ਪੰਜਾਬ ਦੇ ਮਸ਼ਹੂਰ ਸ਼ਾਇਰ ਸੁਰਜੀਤ ਪਾਤਰ ਨੇ ਦੁਨੀਆ ਨੂੰ ਅਲਵਿਦਾ ਕਹਿ ਦਿੱਤਾ। ਉਹ 79 ਸਾਲਾਂ ਦੇ ਸਨ। ਜਾਣਕਾਰੀ ਮੁਤਾਬਕ ਹਾਰਟ ਅਟੈਕ ਕਰਕੇ ਸ਼ਾਇਰ ਦਾ ਦੇਹਾਂਤ ਹੋਇਆ ਹੈ। ਉਨ੍ਹਾਂ ਨੇ ਲੁਧਿਆਣਾ ‘ਚ ਅੰਤਿਮ ਸ਼ਾਹ ਲਏ ਹਨ।ਸ ਦੇਈਏ ਕਿ ਜਲੰਧਰ ਦੇ ਪਿੰਡ ਪਤਾੜ ਕਲਾਂ ਦੇ ਜੰਮਪਲ ਸੁਰਜੀਤ ਪਾਤਰ ਨੇ ਸਾਹਿਤ ਦੇ ਖੇਤਰ ਵਿੱਚ ਅਹਿਮ ਪ੍ਰਾਪਤੀਆਂ ਕੀਤੀਆਂ ਹਨ। ਉਨ੍ਹਾਂ ਨੇ ਪੰਜਾਬੀ ਸਾਹਿਤ ਅਕਾਦਮੀ ਦੇ ਪ੍ਰਧਾਨ ਦੇ ਅਹੁਦੇ ਦੀ ਜ਼ਿੰਮੇਵਾਰੀ ਵੀ ਨਿਭਾਈ। ਪੰਜਾਬ ਯੂਨੀਵਰਸਿਟੀ, ਪਟਿਆਲਾ ਤੋਂ ਆਪਣੀ ਮਾਸਟਰ ਡਿਗਰੀ ਪੂਰੀ ਕਰਨ ਤੋਂ ਬਾਅਦ, ਪਾਤਰ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਤੋਂ ਪੀਐਚਡੀ ਕੀਤੀ। ਉਸ ਤੋਂ ਬਾਅਦ ਉਨ੍ਹਾਂ ਨੇ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਵਿੱਚ ਪੰਜਾਬੀ ਦੇ ਪ੍ਰੋਫੈਸਰ ਵਜੋਂ ਯੋਗਦਾਨ ਪਾਇਆ ਅਤੇ ਉੱਥੋਂ ਸੇਵਾਮੁਕਤ ਹੋ ਗਏ।ਸੁਰਜੀਤ ਪਾਤਰ ਦੀਆਂ ਪ੍ਰਸਿੱਧ ਕਵਿਤਾਵਾਂ ਵਿੱਚ ਹਵਾ ਵਿੱਚ ਲਿਖੇ ਹਰਫ਼, ਲਫ਼ਜ਼ਾਂ ਦੀ ਦਰਗਾਹ, ਪਤਝੜ ਦੀ ਬਾਜੇਬ, ਸੁਰ ਜ਼ਮੀਨ, ਬ੍ਰਿਖ ਅਰਜ ਕਰੇ, ਹਨੇਰ ਵਿੱਚ ਸੁਲਗਦੀ ਸਵਰਨਮਾਲਾ ਸ਼ਾਮਲ ਹਨ। ਉਹ ਪੰਜਾਬ ਦੇ ਪ੍ਰਸਿੱਧ ਲੇਖਕ ਅਤੇ ਕਵੀ ਸੀ।ਇਸ ਤੋਂ ਇਲਾਵਾ ਉਨ੍ਹਾਂ ਨੂੰ ਕਈ ਅਵਾਰਡ ਮਿਲੇ । ਪਾਤਰ ਨੂੰ 2012 ‘ਚ ਪਦਮ ਸ਼੍ਰੀ ਨਾਲ ਸਨਮਾਨਿਤ ਕੀਤਾ ਗਿਆ ਸੀ। 1979 ਵਿੱਚ ਪੰਜਾਬ ਸਾਹਿਤ ਅਕਾਦਮੀ ਅਵਾਰਡ, 1993 ਵਿੱਚ ਸਾਹਿਤ ਅਕਾਦਮੀ ਅਵਾਰਡ, 1999 ਵਿੱਚ ਪੰਚਾਨੰਦ ਅਵਾਰਡ, 2007 ਵਿੱਚ ਅਨਦ ਕਾਵਯ ਸਨਮਾਨ, 2009 ਵਿੱਚ ਸਰਸਵਤੀ ਸਨਮਾਨ ਅਤੇ ਗੰਗਾਧਰ ਰਾਸ਼ਟਰੀ ਕਵਿਤਾ ਪੁਰਸਕਾਰ, ਨਾਲ ਸਨਮਾਨਿਤ ਕੀਤਾ ਜਾ ਚੁੱਕਿਆ ਹੈ।