ਬਮਿਆਲ/ਦੀਨਾਨਗਰ –ਪਾਕਿਸਤਾਨ ਨਾਲ ਲੱਗਦੇ ਸਰਹੱਦੀ ਖੇਤਰ ‘ਚ ਲਗਾਤਾਰ ਸ਼ੱਕੀਆਂ ਦੀ ਹਰਕਤ ਸਾਹਮਣੇ ਆ ਰਹੀ ਹੈ। ਦੋ ਦਿਨ ਪਹਿਲਾਂ 28 ਅਗਸਤ ਨੂੰ ਪਿੰਡ ਛੋੜੀਆਂ ਵਿੱਚ ਤਿੰਨ ਸ਼ੱਕੀ ਵਿਅਕਤੀਆਂ ਨੂੰ ਦੇਖਣ ਤੋਂ ਬਾਅਦ ਹੁਣ ਬੀਤੀ ਰਾਤ ਭਾਰਤ-ਪਾਕਿਸਤਾਨ ਸਰਹੱਦ ਨਾਲ ਲੱਗਦੇ ਪਿੰਡ ਚਕਰਾਲ ਵਿੱਚ ਚਾਰ ਸ਼ੱਕੀ ਵਿਅਕਤੀਆਂ ਨੂੰ ਪਿੰਡ ਵਾਸੀਆਂ ਨੇ ਦੇਖਿਆ।
ਸਰਹੱਦੀ ਖੇਤਰ ਵਿੱਚ ਇਸ ਪਿੰਡ ਤੋਂ ਥੋੜ੍ਹੀ ਦੂਰੀ ’ਤੇ ਜੰਮੂ-ਕਸ਼ਮੀਰ ਦੀ ਸਰਹੱਦ ਵੀ ਪੈਂਦੀ ਹੈ। ਜਿਸ ਦੀ ਸੂਚਨਾ ਪੰਜਾਬ ਪੁਲਸ ਨੂੰ ਦਿੱਤੀ ਗਈ ਤਾਂ ਪੁਲਸ ਨੇ ਮੌਕੇ ‘ਤੇ ਪਹੁੰਚ ਕੇ ਬੀ.ਐੱਸ.ਐੱਫ ਦੇ ਜਵਾਨਾਂ ਨਾਲ ਸਾਂਝੇ ਤੌਰ ‘ਤੇ ਸਰਚ ਅਭਿਆਨ ਚਲਾਇਆ। ਜਿਸ ਵਿਚ ਖੰਡਰ ਇਮਾਰਤਾਂ ਅਤੇ ਗੁੱਜਰਾਂ ਦੇ ਡੇਰਿਆਂ ਦੀ ਵੀ ਤਲਾਸ਼ੀ ਲਈ ਜਾ ਰਹੀ ਹੈ ਤਾਂ ਜੋ ਸ਼ਰਾਰਤੀ ਵਿਅਕਤੀ ਜਲਦੀ ਤੋਂ ਜਲਦੀ ਫੜਿਆ ਜਾ ਸਕੇ ।