ਮੋਗਾ : ਮੋਗਾ ਦੇ ਕਸਬਾ ਬਾਘਾ ਪੁਰਾਣਾ ਦੇ ਮੁੱਦਕੀ ਰੋਡ ‘ਤੇ ਇਕ ਤੇਜ਼ ਰਫਤਾਰ ਕਾਰ ਨੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ। ਇਸ ਭਿਆਨਕ ਹਾਦਸੇ ਵਿਚ ਮੋਟਰਸਾਈਕਲ ਸਵਾਰ ਪਤੀ-ਪਤਨੀ ਅਤੇ ਦੋ ਛੋਟੇ ਬੱਚਿਆਂ ਦੀ ਮੌਤ ਹੋ ਗਈ, ਜਦਕਿ ਕਾਰ ਚਾਲਕ ਮੌਕੇ ਤੋਂ ਫਰਾਰ ਹੋ ਗਿਆ। ਜਿਸ ਨੂੰ ਲੋਕਾਂ ਨੇ ਫੜ ਕੇ ਪੁਲਸ ਹਵਾਲੇ ਕਰ ਦਿੱਤਾ। ਕਾਰ ਚਾਲਕ ਕੈਨੇਡਾ ਤੋਂ ਆਇਆ ਸੀ ਅਤੇ ਉਸ ਕੋਲੋਂ ਸ਼ਰਾਬ ਦੀਆਂ ਦੋ ਪੇਟੀਆਂ ਵੀ ਬਰਾਮਦ ਹੋਈਆਂ ਹਨ।
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਮੌਕੇ ‘ਤੇ ਮੌਜੂਦ ਲੋਕਾਂ ਨੇ ਦੱਸਿਆ ਕਿ ਜੈਮਲਵਾਲਾ ਦਾ ਰਹਿਣ ਵਾਲਾ ਧਰਮਪ੍ਰੀਤ ਸਿੰਘ ਅਤੇ ਉਸਦੀ ਪਤਨੀ ਕੁਲਦੀਪ ਕੌਰ, ਉਸਦੇ ਦੋ ਬੱਚੇ, ਇੱਕ ਢਾਈ ਸਾਲ ਅਤੇ ਇਕ ਦੀ ਉਮਰ ਇਕ ਮਹੀਨੇ ਦੀ ਹੈ, ਨਾਲ ਜਾ ਰਿਹਾ ਸੀ। ਪਿੰਡ ਮੁੱਦਕੀ ਰੋਡ ‘ਤੇ ਪਿੰਡ ਨੱਥੂਵਾਲਾ ਦੇ ਇਕ ਵਿਅਕਤੀ ਨੇ ਤੇਜ਼ ਰਫ਼ਤਾਰ ਕਾਰ ਨਾਲ ਮੋਟਰਸਾਈਕਲ ਨੂੰ ਪਿੱਛੋਂ ਟੱਕਰ ਮਾਰ ਦਿੱਤੀ, ਜਿਸ ਕਾਰਨ ਬਾਈਕ ਸਵਾਰ ਚਾਰੇ ਜਣਿਆਂ ਦੀ ਮੌਕੇ ‘ਤੇ ਹੀ ਮੌਤ ਹੋ ਗਈ ਕਾਰ ਚਾਲਕ ਨੇ ਸ਼ਰਾਬ ਪੀਤੀ ਹੋਈ ਸੀ ਅਤੇ ਕਾਰ ਚਾਲਕ ਨੂੰ ਪੁਲਸ ਹਵਾਲੇ ਕਰ ਦਿੱਤਾ ਗਿਆ ਹੈ।