ਅੰਮ੍ਰਿਤਸਰ- ਅੰਮ੍ਰਿਤਸਰ ਦੇ ਪਿੰਡ ਦਬੁਰਜੀ ਵਿਖੇ ਸ਼ਨੀਵਾਰ ਸਵੇਰੇ ਘਰ ਅੰਦਰ ਵੜ ਕੇ ਦੋ ਨੌਜਵਾਨਾਂ ਨੇ ਅਮਰੀਕਾ ਪੀ. ਆਰ. ਨੌਜਵਾਨ ਨੂੰ ਗੋਲ਼ੀਆਂ ਮਾਰ ਦਿੱਤੀਆਂ। ਦੋ ਗੋਲੀਆਂ ਲੱਗਣ ਕਾਰਣ ਐੱਨ. ਆਰ. ਆਈ. ਨੌਜਵਾਨ ਸੁਖਚੈਨ ਸਿੰਘ ਗੰਭੀਰ ਰੂਪ ਵਿਚ ਜ਼ਖਮੀ ਹੋ ਗਿਆ ਜਿਸ ਨੂੰ ਅੰਮ੍ਰਿਤਸਰ ਦੇ ਪ੍ਰਾਈਵੇਟ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਹੈ।
ਇਸ ਮਾਮਲੇ ‘ਚ ਪੁਲਸ ਵੱਲੋਂ ਇਹ ਸਾਰੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਪੁਲਸ ਦਾ ਕਹਿਣਾ ਹੈ ਕਿ ਜ਼ਖ਼ਮੀ ਨੌਜਵਾਨ ਸੁਖਚੈਨ ਸਿੰਘ ਹਸਪਤਾਲ ਦਾਖ਼ਲ ਹੈ ਤੇ ਉਸ ਦੇ ਪਰਿਵਾਰਿਕ ਮੈਂਬਰ ਵੀ ਹਸਪਤਾਲ ਹਨ। ਫਿਲਹਾਲ ਸੁਖਚੈਨ ਦੇ ਪਰਿਵਾਰਿਕ ਮੈਂਬਰਾਂ ਦੇ ਬਿਆਨ ਦੇ ਆਧਾਰ ‘ਤੇ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਫਿਲਹਾਲ ਜਾਂਚ ਤੋਂ ਪਤਾ ਲਗਾ ਹੈ ਕਿ ਮੁਲਜ਼ਮਾਂ ਦਾ ਟਾਰਗੇਟ ਸਿਰਫ਼ ਸੁਖਚੈਨ ਸਿੰਘ ਸੀ। ਪਲੁਸ ਨੇ ਸੀ. ਸੀ. ਟੀ. ਵੀ. ਕੈਮਰੇ ਕਬਜ਼ੇ ‘ਚ ਲੈ ਲਏ ਹਨ ਅਤੇ ਜੋ ਵੀ ਜਾਂਚ ‘ਚ ਸਾਹਮਣੇ ਆਵੇਗਾ ਉਸ ਹਿਸਾਬ ਨਾਲ ਬਣਦੀ ਕਾਰਵਾਈ ਕੀਤੀ ਜਾਵੇਗੀ। ਪੁਲਸ ਆਪਣੇ ਆਧਾਰ ‘ਤੇ ਵੱਖ- ਵੱਖ ਐਗਲਸ ਤੋਂ ਕਾਰਵਾਈ ਕਰ ਰਹੀ ਹੈ ।