Saturday, January 11, 2025

Become a member

Get the best offers and updates relating to Liberty Case News.

― Advertisement ―

spot_img
spot_img
HomeLatest Newsਕਿਸਾਨ ਪਰਾਲੀ ਦੀ ਅਹਿਮੀਅਤ ਸਮਝਣ ਤੇ ਇਸ ਨੂੰ ਅੱਗ ਨਾ ਲਗਾਉਣ- ਚੇਤਨ...

ਕਿਸਾਨ ਪਰਾਲੀ ਦੀ ਅਹਿਮੀਅਤ ਸਮਝਣ ਤੇ ਇਸ ਨੂੰ ਅੱਗ ਨਾ ਲਗਾਉਣ- ਚੇਤਨ ਸਿੰਘ ਜੌੜਾਮਾਜਰਾ

 

ਪੰਜਾਬ ਦੇ ਸੂਚਨਾ ਤੇ ਲੋਕ ਸੰਪਰਕ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਅੱਜ ‘ਨੀਲੇ ਅਸਮਾਨ ਲਈ ਸ਼ੁੱਧ ਹਵਾ ਦਾ ਅੰਤਰਾਸ਼ਟਰੀ ਦਿਵਸ’ ਮੌਕੇ ਜੌੜਾਮਾਜਰਾ ਨੇ ਲੋਕਾਂ ਨੂੰ ਵਾਤਾਵਰਣ ਦੀ ਸ਼ੁੱਧਤਾ ਲਈ ਬੂਟੇ ਲਾਉਣ ਦਾ ਸੱਦਾ ਦਿੱਤਾ ਹੈ। ਇਸ ਦੇ ਨਾਲ ਹੀ ਕੈਬਨਿਟ ਮੰਤਰੀ ਜੌੜਾਮਾਜਰਾ ਨੇ ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਅਤੇ ਪਟਿਆਲਾ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਅੱਜ ਇਥੇ ਥਾਪਰ ਯੂਨੀਵਰਸਿਟੀ ਦੇ ਆਡੀਟੋਰੀਅਮ ਵਿਖੇ ਕਰਵਾਏ ਜ਼ਿਲ੍ਹਾ ਪੱਧਰੀ ਸਮਾਗਮ ਮੌਕੇ ਜ਼ਿਲ੍ਹੇ ਦੇ ਪਰਾਲੀ ਨਾ ਸਾੜਨ ਵਾਲੇ ਦੋ ਏਕੜ ਤੋਂ ਘੱਟ ਜਮੀਨ ਵਾਲੇ 150 ਕਿਸਾਨਾਂ ਦਾ ਵਿਸ਼ੇਸ਼ ਸਨਮਾਨ ਕੀਤਾ।

ਖਨਣ ਤੇ ਭੂ-ਵਿਗਿਆਨ, ਜਲ ਸਰੋਤ, ਜਲ ਤੇ ਭੂਮੀ ਰੱਖਿਆ, ਬਾਗਬਾਨੀ, ਸੁਤੰਤਰਤਾ ਸੰਗਰਾਮੀ ਅਤੇ ਰੱਖਿਆ ਸੇਵਾਵਾਂ ਭਲਾਈ ਬਾਰੇ ਮੰਤਰੀ ਜੌੜਾਮਾਜਰਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਰਾਜ ਅੰਦਰ ਵਾਤਾਵਰਣ ਸੁਧਾਰ ਲਈ ਅਨੇਕਾਂ ਠੋਸ ਕਦਮ ਚੁੱਕੇ ਗਏ ਹਨ। ਇਸ ਤੋਂ ਇਲਾਵਾ ਜੌੜਾਮਾਜਰਾ ਨੇ ਸਮਾਣਾ ਵਿਖੇ ਪਰਾਲੀ ਤੋਂ ਪੈਲੇਟਸ ਬਣਾਉਣ ਵਾਲੀ ਲਗਾਈ ਗਈ ਇੰਡਸਟਰੀ ਦੀ ਉਦਾਹਰਣ ਦਿੰਦਿਆਂ ਦੱਸਿਆ ਕਿ ਪੰਜਾਬ ਭਰ ‘ਚ ਪਰਾਲੀ ਨੂੰ ਬਿਨ੍ਹਾਂ ਸਾੜੇ ਖੇਤਾਂ ਵਿੱਚੋ ਇਕੱਠੀ ਕਰਕੇ ਇਸਦੀ ਬਾਲਣ ਵਜੋਂ ਅਤੇ ਹੋਰਨਾਂ ਕੰਮਾਂ ਲਈ ਵਰਤੋਂ ਦੀ ਇੰਡਸਟਰੀ ਵੱਡੇ ਪੱਧਰ ‘ਤੇ ਲਗਾਈ ਜਾ ਰਹੀ ਹੈ।
ਜੌੜਾਮਾਜਰਾ ਨੇ ਕਿਹਾ ਕਿ ਕਿਸਾਨ ਪਰਾਲੀ ਦੀ ਅਹਿਮੀਅਤ ਸਮਝਣ ’ਤੇ ਇਸ ਨੂੰ ਅੱਗ ਨਾ ਲਗਾਉਣ। ਉਨ੍ਹਾਂ ਨੇ ਇਸ ਗੱਲ ‘ਤੇ ਤਸੱਲੀ ਦਾ ਵੀ ਇਜ਼ਹਾਰ ਕੀਤਾ ਕਿ ਪਿਛਲੇ ਸਾਲਾਂ ਨਾਲੋਂ ਲੰਘੇ ਸੀਜਨ ਵਿੱਚ ਕਿਸਾਨਾਂ ਨੇ ਪਰਾਲੀ ਨੂੰ ਘੱਟ ਅੱਗ ਲਗਾਈ ਹੈ ਅਤੇ ਉਨ੍ਹਾਂ ਨੂੰ ਆਸ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਕੀਤੇ ਜਾ ਰਹੇ ਯਤਨਾਂ ਸਦਕਾ ਆਉਂਦੇ ਸੀਜਨ ਵਿੱਚ ਪਰਾਲੀ ਬਿਲਕੁਲ ਵੀ ਨਹੀਂ ਸੜੇਗੀ।