ਭਾਜਪਾ ਸਾਂਸਦ ਅਤੇ ਬਾਲੀਵੁੱਡ ਅਦਾਕਾਰਾ ਕੰਗਨਾ ਰਣੌਤ ਪਿਛਲੇ ਕਈ ਦਿਨਾਂ ਤੋਂ ਕਿਸਾਨਾਂ ਦੇ ਅੰਦੋਲਨ ਨੂੰ ਲੈ ਕੇ ਦਿੱਤੇ ਆਪਣੇ ਬਿਆਨ ਨੂੰ ਲੈ ਕੇ ਸੁਰਖੀਆਂ ‘ਚ ਹੈ। ਹਾਲਾਂਕਿ ਕੰਗਨਾ ਰਣੌਤ ‘ਤੇ ਵਿਰੋਧੀਆਂ ਵੱਲੋਂ ਲਗਾਤਾਰ ਬਿਆਨਬਾਜੀ ਕੀਤੀ ਜਾ ਰਹੀ ਹੈ। ਇਸ ਦੌਰਾਨ ਸੰਗਰੂਰ ਤੋਂ ਸਾਬਕਾ ਸੰਸਦ ਮੈਂਬਰ ਅਤੇ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੇ ਕੰਗਨਾ ਨੂੰ ਲੈ ਕੇ ਵਿਵਾਦਿਤ ਬਿਆਨ ਦਿੱਤਾ ਹੈ। ਇਸ ਬਿਆਨ ਨੂੰ ਲੈ ਕੇ ਹਰਿਆਣਾ ਰਾਜ ਮਹਿਲਾ ਕਮਿਸ਼ਨ ਨੇ ਸਿਮਰਨਜੀਤ ਸਿੰਘ ਮਾਨ ਨੂੰ ਨੋਟਿਸ ਜ਼ਾਰੀ ਕੀਤਾ ਹੈ।
ਸੰਗਰੂਰ ਤੋਂ ਸਾਬਕਾ ਸੰਸਦ ਮੈਂਬਰ ਸਿਮਰਨਜੀਤ ਸਿੰਘ ਮਾਨ ਵੱਲੋਂ ਕੰਗਨਾ ਰਣੌਤ ‘ਤੇ ਕੀਤੀ ਗਈ ਟਿੱਪਣੀ ਨੂੰ ਲੈ ਕੇ ਹਰਿਆਣਾ ਰਾਜ ਮਹਿਲਾ ਕਮਿਸ਼ਨ ਨੇ ਸਿਮਰਨਜੀਤ ਸਿੰਘ ਮਾਨ ਨੂੰ ਨੋਟਿਸ ਜ਼ਾਰੀ ਕੀਤਾ ਹੈ। ਇਸ ਮਾਮਲੇ ਦਾ ਖੁਦ ਨੋਟਿਸ ਲੈਂਦਿਆਂ ਹਰਿਆਣਾ ਰਾਜ ਮਹਿਲਾ ਕਮਿਸ਼ਨ ਦੀ ਪ੍ਰਧਾਨ ਰੇਨੂ ਭਾਟੀਆ ਨੇ ਇਹ ਨੋਟਿਸ ਜਾਰੀ ਕੀਤਾ ਹੈ। ਨੋਟਿਸ ‘ਚ ਸਿਮਰਨਜੀਤ ਸਿੰਘ ਮਾਨ ਨੂੰ ਕੰਗਨਾ ਰਣੌਤ ਬਾਰੇ ਦਿੱਤੇ ਇਤਰਾਜ਼ਯੋਗ ਬਿਆਨ ਲਈ 5 ਦਿਨਾਂ ਦੇ ਅੰਦਰ ਮੁਆਫ਼ੀ ਮੰਗਣ ਅਤੇ ਹਰਿਆਣਾ ਰਾਜ ਮਹਿਲਾ ਕਮਿਸ਼ਨ ਅੱਗੇ ਆਪਣਾ ਸਪੱਸ਼ਟੀਕਰਨ ਦੇਣ ਲਈ ਕਿਹਾ ਗਿਆ ਹੈ। ਇਸ ਮਾਮਲੇ ‘ਚ ਸਿਮਰਨਜੀਤ ਸਿੰਘ ਮਾਨ ਨੂੰ ਨੋਟਿਸ ਜਾਰੀ ਕਰਦਿਆਂ ਕਿਹਾ ਗਿਆ ਹੈ ਕਿ ਕਰਨਾਲ ‘ਚ ਦਿੱਤੇ ਉਨ੍ਹਾਂ ਦੇ ਬਿਆਨ ‘ਚ ਅਸ਼ਲੀਲ ਭਾਸ਼ਾ ਦੀ ਵਰਤੋਂ ਕੀਤੀ ਗਈ ਹੈ, ਜਿਸ ਨਾਲ ਔਰਤਾਂ ਦੀ ਇੱਜ਼ਤ ਨੂੰ ਠੇਸ ਪਹੁੰਚਦੀ ਹੈ