰਮੇਲ ਸਿੰਘ ਗਰੇਵਾਲ ਦੀ ਸੜਕ ਹਾਦਸੇ ‘ਚ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਗੁਰਮੇਲ ਸਿੰਘ ਆਪਣੀ ਪਤਨੀ ਦੇ ਨਾਲ ਸਹੁਰੇ ਘਰ ਜਾ ਰਹੇ ਸਨ ਕਿ ਗੁਰਮੇਲ ਸਿੰਘ ਗਰੇਵਾਲ ਸਾਹਨੇਵਾਲ ਨੇੜੇ ਸੜਕ ਹਾਦਸੇ ਦਾ ਸ਼ਿਕਾਰ ਹੋਏ, ਜਿਨ੍ਹਾਂ ਨੂੰ ਸਿਵਲ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਕਰ ਦਿੱਤਾ। ਉਥੇ ਹੀ ਪਤਨੀ ਜ਼ਖ਼ਮੀ ਹੋ ਗਈ ਹੈ। ਮਿਲੀ ਜਾਣਕਾਰੀ ਮੁਤਾਬਕ ਗੁਰਮੇਲ ਸਿੰਘ ਨੇ ਕਰੀਬ 4 ਦਿਨਾਂ ਤੱਕ ਵਿਦੇਸ਼ ਜਾਣਾ ਸੀ।