Become a member

Get the best offers and updates relating to Liberty Case News.

― Advertisement ―

spot_img
spot_img
HomeINDIAਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਅਤੇ ਜਸਦੀਪ ਸਿੰਘ ਗਿੱਲ ਵੱਲੋਂ...

ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਅਤੇ ਜਸਦੀਪ ਸਿੰਘ ਗਿੱਲ ਵੱਲੋਂ ਸੰਗਤ ਨੂੰਦਿੱਤੇ ਗਏ ਦਰਸ਼ਨ

ਅੰਮ੍ਰਿਤਸਰ : ਰਾਧਾ ਸੁਆਮੀ ਸਤਿਸੰਗ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਵੱਲੋਂ ਬੀਤੇ ਕੱਲ੍ਹ ਆਪਣੇ ਵਾਰਿਸ ਦਾ ਐਲਾਨ ਕਰ ਦਿੱਤਾ ਗਿਆ। ਉਨ੍ਹਾਂ ਵੱਲੋਂ ਜਸਦੀਪ ਸਿੰਘ ਗਿੱਲ ਨੂੰ ਤੁਰੰਤ ਪ੍ਰਭਾਵ ਨਾਲ ਆਪਣਾ ਵਾਰਿਸ ਥਾਪ ਦਿੱਤਾ ਗਿਆ ਹੈ। ਇਸ ਮਗਰੋਂ ਪਹਿਲੀ ਵਾਰ ਸਤਿਸੰਗ ਮੌਕੇ ਮੰਚ ‘ਤੇ ਬਾਬਾ ਗੁਰਿੰਦਰ ਸਿੰਘ ਢਿੱਲੋਂ ਅਤੇ ਜਸਦੀਪ ਸਿੰਘ ਗਿੱਲ ਵਿਰਾਜਮਾਨ ਰਹੇ।

ਅੱਜ ਮੰਗਲਵਾਰ ਨੂੰ ਡੇਰਾ ਰਾਧਾ ਸੁਆਮੀ ਸਤਿਸੰਗ ਬਿਆਸ ਵਿਚ ਮੰਚ ‘ਤੇ 2 ਗੱਦੀਆਂ ਲਗਾਈਆਂ ਗਈਆਂ। ਇਨ੍ਹਾਂ ‘ਤੇ ਮੌਜੂਦਾ ਮੁਖੀ ਬਾਬਾ ਗੁਰਿੰਦਰ ਸਿੰਘ ਅਤੇ ਉਨ੍ਹਾਂ ਵੱਲੋਂ ਐਲਾਨੇ ਗਏ ਵਾਰਿਸ ਜਸਦੀਪ ਸਿੰਘ ਗਿੱਲ ਬੈਠੇ। ਇਸ ਦੌਰਾਨ ਦੋਵਾਂ ਨੇ ਨਾ ਤਾਂ ਸਤਿਸੰਗ ਕੀਤਾ ਅਤੇ ਨਾ ਹੀ ਸੰਗਤ ਨੂੰ ਕੋਈ ਸੁਨੇਹਾ ਜਾਂ ਸੂਚਨਾ ਦਿੱਤੀ। ਅੱਜ ਦਾ ਸਤਿਸੰਗ ਪਾਠੀ ਵੱਲੋਂ ਹੋਰਨਾਂ ਦੇ ਨਾਲ ਕੀਤਾ ਗਿਆ। ਇਸ ਦੌਰਾਨ ਬਾਬਾ ਗੁਰਿੰਦਰ ਸਿੰਘ ਢਿੱਲੋਂ ਅਤੇ ਜਸਦੀਪ ਸਿੰਘ ਗਿੱਲ ਵੱਲੋਂ ਸੰਗਤ ਨੂੰ ਦਰਸ਼ਨ ਦਿੱਤੇ ਗਏ।