ਕੋਲਕਾਤਾ – ਮੰਗਲਵਾਰ ਨੂੰ ਸੈਂਕੜੇ ਦੀ ਗਿਣਤੀ ਵਿਚ ਇਕੱਠੇ ਹੋਏ ਨੌਜਵਾਨਾਂ ਨੇ ਸ਼ਹਿਰ ਵਿੱਚ ਦੋ ਥਾਵਾਂ ਤੋਂ ‘ਨਬੰਨਾ ਅਭਿਆਨ’ ਸ਼ੁਰੂ ਕੀਤਾ, ਜਿਸ ਨੂੰ ਖਿੰਡਾਉਣ ਲਈ ਪੁਲਸ ਨੇ ਪ੍ਰਦਰਸ਼ਕਾਰੀਆਂ ‘ਤੇ ਲਾਠੀਚਾਰਜ ਕਰਨਾ ਸ਼ੁਰੂ ਕਰ ਦਿੱਤਾ ਅਤੇ ਅੱਥਰੂ ਗੈਸ ਦੇ ਗੋਲੇ ਛੱਡੇ। ਇਸ ਮੁਹਿੰਮ ਵਿੱਚ ਮੁੱਖ ਤੌਰ ‘ਤੇ ਉਹ ਨੌਜਵਾਨ ਸ਼ਾਮਲ ਹਨ, ਜੋ ਆਰਜੀ ਕਾਰ ਮੈਡੀਕਲ ਕਾਲਜ ਹਸਪਤਾਲ ਦੇ ਇੱਕ ਡਾਕਟਰ ਨਾਲ ਬਲਾਤਕਾਰ ਅਤੇ ਹੱਤਿਆ ਦੇ ਮਾਮਲੇ ਵਿੱਚ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਦੇ ਅਸਤੀਫੇ ਦੀ ਮੰਗ ਕਰ ਰਹੇ ਹਨ। ਇਸ ਘਟਨਾ ਲਈ ਜ਼ਿੰਮੇਵਾਰ ਲੋਕਾਂ ਦੀ ਗ੍ਰਿਫ਼ਤਾਰੀ ਦੀ ਮੰਗ ਕਰ ਰਹੇ ਹਨ।
ਪੁਲਸ ਨੇ ਨਬੰਨਾ ਵੱਲ ਵਧ ਰਹੇ ਪ੍ਰਦਰਸ਼ਨਕਾਰੀਆਂ ਨੂੰ ਖਿੰਡਾਉਣ ਲਈ ਲਾਠੀਚਾਰਜ ਕੀਤਾ ਅਤੇ ਅੱਥਰੂ ਗੈਸ ਦੇ ਗੋਲੇ ਛੱਡੇ। ਇਸ ਦੌਰਾਨ ਪ੍ਰਦਰਸ਼ਨਕਾਰੀਆਂ ‘ਤੇ ਪਾਣੀ ਦੀਆਂ ਬੋਛਾਰਾਂ ਵੀ ਕੀਤੀਆਂ ਗਈਆਂ। ‘ਛਤਰ ਸਮਾਜ’ ਦੇ ਬੁਲਾਰੇ ਸਯਾਨ ਲਹਿਰੀ ਨੇ ਕਿਹਾ ਕਿ ਇਹ ਰੈਲੀ ਗੈਰ-ਸਿਆਸੀ ਹੈ। ਉਹਨਾਂ ਨੇ ਕਿਹਾ, “ਸਾਨੂੰ ਭੜਕਾਹਟ ਦਾ ਸਾਹਮਣਾ ਕਰਨ ਦੇ ਬਾਵਜੂਦ, ਅਸੀਂ ਹਸਪਤਾਲ ਵਿੱਚ ਸਾਡੀ ਭੈਣ ਦੇ ਵਿਰੁੱਧ ਕੀਤੇ ਗਏ ਘਿਨਾਉਣੇ ਅਪਰਾਧ ਵਿਰੁੱਧ ਆਪਣੀ ਮੁਹਿੰਮ ਨੂੰ ਸ਼ਾਂਤੀਪੂਰਨ ਅਤੇ ਲੋਕਤੰਤਰੀ ਢੰਗ ਨਾਲ ਜਾਰੀ ਰੱਖਣਾ ਚਾਹੁੰਦੇ ਹਾਂ। ਅਸੀਂ ਉਸ ਦੇ ਅਤੇ ਉਸ ਦੇ ਪਰਿਵਾਰ ਲਈ ਇਨਸਾਫ਼ ਦੀ ਮੰਗ ਕਰਦੇ ਹਾਂ। ਮਮਤਾ ਬੈਨਰਜੀ ਸਰਕਾਰ ਨੂੰ ਬੰਗਾਲ ਅਤੇ ਦੇਸ਼ ਦੇ ਲੋਕਾਂ ਦੀ ਇਨਸਾਫ਼ ਦੀ ਮੰਗ ਨੂੰ ਸੁਣਨਾ ਚਾਹੀਦਾ ਹੈ।”