Tuesday, January 21, 2025

Become a member

Get the best offers and updates relating to Liberty Case News.

― Advertisement ―

spot_img
spot_img
HomeLatest Newsਅੱਜ ਹੋਵੇਗਾ ‘ਖੇਡਾਂ ਵਤਨ ਪੰਜਾਬ ਦੀਆਂ’ ਦਾ ਆਗਾਜ਼, CM ਮਾਨ ਕਰਵਾਉਣਗੇ ਤੀਜੇ...

ਅੱਜ ਹੋਵੇਗਾ ‘ਖੇਡਾਂ ਵਤਨ ਪੰਜਾਬ ਦੀਆਂ’ ਦਾ ਆਗਾਜ਼, CM ਮਾਨ ਕਰਵਾਉਣਗੇ ਤੀਜੇ ਸੀਜ਼ਨ ਦੀ ਸ਼ੁਰੂਆਤ

ਸੰਗਰੂਰ—- ‘ਖੇਡਾਂ ਵਤਨ ਪੰਜਾਬ ਦੀਆਂ’ ਦੇ ਤੀਜੇ ਸੀਜ਼ਨ ਦੀ ਸ਼ੁਰੂਆਤ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ 29 ਅਗਸਤ ਨੂੰ ਸਥਾਨਕ ਵਾਰ ਹੀਰੋਜ਼ ਸਟੇਡੀਅਮ ਤੋਂ ਕਰਵਾਉਣਗੇ। ਜ਼ਿਕਰਯੋਗ ਹੈ ਕਿ ਹਾਕੀ ਦੇ ਜਾਦੂਗਰ ਮੇਜਰ ਧਿਆਨ ਚੰਦ ਦੇ ਜਨਮ ਦਿਨ ਅਤੇ ਕੌਮੀ ਖੇਡ ਦਿਵਸ ਮੌਕੇ ਦੋ ਮਹੀਨੇ ਤੋਂ ਵੱਧ ਸਮੇਂ ਤੱਕ ਚੱਲਣ ਵਾਲਾ ਇਹ ਵੱਡ ਆਕਾਰੀ ਖੇਡ ਮੁਕਾਬਲਾ ਸ਼ੁਰੂ ਕੀਤਾ ਜਾਵੇਗਾ। ਇਸ ਖੇਡ ਮੇਲੇ ’ਚ ਇਸ ਵਾਰ 37 ਖੇਡਾਂ ਦੇ 9 ਉਮਰ ਵਰਗਾਂ ’ਚ ਪੰਜ ਲੱਖ ਦੇ ਕਰੀਬ ਖਿਡਾਰੀ ਤਮਗਿਆਂ ਲਈ ਭਿੜਨਗੇ ਅਤੇ ਜੇਤੂਆਂ ਨੂੰ 9 ਕਰੋੜ ਰੁਪਏ ਤੋਂ ਵੱਧ ਦੇ ਨਕਦ ਇਨਾਮ ਵੰਡੇ ਜਾਣਗੇ। ਪਹਿਲੀ ਵਾਰ ‘ਖੇਡਾਂ ਵਤਨ ਪੰਜਾਬ ਦੀਆਂ’ ’ਚ ਪੈਰਾ ਖੇਡਾਂ ’ਚ ਐਥਲੈਟਿਕਸ, ਬੈਡਮਿੰਟਨ ਅਤੇ ਪਾਵਰ ਲਿਫਟਿੰਗ ਨੂੰ ਵੀ ਸ਼ਾਮਲ ਕੀਤਾ ਗਿਆ ਹੈ। ਇਨ੍ਹਾਂ ਤਿੰਨਾਂ ਵਰਗਾਂ ’ਚ ਪੰਜਾਬ ਦੇ ਪੈਰਾ ਐਥਲੀਟ ਪੈਰਿਸ ਪੈਰਾਲੰਪਿਕਸ ’ਚ ਭਾਗ ਲੈ ਰਹੇ ਹਨ।

ਇਸ ਮੌਕੇ ਉਦਘਾਟਨੀ ਸਮਾਰੋਹ ਦੀਆਂ ਤਿਆਰੀਆਂ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸੰਗਰੂਰ ਜਤਿੰਦਰ ਜੋਰਵਾਲ ਨੇ ਦੱਸਿਆ ਕਿ ਸਮਾਰੋਹ ਨੂੰ ਸਫਲਤਾਪੂਰਵਕ ਨੇ ਢੰਗ ਨਾਲ ਨੇਪਰੇ ਚੜ੍ਹਾਉਣ ਲਈ ਜ਼ਿਲਾ ਪ੍ਰਸ਼ਾਸਨ ਵੱਲੋਂ ਪੁਖਤਾ ਪ੍ਰਬੰਧ ਯਕੀਨੀ ਬਣਾਏ ਜਾ ਰਹੇ ਹਨ।

ਉਨ੍ਹਾਂ ਕਿਹਾ ਕਿ ਇਸ ਸਮਾਗਮ ’ਚ ਸ਼ਾਮਲ ਹੋਣ ਲਈ ਪੰਜਾਬ ਦੇ ਮੁੱਖ ਮੰਤਰੀ ਮਾਨ ਤੋਂ ਇਲਾਵਾ ਕੈਬਨਿਟ ਮੰਤਰੀ, ਵਿਧਾਇਕ, ਚੇਅਰਮੈਨ ਤੇ ਪੰਜਾਬ ਦੇ ਓਲੰਪੀਅਨ ਖਿਡਾਰੀਆਂ ਨੂੰ ਪੂਰੇ ਮਾਣ ਸਤਕਾਰ ਨਾਲ ਸੱਦਾ ਪੱਤਰ ਭੇਜੇ ਗਏ ਹਨ। ਉਨ੍ਹਾਂ ਕਿਹਾ ਕਿ ਇਸ ਸਮਾਗਮ ਹਰ ਵਰਗ ਦੇ ਦਰਸ਼ਕਾਂ ਲਈ ਸੀਟਾਂ ਰਾਖਵੀਆਂ ਰੱਖੀਆਂ ਗਈਆਂ ਹਨ ਅਤੇ ਸਮਾਗਮ ਦਾ ਅਨੰਦ ਮਾਨਣ ਲਈ ਦਰਸ਼ਕ ਸ਼ਾਮ 5 ਵਜੇ ਤੋਂ ਪਹਿਲਾਂ ਆਪੋ-ਆਪਣੀਆਂ ਸੀਟਾਂ ’ਤੇ ਬਿਰਾਜਮਾਨ ਹੋ ਜਾਣ।

ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਸੁਰੱਖਿਆ ਕਾਰਨਾਂ ਕਰ ਕੇ ਸ਼ਾਮ 5 ਵਜੇ ਤੋਂ ਬਾਅਦ ਦਰਸ਼ਕਾਂ ਨੂੰ ਸਟੇਡੀਅਮ ਅੰਦਰ ਦਾਖਲ ਹੋਣ ਦੀ ਮਨਜ਼ੂਰੀਨਹੀਂ ਦਿੱਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਡਿਊਟੀ ’ਤੇ ਤਾਇਨਾਤ ਅਧਿਕਾਰੀਆਂ, ਕਰਮਚਾਰੀਆਂ ਦੀਆਂ ਗੱਡੀਆਂ ਲਈ ਸਥਾਨਕ ਰਣਬੀਰ ਕਾਲਜ ਦੇ ਗਰਾਊਂਡ ’ਚ ਪਾਰਕਿੰਗ ਦਾ ਪ੍ਰਬੰਧ ਕੀਤਾ ਗਿਆ ਹੈ।