ਬਠਿੰਡਾ ਤਲਵੰਡੀ ਸਾਬੋ ਦੇ ਪਿੰਡ ਜੀਵਨ ਸਿੰਘ ਵਾਲਾ ਵਿਚ ਪਿਓ-ਪੁੱਤਰ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ ਹੈ। ਕਤਲ ਕਰਨ ਵਾਲੇ ਪਿੰਡ ਦੇ ਹੀ ਨੌਜਾਵਨ ਦੱਸੇ ਜਾ ਰਹੇ ਹਨ। ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਵਿਚਾਲੇ ਪਾਲਤੂ ਕੁੱਤੇ ਨੂੰ ਲੈ ਕੇ ਝਗੜਾ ਚੱਲ ਰਿਹਾ ਸੀ। ਮ੍ਰਿਤਕਾਂ ਦੀ ਪਛਾਣ ਅਮਰੀਕ ਸਿੰਘ (20) ਅਤੇ ਉਸ ਦੇ ਪਿਤਾ ਮੰਦਰ ਸਿੰਘ ਵਜੋਂ ਹੋਈ ਹੈ।
ਜਾਣਕਾਰੀ ਮੁਤਾਬਕ ਕਾਤਲਾਂ ਅੱਧੀ ਰਾਤ ਨੂੰ ਅਮਰੀਕ ਸਿੰਘ ਨੂੰ ਫ਼ੋਨ ਕਰ ਕੇ ਘਰ ਦੇ ਗੇਟ ‘ਤੇ ਬੁਲਾਇਆ। ਜਦੋਂ ਉਹ ਉੱਥੇ ਆਇਆ ਤਾਂ ਹਮਲਾਵਰਾਂ ਨੇ ਤੇਜ਼ਧਾਰ ਹਥਿਆਰ ਨਾਲ ਉਸ ਦਾ ਕਤਲ ਕਰ ਦਿੱਤਾ। ਇਸ ਦੌਰਾਨ ਜਦੋਂ ਮੰਦਰ ਸਿੰਘ ਆਪਣੇ ਪੁੱਤ ਨੂੰ ਬਚਾਉਣ ਲਈ ਆਇਆ ਤਾਂ ਕਾਤਲਾਂ ਨੇ ਉਸ ਦਾ ਵੀ ਕਤਲ ਕਰ ਦਿੱਤਾ। ਇਸ ਤੋਂ ਇਲਾਵਾ ਉਨ੍ਹਾਂ ਨੇ ਘਰ ਵਿਚ ਰਹਿੰਦੀ ਇਕ ਔਰਤ ਨੂੰ ਵੀ ਗੰਭੀਰ ਜ਼ਖ਼ਮੀ ਕਰ ਦਿੱਤਾ, ਜਿਸ ਨੂੰ ਇਲਾਜ ਲਈ ਬਠਿੰਡਾ ਦੇ ਸਿਵਲ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ ਹੈ।
ਘਟਨਾ ਦੀ ਸੂਚਨਾ ਮਿਲਦਿਆਂ ਹੀ ਜ਼ਿਲ੍ਹੇ ਦੇ ਐੱਸ.ਐੱਸ.ਪੀ. ਪੁਲਸ ਪਾਰਟੀ ਸਮੇਤ ਮੌਕੇ ‘ਤੇ ਪਹੁੰਚ ਗਏ। ਪਿਓ-ਪੁੱਤਰ ਦੀ ਲਾਸ਼ ਅਤੇ ਜ਼ਖ਼ਮੀ ਔਰਤ ਤੁਰੰਤ ਬਠਿੰਡਾ ਦੇ ਸਿਵਲ ਹਸਪਤਾਲ ਪਹੁੰਚਾਇਆ ਗਿਆ। ਪੁਲਸ ਵੱਲੋਂ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਪੁਲਸ ਵੱਲੋਂ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ। ਮੁਲਜ਼ਮ ਨਸ਼ੇੜੀ ਕਿਸਮ ਦੇ ਨੌਜਵਾਨ ਦੱਸੇ ਜਾ ਰਹੇ ਹਨ।

