Tuesday, January 21, 2025

Become a member

Get the best offers and updates relating to Liberty Case News.

― Advertisement ―

spot_img
spot_img
HomeINDIA3 ਪ੍ਰਾਈਵੇਟ ਸਕੂਲਾਂ ਨੂੰ ਬੰਬ ਦੀ ਧਮਕੀ ਭਰਿਆ ਈਮੇਲ, ਮਾਪਿਆਂ ਨੂੰ ਪਈਆਂ...

3 ਪ੍ਰਾਈਵੇਟ ਸਕੂਲਾਂ ਨੂੰ ਬੰਬ ਦੀ ਧਮਕੀ ਭਰਿਆ ਈਮੇਲ, ਮਾਪਿਆਂ ਨੂੰ ਪਈਆਂ ਭਾਜੜਾਂ

ਇਰੋਡ- ਤਾਮਿਲਨਾਡੂ ‘ਚ ਇਰੋਡ, ਸਲੇਮ ਅਤੇ ਤਿਰੂਚਿਰਾਪੱਲੀ ਜ਼ਿਲ੍ਹਿਆਂ ਦੇ ਤਿੰਨ ਪ੍ਰਾਈਵੇਟ ਸਕੂਲਾਂ ਨੂੰ ਵੀਰਵਾਰ ਨੂੰ ਈ-ਮੇਲ ਜ਼ਰੀਏ ਬੰਬ ਦੀ ਧਮਕੀ ਮਿਲਣ ‘ਤੇ ਪੁਲਸ ਅਤੇ ਮਾਪਿਆਂ ਨੂੰ ਭਾਜੜਾਂ ਪੈ ਗਈਆਂ। ਪੁਲਸ ਸੂਤਰਾਂ ਮੁਤਾਬਕ ਇਰੋਡ ਦੇ ਸੈਨਾਪਤੀਪਲਾਯਮ, ਸਲੇਮ ਦੇ ਚੇਟੀਚਵਾੜੀ ਅਤੇ ਤਿਰੂਚਿਰਾਪੱਲੀ ਦੇ ਕੱਲੀਕੁਡੀ ਸਥਿਤ ਇੰਡੀਅਨ ਪਬਲਿਕ ਸਕੂਲ ਨੂੰ ਅੱਜ ਸਵੇਰੇ ਇਕ ਈਮੇਲ ਮਿਲੀ, ਜਿਸ ‘ਚ ਧਮਕੀ ਦਿੱਤੀ ਗਈ ਸੀ ਕਿ ਸਕੂਲਾਂ ਵਿਚ ਬੰਬ ਧਮਾਕੇ ਹੋ ਸਕਦੇ ਹਨ।

ਇਸ ਤੋਂ ਬਾਅਦ ਸਕੂਲਾਂ ਨੂੰ ਖਾਲੀ ਕਰਵਾ ਲਿਆ ਗਿਆ ਅਤੇ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਘਰ ਭੇਜ ਦਿੱਤਾ ਗਿਆ। ਬੰਬ ਦੀ ਧਮਕੀ ਕਾਰਨ ਸਕੂਲਾਂ ਵਿਚ ਉਸ ਸਮੇਂ ਤਣਾਅ ਦੀ ਸਥਿਤੀ ਪੈਦਾ ਹੋ ਗਈ, ਜਦੋਂ ਚਿੰਤਾ ਵਿਚ ਡੁੱਬੇ ਮਾਪੇ ਆਪਣੇ ਬੱਚਿਆਂ ਨੂੰ ਲੈਣ ਲਈ ਸਬੰਧਤ ਸਿੱਖਿਆ ਸੰਸਥਾਵਾਂ ਵੱਲ ਦੌੜੇ।

ਉਨ੍ਹਾਂ ਦੱਸਿਆ ਕਿ ਤਾਮਿਲਨਾਡੂ ਬੰਬ ਖੋਜ ਅਤੇ ਨਿਰੋਧਕ ਦਸਤੇ (ਬੀ. ਡੀ. ਡੀ. ਐੱਸ) ਦੇ ਜਵਾਨਾਂ ਦੇ ਨਾਲ ਸੀਨੀਅਰ ਪੁਲਸ ਅਧਿਕਾਰੀ ਅਤੇ ਸਨਿਫਰ ਕੁੱਤਿਆਂ ਨੇ ਸਕੂਲਾਂ ‘ਚ ਪਹੁੰਚ ਕੇ ਬਾਰੀਕੀ ਨਾਲ ਤਲਾਸ਼ੀ ਲਈ ਪਰ ਕੋਈ ਵੀ ਸ਼ੱਕੀ ਵਸਤੂ ਨਹੀਂ ਮਿਲੀ। ਬੰਬ ਦੀ ਧਮਕੀ ਵਾਲੇ ਈਮੇਲ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਸਾਈਬਰ ਕ੍ਰਾਈਮ ਵਿੰਗ ਪੁਲਸ ਈਮੇਲ ਭੇਜਣ ਵਾਲੇ ਦੀ ਪਛਾਣ ਕਰਨ ਅਤੇ ਇੰਟਰਨੈਟ ਪ੍ਰੋਟੋਕੋਲ ਪਤੇ ਨੂੰ ਟਰੈੱਕ ਕਰਨ ਦੀ ਕੋਸ਼ਿਸ਼ ਕਰ ਰਹੀ ਹੈ ਜਿੱਥੋਂ ਇਹ ਮੇਲ ਸਕੂਲਾਂ ਨੂੰ ਭੇਜਿਆ ਗਿਆ ਸੀ। ਇਸ ਦੌਰਾਨ ਬੰਬ ਦੀ ਧਮਕੀ ਦੇ ਮੱਦੇਨਜ਼ਰ ਸਕੂਲਾਂ ਨੇ ਵੀਰਵਾਰ ਨੂੰ ਇਕ ਦਿਨ ਦੀ ਛੁੱਟੀ ਦਾ ਐਲਾਨ ਕੀਤਾ ਹੈ।