Thursday, December 26, 2024

Become a member

Get the best offers and updates relating to Liberty Case News.

― Advertisement ―

spot_img
spot_img
HomeLatest NewsCM ਮਾਨ ਨਾਲ ਮੁਲਾਕਾਤ ਤੋਂ ਬਾਅਦ ਹਿੰਦੂ ਜਥੇਬੰਦੀਆਂ ਦਾ ਵੱਡਾ ਬਿਆਨ

CM ਮਾਨ ਨਾਲ ਮੁਲਾਕਾਤ ਤੋਂ ਬਾਅਦ ਹਿੰਦੂ ਜਥੇਬੰਦੀਆਂ ਦਾ ਵੱਡਾ ਬਿਆਨ

 

ਚੰਡੀਗੜ੍ਹ : ਖੰਨਾ ਦੇ ਸ਼ਿਵਪੁਰੀ ਮੰਦਰ ‘ਚ ਹੋਈ ਚੋਰੀ ਦੇ ਮਾਮਲੇ ਨੂੰ ਕੁਝ ਸਮੇਂ ਵਿਚ ਹੱਲ ਕਰਨ ਤੋਂ ਬਾਅਦ ਅੱਜ ਹਿੰਦੂ ਜਥੇਬੰਦੀਆਂ ਵਲੋਂ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੁਲਾਕਾਤ ਕੀਤੀ ਗਈ। ਇਸ ਮੁਲਾਕਾਤ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਹਿੰਦੂ ਜਥੇਬੰਦੀਆਂ ਦੇ ਆਗੂਆਂ ਨੇ ਕਿਹਾ ਕਿ ਮੁੱਖ ਮੰਤਰੀ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਪੰਜਾਬ ਪੁਲਸ ਨੇ ਇਸ ਮਾਮਲੇ ਨੂੰ ਰਿਕਾਰਡ ਤੋੜ ਸਮੇਂ ਵਿਚ ਸੁਲਝਾਇਆ ਹੈ। ਹਿੰਦੂ ਆਗੂਆਂ ਨੇ ਕਿਹਾ ਕਿ ਅੱਜ ਉਨ੍ਹਾਂ ਨੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੁਲਾਕਾਤ ਕਰਕੇ ਉਨ੍ਹਾਂ ਦਾ ਧੰਨਵਾਦ ਕੀਤਾ ਹੈ।

ਉਨ੍ਹਾਂ ਕਿਹਾ ਕਿ ਖੰਨਾ ਦੇ ਮੰਦਰ ਵਿਚ ਚੋਰੀ ਕਰਨ ਵਾਲੇ ਮੁਲਜ਼ਮਾਂ ਨੂੰ ਪੰਜਾਬ ਪੁਲਸ ਨੇ ਕੁੱਝ ਹੀ ਸਮੇਂ ਵਿਚ ਦੂਜੇ ਸੂਬੇ ਵਿਚ ਜਾ ਕੇ ਗ੍ਰਿਫ਼ਤਾਰ ਕੀਤਾ ਹੈ। ਇਸ ਨਾਲ ਹਿੰਦੂਆਂ ਵਿਚ ਉਤਸ਼ਾਹ ਵਧਿਆ ਹੈ ਅਤੇ ਲੋਕਾਂ ਨੂੰ ਭਰੋਸਾ ਹੋ ਗਿਆ ਹੈ ਕਿ ਪੰਜਾਬ ਵਿਚ ਸਾਡੇ ਮੰਦਿਰ, ਗੁਰਦੁਆਰੇ ਪੂਰੀ ਤਰ੍ਹਾਂ ਸੁਰੱਖਿਅਤ ਹਨ। ਉਨ੍ਹਾਂ ਕਿਹਾ ਕਿ ਖੰਨਾ ਦੇ ਮੰਦਰ ਵਿਚ ਚੋਰ ਹੋਣ ਦੀ ਘਟਨਾ ਤੋਂ ਬਾਅਦ ਮੁੱਖ ਮੰਤਰੀ ਨੇ ਤੁਰੰਤ ਐਕਸ਼ਨ ਲਿਆ ਅਤੇ ਪੁਲਸ ਨੂੰ ਸਖ਼ਤ ਕਾਰਵਾਈ ਦੇ ਹੁਕਮ ਦਿੱਤੇ। ਇਸ ਨੂੰ ਦੇਖ ਕੇ ਤਸੱਲੀ ਹੋਈ ਹੈ।

ਉਨ੍ਹਾਂ ਕਿਹਾ ਕਿ ਭਵਿੱਖ ਦੀ ਸੁਰੱਖਿਆ ਵਿਵਸਥਾ ਲਈ ਵੀ ਵੀ ਮੁੱਖ ਮੰਤਰੀ ਨਾਲ ਚਰਚਾ ਹੋਈ ਹੈ, ਇਹ ਮੁਲਾਕਾਤ ਬਹੁਤ ਹੀ ਸੁਖਾਵੇਂ ਮਾਹੌਲ ਵਿਚ ਹੋਈ ਹੈ। ਮੁੱਖ ਮੰਤਰੀ ਸਿਰਫ ਮੰਚਾਂ ‘ਤੇ ਹੀ ਨਹੀਂ ਬੋਲਦੇ, ਅੱਜ ਉਨ੍ਹਾਂ ਨਾਲ ਮੁਲਾਕਾਤ ਤੋਂ ਬਾਅਦ ਉਨ੍ਹਾਂ ‘ਤੇ ਯਕੀਨ ਹੋਰ ਕਾਇਮ ਹੋਇਆ ਹੈ।

ਬੀਤੀ 15 ਅਗਸਤ ਨੂੰ ਖੰਨਾ ਦੇ ਸ਼ਿਵਪੁਰੀ ਮੰਦਰ ’ਚ ਹੋਈ ਚੋਰੀ ਤੇ ਬੇਅਦਬੀ ਦੀ ਘਟਨਾ ਨੂੰ 5 ਦਿਨਾਂ ’ਚ ਹੀ ਹੱਲ ਕਰਦਿਆਂ ਖੰਨਾ ਪੁਲਸ ਨੇ ਇਸ ਘਟਨਾ ਨੂੰ ਅੰਜਾਮ ਦੇਣ ਵਾਲਿਆਂ ਨੂੰ ਕਾਬੂ ਕਰ ਕੇ ਵੱਡੀ ਸਫਲਤਾ ਹਾਸਲ ਕੀਤੀ