Sunday, January 12, 2025

Become a member

Get the best offers and updates relating to Liberty Case News.

― Advertisement ―

spot_img
spot_img
HomeLatest Newsਭ੍ਰਿਸ਼ਟਾਚਾਰ ਰੋਕੂ ਮੁਹਿੰਮ ਤਹਿਤ ਲਗਤਾਰ ਕਾਰਵਾਈ ਕਰ ਰਿਹਾ ਵਿਜੀਲੈਂਸ ਵਿਭਾਗ, ਪਲਾਟ ਅਲਾਟਮੈਂਟ...

ਭ੍ਰਿਸ਼ਟਾਚਾਰ ਰੋਕੂ ਮੁਹਿੰਮ ਤਹਿਤ ਲਗਤਾਰ ਕਾਰਵਾਈ ਕਰ ਰਿਹਾ ਵਿਜੀਲੈਂਸ ਵਿਭਾਗ, ਪਲਾਟ ਅਲਾਟਮੈਂਟ ਮੁਕੱਦਮੇ ਵਿੱਚ ਸ਼ਾਮਲ ਤਿੰਨ ਹੋਰ ਮੁਲਜ਼ਮਾਂ ਨੂੰ ਕੀਤਾ ਗ੍ਰਿਫ਼ਤਾਰ

 

ਭ੍ਰਿਸ਼ਟਾਚਾਰ ਰੋਕੂ ਮੁਹਿੰਮ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਲਗਾਤਾਰ ਕਾਰਵਾਈ ਕਰ ਰਿਹਾ ਹੈ। ਦਰਅਸਲ ਪੰਜਾਬ ਵਿਜੀਲੈਂਸ ਵਿਭਾਗ ਨੇ ਛੋਟੀਆਂ ਸਨਅੱਤਾਂ ਅਤੇ ਨਿਰਯਾਤ ਨਿਗਮ ਲਿਮਟਿਡ ਦੇ ਉਦਯੋਗਿਕ ਪਲਾਟਾਂ ਦੀ ਅਲਾਟਮੈਂਟ ਵਿੱਚ ਧੋਖਾਧੜੀ ਕਰਨ ਸਬੰਧੀ ਮੁਕੱਦਮੇ ’ਚ ਲੋੜੀਂਦੇ ਤਿੰਨ ਹੋਰ ਦੋਸ਼ੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਵਿਭਾਗ ਵੱਲੋਂ ਕਾਬੂ ਕੀਤੇ ਮੁਲਜ਼ਮਾਂ ਦੀ ਪਹਿਚਾਣ ਦਰਸ਼ਨ ਕੁਮਾਰ ਉਰਫ ਦਰਸ਼ਨ ਗਰਗ ਅਤੇ ਅਮਰਜੀਤ ਸਿੰਘ, ਦੋਵੇਂ ਸੇਵਾਮੁਕਤ ਅਸਟੇਟ ਅਫ਼ਸਰ ਅਤੇ ਵਿਜੇ ਕੁਮਾਰ ਗੁਪਤਾ, ਸੀਨੀਅਰ ਸਹਾਇਕ ਵੱਜੋਂ ਹੋਈ ਹੈ।

ਇਸ ਸੰਬੰਧੀ ਜਾਣਕਾਰੀ ਵਿਜੀਲੈਂਸ ਬਿਊਰੋ ਦੇ ਬੁਲਾਰੇ ਵੱਲੋਂ ਦਿੱਤੀ ਗਈ। ਉਨ੍ਹਾਂ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਨੇ ਮੁਹਾਲੀ ਦੇ ਚੀਫ਼ ਜੁਡੀਸ਼ੀਅਲ ਮੈਜਿਸਟਰੇਟ (ਸੀ.ਜੇ.ਐਮ.) ਦੀ ਅਦਾਲਤ ਵਿੱਚ ਆਤਮ ਸਮਰਪਣ ਕਰ ਦਿੱਤਾ ਸੀ ਜਿਸ ਤੋਂ ਪਿੱਛੋਂ ਵਿਜੀਲੈਂਸ ਨੇ ਉਨ੍ਹਾਂ ਨੂੰ ਗ੍ਰਿਫਤਾਰ ਕਰ ਲਿਆ। ਬੁਲਾਰੇ ਨੇ ਦੱਸਿਆ ਕਿ ਇਸ ਸਬੰਧ ਵਿੱਚ ਪਹਿਲਾਂ ਹੀ ਭਾਰਤੀ ਦੰਡਾਵਲੀ ਦੀਆਂ ਧਾਰਾਵਾਂ 420, 409, 465, 467, 468, 471, 120-ਬੀ ਅਤੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 13(1)1 ਦੇ 13(2) ਤਹਿਤ ਐਫਆਈਆਰ ਨੰਬਰ 04 ਮਿਤੀ 8 ਮਾਰਚ 2024 ਨੂੰ ਵਿਜੀਲੈਂਸ  ਦੇ ਪੁਲਿਸ ਥਾਣਾ, ਫਲਾਇੰਗ ਸਕੁਐਡ-1, ਪੰਜਾਬ, ਐਸਏਐਸ ਨਗਰ ਵਿਖੇ ਕੇਸ ਦਰਜ ਕੀਤਾ ਹੋਇਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਉਕਤ ਮੁਲਾਜ਼ਮਾਂ ਨੇ ਹੋਰਨਾਂ ਨਾਲ ਮਿਲ ਕੇ ਫਰਜ਼ੀ ਖ਼ਰੀਦਦਾਰ, ਜਾਅਲੀ ਪਤੇ ਅਤੇ ਫਰਜ਼ੀ ਫਰਮਾਂ ਦੀ ਵਰਤੋਂ ਕਰਕੇ ਉਦਯੋਗਿਕ ਪਲਾਟਾਂ ਦੀ ਅਲਾਟਮੈਂਟ ਵਿੱਚ ਬੇਨਿਯਮੀਆਂ ਕੀਤੀਆਂ ਹਨ ਅਤੇ ਇਸ ਮੁਕੱਦਮੇ ਦੀ ਅਗਲੇਰੀ ਜਾਂਚ ਜਾਰੀ ਹੈ।