ਜਲੰਧਰ – ਉੱਤਰੀ ਭਾਰਤ ਦਾ ਪ੍ਰਸਿੱਧ ਸ਼੍ਰੀ ਸਿੱਧ ਬਾਬਾ ਸੋਢਲ ਜੀ ਦਾ ਮੇਲਾ ਧੂਮਧਾਮ ਨਾਲ ਮਨਾਇਆ ਗਿਆ, ਜਿਸ ’ਚ ਦੇਸ਼-ਵਿਦੇਸ਼ ਤੋਂ ਵੱਡੀ ਗਿਣਤੀ ’ਚ ਸੰਗਤਾਂ ਨੇ ਸੋਢਲ ਮੰਦਰ ਵਿਖੇ ਨਤਮਸਤਕ ਹੋ ਕੇ ਸ਼੍ਰੀ ਸਿੱਧ ਬਾਬਾ ਸੋਢਲ ਜੀ ਦਾ ਆਸ਼ੀਰਵਾਦ ਪ੍ਰਾਪਤ ਕੀਤਾ। ਅਜੇ ਵੀ ਬਾਬਾ ਸੋਢਲ ਜੀ ਦੇ ਦਰਸ਼ਨਾਂ ਲਈ ਦੂਰੋ-ਦੂਰੋ ਸੰਗਤ ਪਹੁੰਚ ਰਹੀ ਹੈ ਅਤੇ ਆਸ਼ੀਰਵਾਦ ਲੈ ਰਹੀ ਹੈ। ਸ੍ਰੀ ਸਿੱਧ ਬਾਬਾ ਸੋਢਲ ਸੁਧਾਰ ਸਭਾ (ਰਜਿ.) ਨੇ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਮੰਦਰ ਕੰਪਲੈਕਸ ’ਚ ਬੀਤੇ ਦਿਨ ਸਵੇਰੇ ਹਵਨ ਯੱਗ ਕਰਵਾਇਆ। ਇਸ ’ਚ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ, ਕੈਬਨਿਟ ਮੰਤਰੀ ਬਲਕਾਰ ਸਿੰਘ, ‘ਆਪ’ ਦੇ ਇਸਤਰੀ ਵਿੰਗ ਦੀ ਰਾਜਵਿੰਦਰ ਕੌਰ ਥਿਆੜਾ, ਵਿਧਾਇਕ ਬਾਵਾ ਹੈਨਰੀ, ਵਿਧਾਇਕ ਰਮਨ ਅਰੋੜਾ, ਵਿਧਾਇਕ ਮਹਿੰਦਰ ਭਗਤ, ਵਿਧਾਇਕ ਵਿਕਰਮਜੀਤ ਸਿੰਘ ਚੌਧਰੀ, ਇੰਡਸਟੀਰੀਅਲ ਸੈੱਲ ਦੇ ਚੇਅਰਮੈਨ ਦਿਨੇਸ਼ ਢੱਲ, ਕਰਮਜੀਤ ਕੌਰ ਚੌਧਰੀ, ਸਾਬਕਾ ਮੁੱਖ ਸੰਸਦੀ ਸਕੱਤਰ ਪਵਨ ਕੁਮਾਰ ਟੀਨੂੰ, ਸਾਬਕਾ ਸੰਸਦ ਮੈਂਬਰ ਸੁਸ਼ੀਲ ਰਿੰਕੂ, ਸਾਬਕਾ ਮੰਤਰੀ ਮਨੋਰੰਜਨ ਕਾਲੀਆ, ਸਾਬਕਾ ਵਿਧਾਇਕ ਰਜਿੰਦਰ ਬੇਰੀ, ‘ਆਪ’ ਆਗੂ ਰੌਬਿਨ ਸਾਂਪਲਾ ਆਦਿ ਹਾਜ਼ਰ ਸਨ।