ਕਾਠਮੰਡੂ -ਨੇਪਾਲ ਤੋਂ ਇਕ ਵੱਡੀ ਖ਼ਬਰ ਸਾਹਮਣੇ ਆਈ ਹੈ। ਨੇਪਾਲ ਦੇ ਤਨਹੁਨ ਜ਼ਿਲ੍ਹੇ ਦੇ ਅਬੂਖੈਰੇਨੀ ਇਲਾਕੇ ਵਿੱਚ ਇੱਕ ਭਾਰਤੀ ਯਾਤਰੀ ਬੱਸ ਮਰਯਾਂਗਦੀ ਨਦੀ ਵਿੱਚ ਡਿੱਗ ਗਈ ਹੈ। ਨੇਪਾਲ ਪੁਲਸ ਨੇ ਇਸ ਘਟਨਾ ਦੀ ਪੁਸ਼ਟੀ ਕੀਤੀ ਹੈ। ਜ਼ਿਲ੍ਹਾ ਪੁਲਿਸ ਦਫ਼ਤਰ ਤਨਹੂਨ ਦੇ ਡੀ.ਐਸ.ਪੀ ਦੀਪ ਕੁਮਾਰ ਰਾਏ ਨੇ ਦੱਸਿਆ ਕਿ ਨੰਬਰ ਪਲੇਟ ਯੂਪੀ ਐਫਟੀ 7623 ਵਾਲੀ ਬੱਸ ਨਦੀ ਵਿੱਚ ਡਿੱਗ ਗਈ ਅਤੇ ਹੁਣ ਨਦੀ ਦੇ ਕੰਢੇ ਪਈ ਹੈ।
ਹਾਦਸੇ ਤੋਂ ਬਾਅਦ ਰਾਹਤ ਅਤੇ ਬਚਾਅ ਕਾਰਜਾਂ ‘ਚ 14 ਲਾਸ਼ਾਂ ਬਰਾਮਦ ਕੀਤੀਆਂ ਗਈਆਂ ਹਨ ਅਤੇ 16 ਜ਼ਖਮੀ ਯਾਤਰੀਆਂ ਨੂੰ ਸੁਰੱਖਿਅਤ ਬਾਹਰ ਕੱਢ ਲਿਆ ਗਿਆ ਹੈ। ਇਹ ਬੱਸ ਪੋਖਰਾ ਦੇ ਮਾਝੇਰੀ ਰਿਜ਼ੋਰਟ ‘ਚ ਰੁਕੇ ਭਾਰਤੀ ਯਾਤਰੀਆਂ ਨੂੰ ਲੈ ਕੇ ਕਾਠਮੰਡੂ ਲਈ ਰਵਾਨਾ ਹੋਈ ਸੀ। ਹਾਦਸੇ ਦੇ ਸਮੇਂ ਬੱਸ ਵਿੱਚ ਭਾਰਤੀ ਯਾਤਰੀ ਸਵਾਰ ਸਨ।