ਲੁਧਿਆਣਾ: ਪੰਜਾਬ ਸਰਕਾਰ ਵੱਲੋਂ ਲੁਧਿਆਣਾ ਦੇ ਜਿਨ੍ਹਾਂ ਆਈ.ਏ.ਐੱਸ. ਅਧਿਕਾਰੀਆਂ ਦੀ ਬਦਲੀ ਕੀਤੀ ਗਈ ਹੈ, ਉਨ੍ਹਾਂ ਦੀ ਜਗ੍ਹਾ ਆਏ ਨਵੇਂ ਅਧਿਕਾਰੀਆਂ ਨੇ ਚਾਰਜ ਸੰਭਾਲਣਾ ਸ਼ੁਰੂ ਕਰ ਦਿੱਤਾ ਹੈ। ਇਨ੍ਹਾਂ ਵਿਚ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਤੇ ਨਗਰ ਨਿਗਮ ਕਮਿਸ਼ਨਰ ਆਦਿਤਿਆ ਤੋਂ ਬਾਅਦ ਹੁਣ ਗਲਾਡਾ ਦੇ ਨਵੇਂ ਚੀਫ਼ ਹਰਪ੍ਰੀਤ ਸਿੰਘ ਨੇ ਵੀ ਸੋਮਵਾਰ ਨੂੰ ਚਾਰਜ ਸੰਭਾਲ ਲਿਆ।
ਇਸ ਦੌਰਾਨ ਉਨ੍ਹਾਂ ਦੇ ਪਰਿਵਾਰਕ ਮੈਂਬਰ ਵੀ ਮੌਜੂਦ ਸਨ। ਗਲਾਡਾ ਦੇ ਅਧਿਕਾਰੀਆਂ ਵੱਲੋਂ ਉਨ੍ਹਾਂ ਦਾ ਸੁਆਗਤ ਕੀਤਾ ਗਿਆ। ਹਰਪ੍ਰੀਤ ਸਿੰਘ 2019 ਬੈਚ ਦੇ ਆਈ.ਏ.ਐੱਸ. ਅਧਿਕਾਰੀ ਹਨ ਤੇ ਇਸ ਤੋਂ ਪਹਿਲਾਂ ਬਟਾਲਾ, ਅੰਮ੍ਰਿਤਸਰ ਦੇ ਐੱਸ.ਡੀ.ਐੱਮ., ਏ.ਡੀ.ਸੀ. ਅਤੇ ਨਗਰ ਨਿਗਮ ਕਮਿਸ਼ਨਰ ਰਹਿ ਚੁੱਕੇ ਹਨ।