Sunday, January 12, 2025

Become a member

Get the best offers and updates relating to Liberty Case News.

― Advertisement ―

spot_img
spot_img
HomeLatest Newsਪੰਜਾਬ ਦੇ ਟਰੈਵਲ ਏਜੰਟਾਂ 'ਤੇ ਸੂਬਾ ਸਰਕਾਰ ਦੀ ਵੱਡੀ ਕਾਰਵਾਈ

ਪੰਜਾਬ ਦੇ ਟਰੈਵਲ ਏਜੰਟਾਂ ‘ਤੇ ਸੂਬਾ ਸਰਕਾਰ ਦੀ ਵੱਡੀ ਕਾਰਵਾਈ

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਵਿਦੇਸ਼ ਜਾਣ ਦੇ ਚਾਹਵਾਨ ਨੌਜਵਾਨਾਂ ਨੂੰ ਗੈਰ-ਕਾਨੂੰਨੀ ਟਰੈਵਲ ਏਜੰਟਾਂ ਦਾ ਸ਼ਿਕਾਰ ਹੋਣ ਤੋਂ ਬਚਾਉਣ ਲਈ ਪੰਜਾਬ ਪੁਲਸ ਦੇ ਐੱਨਆਰਆਈ ਮਾਮਲੇ ਵਿੰਗ ਅਤੇ ਸਾਈਬਰ ਕ੍ਰਾਈਮ ਵਿੰਗ ਨੇ ਪ੍ਰੋਟੈਕਟੋਰੇਟ ਆਫ਼ ਇਮੀਗ੍ਰੈਂਟਸ, ਚੰਡੀਗੜ੍ਹ ਦੇ ਤਾਲਮੇਲ ਨਾਲ ਸੋਸ਼ਲ ਮੀਡੀਆ ‘ਤੇ ਵਿਦੇਸ਼ੀ ਨੌਕਰੀਆਂ ਸਬੰਧੀ ਗੈਰ-ਕਾਨੂੰਨੀ ਇਸ਼ਤਿਹਾਰਬਾਜ਼ੀ ਕਰਨ ਦੇ ਦੋਸ਼ ਹੇਠ ਸੂਬੇ ਦੇ 25 ਟਰੈਵਲ ਏਜੰਟਾਂ ਵਿਰੁੱਧ ਮਾਮਲਾ ਦਰਜ ਕੀਤਾ ਹੈ। ਜ਼ਿਕਰਯੋਗ ਹੈ ਕਿ ਪ੍ਰੋਟੈਕਟੋਰੇਟ ਆਫ਼ ਇਮੀਗ੍ਰੈਂਟਸ ਵੱਲੋਂ ਅਜਿਹੀਆਂ ਟਰੈਵਲ ਏਜੰਸੀਆਂ ਵੱਲੋਂ ਵਿਦੇਸ਼ਾਂ ਵਿਚ ਨੌਕਰੀਆਂ ਲਈ ਇੰਸਟਾਗ੍ਰਾਮ ਅਤੇ ਫੇਸਬੁੱਕ ‘ਤੇ ਦਿੱਤੇ ਜਾਂਦੇ ਇਸ਼ਤਿਹਾਰਾਂ ਸਬੰਧੀ ਗੰਭੀਰ ਨੋਟਿਸ ਲਿਆ ਗਿਆ ਹੈ। ਏਡੀਜੀਪੀ ਐੱਨਆਰਆਈ ਮਾਮਲੇ ਪ੍ਰਵੀਨ ਕੇ ਸਿਨਹਾ ਨੇ ਅੱਜ ਦੱਸਿਆ ਕਿ ਇਹ ਟਰੈਵਲ ਏਜੰਸੀਆਂ ਬਿਨਾਂ ਲੋੜੀਂਦੇ ਲਾਇਸੈਂਸ ਅਤੇ ਮਨਜ਼ੂਰੀ ਤੋਂ ਇੰਸਟਾਗ੍ਰਾਮ ਅਤੇ ਫੇਸਬੁੱਕ ‘ਤੇ ਵਿਦੇਸ਼ਾਂ ਵਿਚ ਨੌਕਰੀਆਂ ਦਾ ਇਸ਼ਤਿਹਾਰ ਦੇ ਰਹੀਆਂ ਸਨ।

ਉਨ੍ਹਾਂ ਦੱਸਿਆ ਕਿ ਉਨ੍ਹਾਂ ਨੇ ਆਨਲਾਈਨ ਪਲੇਟਫਾਰਮਾਂ ਦੀ ਜਾਂਚ ਕੀਤੀ, ਉਨ੍ਹਾਂ ਦੇ ਪ੍ਰਮਾਣ ਪੱਤਰਾਂ ਦੀ ਗੁਪਤ ਰੂਪ ਵਿਚ ਤਸਦੀਕ ਕੀਤੀ ਅਤੇ ਉਨ੍ਹਾਂ ਵਿਰੁੱਧ ਐੱਫਆਈਆਰਜ਼ ਦਰਜ ਕੀਤੀਆਂ ਹਨ। ਉਨ੍ਹਾਂ ਅੱਗੇ ਕਿਹਾ ਕਿ ਅੰਮ੍ਰਿਤਸਰ, ਜਲੰਧਰ, ਕਪੂਰਥਲਾ, ਹੁਸ਼ਿਆਰਪੁਰ, ਲੁਧਿਆਣਾ, ਪਟਿਆਲਾ, ਸੰਗਰੂਰ ਅਤੇ ਐੱਸ.ਏ.ਐੱਸ.ਨਗਰ ਸਮੇਤ ਸੂਬੇ ਦੇ ਵੱਖ-ਵੱਖ ਐੱਨਆਰਆਈ ਥਾਣਿਆਂ ਵਿਚ ਇਮੀਗ੍ਰੇਸ਼ਨ ਐਕਟ ਦੀਆਂ ਧਾਰਾਵਾਂ 24/25 ਤਹਿਤ ਕੁੱਲ 20 ਐੱਫਆਈਆਰਜ਼ ਦਰਜ ਕੀਤੀਆਂ ਗਈਆਂ ਹਨ। ਏਡੀਜੀਪੀ ਨੇ ਕਿਹਾ ਕਿ ਇਹ ਕਾਰਵਾਈ ਖਾਸ ਤੌਰ ‘ਤੇ ਉਨ੍ਹਾਂ ਗੈਰ-ਕਾਨੂੰਨੀ ਟਰੈਵਲ ਏਜੰਟਾਂ ਵਿਰੁੱਧ ਕੀਤੀ ਗਈ ਹੈ, ਜੋ ਆਨਲਾਈਨ ਪਲੇਟਫਾਰਮਾਂ ‘ਤੇ ਇਸ਼ਤਿਹਾਰ ਦੇ ਕੇ ਪੀੜਤਾਂ, ਜ਼ਿਆਦਾਤਰ ਨੌਜਵਾਨਾਂ ਅਤੇ ਉਨ੍ਹਾਂ ਦੀ ਜਾਂ ਉਨ੍ਹਾਂ ਦੇ ਮਾਤਾ-ਪਿਤਾ ਦੀ ਮਿਹਨਤ ਦੀ ਕਮਾਈ ਨੂੰ ਲੁੱਟਣ ਲਈ ਵਿਦੇਸ਼ੀ ਨੌਕਰੀਆਂ ਦੀ ਪੇਸ਼ਕਸ਼ ਕਰ ਰਹੇ ਸਨ। ਉਨ੍ਹਾਂ ਅੱਗੇ ਕਿਹਾ ਕਿ ਇਸ ਸਬੰਧੀ ਜਾਂਚ ਜਾਰੀ ਹੈ।