Friday, January 10, 2025

Become a member

Get the best offers and updates relating to Liberty Case News.

― Advertisement ―

spot_img
spot_img
HomeLatest Newsਨੌਕਰੀਆਂ ਨੂੰ ਲੈ ਕੇ ਸੀਐਮ ਮਾਨ ਦਾ ਐਲਾਨ, ਜਲਦੀ ਹੀ ਭਰਤੀ ਕੀਤੇ...

ਨੌਕਰੀਆਂ ਨੂੰ ਲੈ ਕੇ ਸੀਐਮ ਮਾਨ ਦਾ ਐਲਾਨ, ਜਲਦੀ ਹੀ ਭਰਤੀ ਕੀਤੇ ਜਾਣਗੇ ਨਵੇਂ ਅਧਿਆਪਕ

 

ਆਮ ਆਦਮੀ ਪਾਰਟੀ ਦੀ ਮਾਨ ਸਰਕਾਰ ਜਿੱਥੇ ਸੂਬੇ ’ਚ ਲੋਕ ਭਲਾਈ ਦੇ ਕੰਮਾਂ ਨੂੰ ਤਰਜੀਂਹ ਦੇ ਰਹੀ ਹੈ ਤਾਂ ਉੱਥੇ ਹੀ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਲਈ ਵੀ ਕੰਮ ਕਰ ਰਹੀ ਹੈ। ਦਰਅਸਲ ਪੰਜਾਬੀ ਭਾਸ਼ਾ ਨੂੰ ਹੋਰ ਪ੍ਰਫੁੱਲਤ ਕਰਨ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਲਾਨ ਕੀਤਾ ਹੈ ਕਿ ਸੂਬੇ ਭਰ ਦੇ ਸਰਕਾਰੀ ਸਕੂਲਾਂ ਵਿੱਚ ਪੰਜਾਬੀ ਅਧਿਆਪਕਾਂ ਦੀਆਂ ਖਾਲੀ ਪਈਆਂ ਸਾਰੀਆਂ ਅਸਾਮੀਆਂ ਨੂੰ ਪਹਿਲ ਦੇ ਆਧਾਰ ’ਤੇ ਭਰਿਆ ਜਾਵੇਗਾ। ਇਹ ਐਲਾਨ ਮੁੱਖ ਮੰਤਰੀ ਨੇ ਅਧਿਆਪਕ ਦਿਵਸ ਮੌਕੇ ਸੂਬਾ ਪੱਧਰੀ ਸਮਾਗਮ ਦੌਰਾਨ ਸੰਬੋਧਨ ਕਰਦੇ ਹੋਏ ਕੀਤਾ।

ਉਨ੍ਹਾਂ ਕਿਹਾ ਕਿ ਪੰਜਾਬੀ ਭਾਸ਼ਾ ਨੂੰ ਹੋਰ ਉਤਸ਼ਾਹਿਤ ਕਰਨਾ ਸਮੇਂ ਦੀ ਮੁੱਖ ਮੰਗ ਹੈ। ਹਰੇਕ ਪੰਜਾਬੀ ਦੀ ਮਾਂ ਬੋਲੀ ਨੂੰ ਪ੍ਰਫੁੱਲਿਤ ਕਰਨਾ ਸੂਬਾ ਸਰਕਾਰ ਦਾ ਮੁੱਢਲਾ ਤੇ ਤਰਜੀਹੀ ਫ਼ਰਜ਼ ਹੈ ਅਤੇ ਇਸ ਸਬੰਧ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਇਸ ਦੇ ਨਾਲ ਹੀ ਭਗਵੰਤ ਸਿੰਘ ਮਾਨ ਨੇ ਵਿਦਿਆਰਥੀਆਂ ਨੂੰ ਪੰਜਾਬੀ ਭਾਸ਼ਾ ਚੰਗੀ ਤਰ੍ਹਾਂ ਬੋਲਣ ਅਤੇ ਲਿਖਣ ਲਈ ਪ੍ਰੇਰਿਤ ਕੀਤਾ ਤਾਂ ਜੋ ਉਹ ਆਪਣੇ ਸ਼ਾਨਾਮੱਤੇ ਵਿਰਸੇ ਨਾਲ ਨੇੜਿਓਂ ਜੁੜੇ ਰਹਿ ਸਕਣ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਕੈਂਪਸ ਮੈਨੇਜਰ, ਸੈਨੇਟਰੀ ਵਰਕਰ, ਚੌਕੀਦਾਰ ਸਮੇਤ ਵੱਡੀ ਗਿਣਤੀ ਵਿੱਚ ਹੋਰ ਆਸਾਮੀਆਂ ਦੀ ਵੀ ਭਰਤੀ ਕੀਤੀ ਜਾਵੇਗੀ।

ਇਸ ਤੋਂ ਇਲਾਵਾ ਅਧਿਆਪਕ ਦਿਵਸ ਮੌਕੇ ਮੁੱਖ ਮੰਤਰੀ ਭਾਵੁਕ ਹੁੰਦੇ ਹੋਏ ਨਜ਼ਰ ਆਏ। ਉਨ੍ਹਾਂ ਕਿਹਾ ਕਿ ਹਰ ਅਧਿਆਪਕ ਦੀ ਸਮੱਸਿਆ ਦਾ ਹੱਲ ਕੀਤਾ ਜਾਵੇਗਾ, ਜਿਸ ਲਈ ਸੂਬਾ ਸਰਕਾਰ ਪਹਿਲਾਂ ਹੀ ਹਰ ਸੰਭਵ ਯਤਨ ਕਰ ਰਹੀ ਹੈ। ਇੱਕ ਅਧਿਆਪਕ ਦਾ  ਪੁੱਤਰ ਹੋਣ ਦੇ ਨਾਤੇ ਉਹ ਅਧਿਆਪਕਾਂ ਦੀਆਂ ਸਮੱਸਿਆਵਾਂ ਤੋਂ ਭਲੀਭਾਂਤ ਜਾਣੂ ਹਨ ਅਤੇ ਅਧਿਆਪਕਾਂ ਦੀਆਂ ਸਾਰੀਆਂ ਮੁਸ਼ਕਿਲਾਂ ਨੂੰ ਹੱਲ ਕਰਨਾ ਉਨ੍ਹਾਂ ਦਾ ਫ਼ਰਜ਼ ਹੈ।