Tuesday, December 24, 2024

Become a member

Get the best offers and updates relating to Liberty Case News.

― Advertisement ―

spot_img
spot_img
HomeLatest Newsਸਾਬਕਾ ਆਈਏਐੱਸ ਦੇ ਘਰ ਈਡੀ ਦੀ ਛਾਪੇਮਾਰੀ, 12 ਕਰੋੜ ਦੇ ਹੀਰਿਆਂ ਤੇ...

ਸਾਬਕਾ ਆਈਏਐੱਸ ਦੇ ਘਰ ਈਡੀ ਦੀ ਛਾਪੇਮਾਰੀ, 12 ਕਰੋੜ ਦੇ ਹੀਰਿਆਂ ਤੇ 7 ਕਰੋੜ ਦੇ ਗਹਿਣੇ ਹੋਏ ਬਰਾਮਦ

 

ਈਡੀ ਨੇ ਲਗਜ਼ਰੀ ਫਲੈਟ ਬਣਾਉਣ ਵਾਲੀ ਕੰਪਨੀ ਨਾਲ ਜੁੜੇ ਇੱਕ ਪ੍ਰੋਜੈਕਟ ਵਿੱਚ ਵੱਡੀ ਕਾਰਵਾਈ ਕੀਤੀ ਹੈ। ਇਸ ਦੌਰਾਨ ਚੰਡੀਗੜ੍ਹ ਸਥਿਤ ਸੇਵਾਮੁਕਤ ਅਧਿਕਾਰੀ ਅਤੇ ਨੋਇਡਾ ਅਥਾਰਟੀ ਦੇ ਸਾਬਕਾ ਸੀਈਓ ਮਹਿੰਦਰ ਸਿੰਘ ਦੇ ਘਰ ਛਾਪੇਮਾਰੀ ਕੀਤੀ ਗਈ। ਛਾਪੇਮਾਰੀ ਦੌਰਾਨ ਉਸ ਦੇ ਘਰ ਤੋਂ 1 ਕਰੋੜ ਰੁਪਏ ਦੀ ਨਕਦੀ, 12 ਕਰੋੜ ਰੁਪਏ ਦੇ ਹੀਰੇ, 7 ਕਰੋੜ ਰੁਪਏ ਦੇ ਸੋਨੇ ਦੇ ਗਹਿਣੇ ਅਤੇ ਕਈ ਸ਼ੱਕੀ ਦਸਤਾਵੇਜ਼ ਬਰਾਮਦ ਹੋਏ ਹਨ। ਇਸ ਮਾਮਲੇ ਦੀ ਈਡੀ ਵੱਲੋਂ ਜਾਂਚ ਕੀਤੀ ਜਾ ਰਹੀ ਹੈ।

ਦਰਅਸਲ ਪਿਛਲੇ ਦੋ ਦਿਨਾਂ ‘ਚ ਈਡੀ ਨੇ ਚੰਡੀਗੜ੍ਹ ਸਮੇਤ 11 ਥਾਵਾਂ ‘ਤੇ ਛਾਪੇਮਾਰੀ ਕੀਤੀ ਸੀ। ਇਹ ਛਾਪੇਮਾਰੀ ਦਿੱਲੀ, ਮੇਰਠ ਅਤੇ ਨੋਇਡਾ ਵਿੱਚ ਹੋਈ। ਇਸ ਦੌਰਾਨ ਪ੍ਰਾਜੈਕਟ ਨਾਲ ਜੁੜੇ ਹਰ ਵਿਅਕਤੀ ਦੀ ਜਾਇਦਾਦ ਦੀ ਤਲਾਸ਼ੀ ਲੈਣ ਦੀ ਕੋਸ਼ਿਸ਼ ਕੀਤੀ ਗਈ। ਜਿਸ ਤੋਂ ਬਾਅਦ ਇਹ ਗੱਲ ਸਾਹਮਣੇ ਆਈ ਹੈ। ਸੂਤਰਾਂ ਦੀ ਮੰਨੀਏ ਤਾਂ ਇਹ ਕਰੀਬ 300 ਕਰੋੜ ਰੁਪਏ ਦਾ ਘਪਲਾ ਹੈ। ਇਸ ਮਾਮਲੇ ਵਿੱਚ ਈਡੀ ਨੇ ਪਹਿਲਾਂ ਹੀ ਮਨੀ ਲਾਂਡਰਿੰਗ ਦਾ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਸੀ।

ਸੂਤਰਾਂ ਮੁਤਾਬਕ ਸਾਬਕਾ ਆਈਏਐਸ ਅਧਿਕਾਰੀ ਮਹਿੰਦਰ ਸਿੰਘ ਬਸਪਾ ਸਰਕਾਰ ਦੇ ਖਾਸ ਅਫਸਰਾਂ ਵਿੱਚੋਂ ਇੱਕ ਮੰਨੇ ਜਾਂਦੇ ਸਨ। ਇਸ ਦੌਰਾਨ ਈਡੀ ਨੇ ਮੇਰਠ ਨਿਵਾਸੀ ਆਦਿਤਿਆ ਗੁਪਤਾ ਅਤੇ ਆਸ਼ੀਸ਼ ਗੁਪਤਾ ਦੇ ਟਿਕਾਣਿਆਂ ‘ਤੇ ਛਾਪੇਮਾਰੀ ਕੀਤੀ ਸੀ। ਉਸ ਦੀ ਜਗ੍ਹਾ ਤੋਂ ਕਰੋੜਾਂ ਰੁਪਏ ਦੇ ਹੀਰੇ ਵੀ ਬਰਾਮਦ ਹੋਏ ਹਨ। ਹਾਲਾਂਕਿ ਈਡੀ ਅਧਿਕਾਰੀ ਇਸ ਮਾਮਲੇ ‘ਚ ਕੁਝ ਵੀ ਕਹਿਣ ਤੋਂ ਬਚ ਰਹੇ ਹਨ। ਸਾਬਕਾ ਆਈਐਸ ਅਧਿਕਾਰੀ ਦਾ ਨਾਂ ਇਸ ਤੋਂ ਪਹਿਲਾਂ ਯੂਪੀ ਵਿੱਚ ਮੈਮੋਰੀਅਲ ਘੁਟਾਲੇ ਵਿੱਚ ਵੀ ਆਇਆ ਸੀ। ਵਿਜੀਲੈਂਸ ਵੱਲੋਂ ਉਸ ਨੂੰ ਨੋਟਿਸ ਵੀ ਭੇਜਿਆ ਗਿਆ ਸੀ। ਹਾਲਾਂਕਿ ਉਹ ਉਸ ਸਮੇਂ ਵਿਦੇਸ਼ ਵਿੱਚ ਸੀ।