Become a member

Get the best offers and updates relating to Liberty Case News.

― Advertisement ―

spot_img
spot_img
HomeINDIAਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਵੱਲੋਂ ਆਪਣੇ ਉੱਤਰਾਅਧਿਕਾਰੀ ਦਾ ਐਲਾਨ

ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਵੱਲੋਂ ਆਪਣੇ ਉੱਤਰਾਅਧਿਕਾਰੀ ਦਾ ਐਲਾਨ

ਅੰਮ੍ਰਿਤਸਰ : ਰਾਧਾ ਸਵਾਮੀ ਸਤਿਸੰਗ ਡੇਰਾ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਨੇ ਆਪਣਾ ਉਤਰਾਅਧਿਕਾਰੀ ਐਲਾਨ ਦਿੱਤਾ ਹੈ। ਡੇਰਾ ਮੁਖੀ ਵਲੋਂ ਜਸਦੀਪ ਸਿੰਘ ਗਿੱਲ ਨੂੰ ਆਪਣਾ ਉਤਰਾਅਧਿਕਾਰੀ ਐਲਾਨਿਆ ਗਿਆ ਹੈ। ਇਥੇ ਇਹ ਖਾਸ ਤੌਰ ‘ਤੇ ਦੱਸਣਯੋਗ ਹੈ ਕਿ ਬਾਬਾ ਗੁਰਿੰਦਰ ਸਿੰਘ ਢਿੱਲੋਂ ਨੂੰ ਕੁਝ ਸਾਲ ਪਹਿਲਾਂ ਕੈਂਸਰ ਹੋ ਗਿਆ ਸੀ। ਜਿਨ੍ਹਾਂ ਦਾ ਲੰਮਾ ਇਲਾਜ ਚੱਲਿਆ। ਗੁਰਿੰਦਰ ਢਿੱਲੋਂ ਦਿਲ ਦੀ ਬਿਮਾਰੀ ਤੋਂ ਪੀੜਤ ਹਨ। ਡੇਰਾ ਬਿਆਸ ਦਾ ਪੰਜਾਬ ਵਿਚ ਬਹੁਤ ਪ੍ਰਭਾਵ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਤੋਂ ਇਲਾਵਾ ਦੇਸ਼ ਭਰ ਦੇ ਕਈ ਵੱਡੇ ਆਗੂ ਡੇਰਾ ਬਿਆਸ ਪਹੁੰਚਦੇ ਰਹਿੰਦੇ ਹਨ। ਇਸ ਤੋਂ ਇਲਾਵਾ ਦੇਸ਼ ਭਰ ਵਿਚੋਂ ਲੱਖਾਂ ਦੀ ਗਿਣਤੀ ਵਿਚ ਸੰਗਤ ਡੇਰਾ ਬਿਆਸ ਨਤਮਸਤਕ ਹੋਣ ਪਹੁੰਚਦੀ ਹੈ।