ਅੰਮ੍ਰਿਤਸਰ–ਅੰਮ੍ਰਿਤਸਰ ‘ਚ ਵੱਡੀ ਵਾਰਦਾਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਤਾਜ਼ਾ ਮਾਮਲਾ ਅੰਮ੍ਰਿਤਸਰ ਦੇ ਬਲਾਕ ਵੇਰਕਾ ਅਧੀਨ ਆਉਂਦੇ ਪਿੰਡ ਜਹਾਂਗੀਰ ਦਾ ਹੈ ਜਿੱਥੇ ਕਿ ਨਿਹੰਗ ਸਿੰਘ ਵੱਲੋਂ ਇੱਕ ਨੌਜਵਾਨ ਦਾ ਕਤਲ ਕਰ ਦਿੱਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪਿੰਡ ਵਾਸੀਆਂ ਨੇ ਦੱਸਿਆ ਕਿ ਬੀਤੀ ਰਾਤ ਨਿਹੰਗ ਸਿੰਘ ਸੁਖਦੇਵ ਸਿੰਘ ਨੇ ਪਿੰਡ ਦੇ ਵਿੱਚ ਹੀ ਮਲਕੀਤ ਸਿੰਘ ਨਾਮਕ ਨੌਜਵਾਨ ਦੇ ਘਰ ਵੜ ਕੇ ਉਸਨੂੰ ਬੁਰੀ ਤਰੀਕੇ ਕੁੱਟਮਾਰ ਕਰਕੇ ਅਤੇ ਤਲਵਾਰ ਦੇ ਨਾਲ ਵਾਰ ਕਰਕੇ ਉਸਦਾ ਕਤਲ ਕਰ ਦਿੱਤਾ। ਪਿੰਡ ਵਾਸੀਆਂ ਨੇ ਦੱਸਿਆ ਕਿ ਇਨ੍ਹਾਂ ਦੀ ਪੁਰਾਣੀ ਰੰਜਿਸ਼ ਚੱਲਦੀ ਆ ਰਹੀ ਸੀ ਜਿਸ ਦੇ ਚੱਲਦੇ ਬੀਤੀ ਰਾਤ ਨਿਹੰਗ ਸਿੰਘ ਸੁਖਦੇਵ ਸਿੰਘ ਨੇ ਮਲਕੀਤ ਸਿੰਘ ਦਾ ਕਤਲ ਕੀਤਾ ਹੈ। ਫਿਲਹਾਲ ਪਰਿਵਾਰ ਵੱਲੋਂ ਤੇ ਪਿੰਡ ਵਾਸੀਆਂ ਵੱਲੋਂ ਇਨਸਾਫ ਦੀ ਗੁਹਾਰ ਲਗਾਈ ਜਾ ਰਹੀ ਹੈ।
ਦੂਜੇ ਪਾਸੇ ਮੌਕੇ ‘ਤੇ ਪਹੁੰਚੇ ਪੁਲਸ ਅਧਿਕਾਰੀਆਂ ਨੇ ਕਿਹਾ ਕਿ ਪਿੰਡ ਦੇ ਵਿੱਚ ਪੁਰਾਣੀ ਰੰਜਿਸ਼ ਨੂੰ ਕਰਕੇ ਨਿਹੰਗ ਸਿੰਘ ਸੁਖਦੇਵ ਸਿੰਘ ਵੱਲੋਂ ਪਿੰਡ ਦੇ ਹੀ ਇੱਕ ਨੌਜਵਾਨ ਮਲਕੀਤ ਸਿੰਘ ਦਾ ਕਤਲ ਕਰ ਦਿੱਤਾ ਗਿਆ ਹੈ ਤੇ ਮਲਕੀਤ ਸਿੰਘ ਦੀ ਉਮਰ 30 ਤੋਂ 35 ਸਾਲ ਦੱਸੀ ਜਾ ਰਹੀ ਹੈ। ਫਿਲਹਾਲ ਪੁਲਸ ਦੀਆਂ ਟੀਮਾਂ ਮੌਕੇ ‘ਤੇ ਪਹੁੰਚੀਆਂ ਹਨ ਅਤੇ ਜਾਂਚ ਕਰ ਰਹੀਆਂ ਹਨ ਅਤੇ ਪਰਿਵਾਰ ਦੇ ਬਿਆਨ ਕਲਮ ਬੰਦ ਕਰਨ ਤੋਂ ਬਾਅਦ ਬਣਦੀ ਕਾਰਵਾਈ ਕੀਤੀ ਜਾਵੇਗੀ ।