ਮਲੋਟ : ਆਵਾਜਾਈ ਦੇ ਨਿਯਮਾਂ ਨੂੰ ਸਖ਼ਤੀ ਨਾਲ ਲਾਗੂ ਕਰਨ ਅਤੇ ਖਾਸ ਕਰਕੇ ਨਾਬਾਲਿਗ ਬੱਚਿਆਂ ਵਲੋਂ ਵਾਹਨ ਚਲਾਉਣ ਵਿਰੁੱਧ ਕਾਰਵਾਈ ਲਈ ਟ੍ਰੈਫਿਕ ਪੁਲਸ ਐਕਸ਼ਨ ਮੋਡ ਵਿਚ ਆ ਗਈ ਹੈ। ਇਸ ਸਬੰਧੀ ਮਲੋਟ ਟ੍ਰੈਫਿਕ ਇੰਚਾਰਜ ਹਰਭਗਵਾਨ ਸਿੰਘ ਨੇ ਦੱਸਿਆ ਕਿ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਸੀਨੀਅਰ ਕਪਤਾਨ ਤੁਸ਼ਾਰ ਗੁਪਤਾ ਆਈ. ਪੀ. ਐੱਸ. ਦੇ ਨਿਰਦੇਸ਼ਾਂ ’ਤੇ ਡੀ. ਐੱਸ. ਪੀ. ਮਲੋਟ ਇਕਬਾਲ ਸਿੰਘ ਸੰਧੂ ਦੀਆਂ ਹਦਾਇਤਾਂ ’ਤੇ ਆਵਾਜਾਈ ਸਬੰਧੀ ਨਵੇਂ ਕਾਨੂੰਨ ਨੂੰ ਸਖ਼ਤੀ ਨਾਲ ਲਾਗੂ ਕਰਨ ਲਈ ਬੱਚਿਆਂ ਅਤੇ ਮਾਪਿਆਂ ਨੂੰ ਜਾਗਰੂਕ ਕਰਨ ਤੋਂ ਬਾਅਦ ਦਿੱਤੀ ਸਮਾ-ਸੀਮਾਂ ਪੂਰੀ ਹੋਣ ਤੋਂ ਬਾਅਦ ਟ੍ਰੈਫਿਕ ਪੁਲਸ ਨੇ ਸਖ਼ਤ ਕਾਰਵਾਈ ਸ਼ੁਰੂ ਕਰ ਦਿੱਤੀ ਹੈ।