ਅੰਮ੍ਰਿਤਸਰ/ਅਜਨਾਲਾ –ਬੀ. ਐੱਸ. ਐੱਫ. ਅੰਮ੍ਰਿਤਸਰ ਸੈਕਟਰ ਦੀ ਟੀਮ ਨੇ ਪੁਲਸ ਨਾਲ ਇਕ ਸਾਂਝੇ ਆਪ੍ਰੇਸ਼ਨ ਦੌਰਾਨ ਬੀ. ਓ. ਪੀ. ਸੈਦੋਗਾਜ਼ੀ ਇਲਾਕੇ ਵਿਚ ਡਰੋਨ ਰਾਹੀਂ ਸੁੱਟੀ 12 ਕਰੋੜ ਰੁਪਏ ਦੀ ਹੈਰੋਇਨ ਬਰਾਮਦ ਕੀਤੀ ਹੈ। ਜਾਣਕਾਰੀ ਅਨੁਸਾਰ ਵਿਭਾਗ ਨੂੰ ਸੂਚਨਾ ਮਿਲੀ ਸੀ ਕਿ ਪਾਕਿਸਤਾਨ ਵਲੋਂ ਇਕ ਡਰੋਨ ਰਾਹੀਂ ਹੈਰੋਇਨ ਦੀ ਖੇਪ ਸੁੱਟੀ ਗਈ ਹੈ, ਜਿਸ ਤੋਂ ਬਾਅਦ ਕਾਰਵਾਈ ਸ਼ੁਰੂ ਕਰ ਕੇ ਖੇਪ ਨੂੰ ਜ਼ਬਤ ਕਰ ਲਿਆ ਗਿਆ।

