Saturday, January 11, 2025

Become a member

Get the best offers and updates relating to Liberty Case News.

― Advertisement ―

spot_img
spot_img
HomeLatest Newsਰਜਿਸਟਰੀ ਲਈ ਐਨਓਸੀ ਦੀ ਸ਼ਰਤ ਖਤਮ ਕਰਨਾ ਇਕ ਮਿਸਾਲੀ ਕਦਮ-  ਜਿੰਪਾ

ਰਜਿਸਟਰੀ ਲਈ ਐਨਓਸੀ ਦੀ ਸ਼ਰਤ ਖਤਮ ਕਰਨਾ ਇਕ ਮਿਸਾਲੀ ਕਦਮ-  ਜਿੰਪਾ

ਪੰਜਾਬ ਸਰਕਾਰ ਵੱਲੋਂ ਸੂਬੇ ’ਚ ਰਜਿਸਟਰੀ ਲਈ ਐਨਓਸੀ ਦੀ ਸ਼ਰਤ ਖਤਮ ਕਰ ਦਿੱਤੀ ਗਈ ਹੈ। ਮਾਨ ਸਰਕਾਰ ਦੇ ਇਸੇ ਫੈਸਲੇ ਨੂੰ ਲੈ ਕੇ ਮੁੜ ਵਸੇਬਾ ਅਤੇ ਆਫਤ ਪ੍ਰਬੰਧਨ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਇਕ ਮਿਸਾਲੀ ਕਦਮ ਦੱਸਿਆ ਹੈ। ਉਨ੍ਹਾਂ ਕਿਹਾ ਕਿ ਪਿਛਲੇ ਲੰਬੇ ਸਮੇਂ ਤੋਂ ਪੰਜਾਬ ਦੇ ਬਹੁਤ ਸਾਰੇ ਲੋਕ ਆਪਣੇ ਪਲਾਟਾਂ ਦੀ ਰਜਿਸਟਰੀ ਕਰਵਾਉਣ ਲਈ ਖੱਜਲ ਖੁਆਰ ਹੋ ਰਹੇ ਸਨ ਅਤੇ ਲੋਕਾਂ ਦੀ ਇਸ ਮੁਸ਼ਕਿਲ ਦਾ ਹੱਲ ਕਰਦਿਆਂ ‘ਪੰਜਾਬ ਅਪਾਰਟਮੈਂਟ ਐਂਡ ਪ੍ਰਾਪਰਟੀ ਰੈਗੂਲੇਸ਼ਨ (ਸੋਧ) ਐਕਟ-2024’ ਨੂੰ ਪਾਸ ਕਰ ਦਿੱਤਾ ਗਿਆ ਹੈ, ਜਿਸ ਦੇ ਤਹਿਤ ਪਲਾਟ ਦੀ ਰਜਿਸਟਰੀ ਲਈ ਕੋਈ ਇਤਰਾਜ਼ ਨਹੀਂ ਸਰਟੀਫਿਕੇਟ (ਐਨ.ਓ.ਸੀ.) ਦੀ ਸ਼ਰਤ ਨੂੰ ਖਤਮ ਕਰ ਦਿੱਤਾ ਗਿਆ ਹੈ।

ਜਿੰਪਾ ਨੇ ਕਿਹਾ ਕਿ ਜਦੋਂ ਤੋਂ ਪੰਜਾਬ ਵਿੱਚ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਸਰਕਾਰ ਬਣੀ ਹੈ, ਉਦੋਂ ਤੋਂ ਹੀ ਪਹਿਲ ਦੇ ਆਧਾਰ ’ਤੇ ਲੋਕ ਪੱਖੀ ਫੈਸਲੇ ਲਏ ਜਾ ਰਹੇ ਹਨ। ਐਨ.ਓ.ਸੀ. ਦੀ ਸ਼ਰਤ ਖਤਮ ਹੋ ਜਾਣ ਨਾਲ ਛੋਟੇ ਪਲਾਟ ਮਾਲਕਾਂ ਨੂੰ ਵੱਡੀ ਰਾਹਤ ਮਿਲੀ ਹੈ। ਹੁਣ ਲੋਕਾਂ ਨੂੰ ਆਪਣੇ ਪਲਾਟਾਂ ਦੀ ਰਜਿਸਟਰੀ ਕਰਵਾਉਣ ਵਿੱਚ ਦਰਪੇਸ਼ ਸਮੱਸਿਆ ਖਤਮ ਹੋ ਜਾਵੇਗੀ ਅਤੇ ਅਣ-ਅਧਿਕਾਰਤ ਕਲੋਨੀਆਂ ਉਤੇ ਰੋਕ ਲੱਗੇਗੀ।

ਤੁਹਾਨੂੰ ਦੱਸ ਦਈਏ ਕਿ ਨਵੀਂ ਸੋਧ ਮੁਤਾਬਕ ਕੋਈ ਵੀ ਵਿਅਕਤੀ ਜਿਸ ਨੇ  31 ਜੁਲਾਈ, 2024 ਤੱਕ ਅਣ-ਅਧਿਕਾਰਤ ਕਲੋਨੀ ਵਿੱਚ  500 ਵਰਗ ਗਜ਼ ਤੱਕ ਦੇ ਪਲਾਟ ਲਈ, ਇੱਕ ਪਾਵਰ ਆਫ਼ ਅਟਾਰਨੀ, ਸਟੈਂਪ ਪੇਪਰ ‘ਤੇ ਵੇਚਣ ਲਈ ਇਕਰਾਰਨਾਮਾ ਜਾਂ ਕੋਈ ਹੋਰ ਅਜਿਹਾ ਦਸਤਾਵੇਜ਼ ਜਿਸ ਨੂੰ ਸਰਕਾਰ ਨੋਟੀਫਿਕੇਸ਼ਨ ਦੁਆਰਾ ਨਿਰਧਾਰਤ ਕਰ ਸਕਦੀ ਹੈ, ਰਾਹੀਂ ਇਕਰਾਰਨਾਮਾ ਕੀਤਾ ਹੈ, ਉਸ ਰਕਬੇ ਲਈ ਐਨ.ਓ.ਸੀ. ਦੀ ਲੋੜ ਨਹੀਂ ਹੋਵੇਗੀ। ਇਸ ਜਾਇਦਾਦ ਦਾ ਮਾਲਕ ਆਪਣੇ ਪਲਾਟ ਦੀ ਰਜਿਸਟਰੀ ਸਬੰਧਤ ਰਜਿਸਟਰਾਰ ਜਾਂ ਸਬ-ਰਜਿਸਟਰਾਰ ਜਾਂ ਸੰਯੁਕਤ ਸਬ-ਰਜਿਟਰਾਰ ਕੋਲ ਕਰਵਾ ਸਕਦਾ ਹੈ ਅਤੇ ਅਜਿਹੇ ਰਕਬੇ ਨੂੰ ਰਜਿਸਟਰ ਕਰਵਾਉਣ ਸਬੰਧੀ ਇਹ ਛੋਟ ਸਰਕਾਰ ਵੱਲੋਂ ਇਸ ਸਬੰਧੀ ਨੋਟੀਫਿਕੇਸ਼ਨ ਰਾਹੀਂ ਨੋਟੀਫਾਈ ਕੀਤੀ ਗਈ ਮਿਤੀ ਤੱਕ ਲਾਗੂ ਹੋਵੇਗੀ।