Saturday, January 11, 2025

Become a member

Get the best offers and updates relating to Liberty Case News.

― Advertisement ―

spot_img
spot_img
HomeLatest Newsਕਿਸਾਨਾਂ ਲਈ ਅਹਿਮ ਖ਼ਬਰ, ਜਾਰੀ ਹੋਏ ਨਵੇਂ ਹੁਕਮ

ਕਿਸਾਨਾਂ ਲਈ ਅਹਿਮ ਖ਼ਬਰ, ਜਾਰੀ ਹੋਏ ਨਵੇਂ ਹੁਕਮ

ਅੰਮ੍ਰਿਤਸਰ -ਜ਼ਿਲਾ ਮੈਜਿਸਟ੍ਰੇਟ ਅੰਮ੍ਰਿਤਸਰ ਡਿਪਟੀ ਕਮਿਸ਼ਨਰ ਮੈਡਮ ਸਾਕਸ਼ੀ ਸਾਹਨੀ ਨੇ ਭਾਰਤੀ ਨਾਗਰਿਕ ਸੁਰੱਕਸਾ ਸਹਿੰਤਾ, 2023 ਦੀ ਧਾਰਾ 163 ਬੀ. ਐੱਨ. ਐੱਸ. ਐੱਸ. ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਅੰਮ੍ਰਿਤਸਰ ਦੀ ਹਦੂਦ ਅੰਦਰ ਸ਼ਾਮ 7 ਵਜੇ ਤੋਂ ਸਵੇਰੇ 6 ਵਜੇ ਤੱਕ ਕੰਬਾਈਨ ਰਾਹੀਂ ਝੋਨੇ ਦੀ ਕਟਾਈ ’ਤੇ ਮੁਕੰਮਲ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ।

ਉਨ੍ਹਾਂ ਕਿਹਾ ਕਿ ਝੋਨੇ ਦੀ ਕਟਾਈ ਦਾ ਸੀਜ਼ਨ ਸ਼ੁਰੂ ਹੋਣ ਉਪਰੰਤ ਜ਼ਿਲ੍ਹਾ ਅੰਮ੍ਰਿਤਸਰ ਦੀਆਂ ਮੰਡੀਆਂ ਵਿਚ ਝੋਨੇ ਦੀ ਆਮਦ ਸ਼ੁਰੂ ਹੋ ਗਈ ਹੈ। ਹਾਰਵੈਸਟਰ ਕੰਬਾਈਨ ਵਾਲਿਆਂ ਵੱਲੋਂ ਝੋਨੇ ਨੂੰ ਸਹੀ ਤਰ੍ਹਾਂ ਪੱਕਣ ਤੋਂ ਪਹਿਲਾਂ ਵੱਧ ਨਮੀ ਵਾਲੀ ਝੋਨੇ ਦੀ ਫਸਲ ਕੱਟ ਦਿੱਤੀ ਜਾਦੀ ਹੈ ਅਤੇ ਅਤੇ ਕਿਸਾਨਾਂ ਵੱਲੋਂ ਵੱਧ ਨਮੀ ਵਾਲੀ ਝੋਨਾ ਮੰਡੀਆਂ ਵਿਚ ਲਿਆਉਣ ਕਾਰਨ ਖ਼ਰੀਦ ਏਜੰਸੀਆਂ ਵੱਲੋਂ ਝੋਨੇ ਦੀ ਬੋਲੀ ਨਹੀਂ ਕੀਤੀ ਜਾਂਦੀ, ਜਿਸ ਕਾਰਨ ਮੰਡੀਆਂ ਵਿਚ ਤਣਾਅਪੂਰਨ ਸਥਿਤੀ ਪੈਦਾ ਹੋਣ ਦੀ ਸੰਭਾਵਨਾ ਬਣ ਜਾਂਦੀ ਹੈ। ਇਸ ਸਥਿਤੀ ਨੂੰ ਤੁਰੰਤ ਨਿਪਟਾਉਣ ਦੀ ਅਤਿਅੰਤ ਲੋੜ ਹੈ। ਇਹ ਹੁਕਮ 15 ਨਵੰਬਰ ਤੱਕ ਲਾਗੂ ਰਹੇਗਾ।