Tuesday, December 24, 2024

Become a member

Get the best offers and updates relating to Liberty Case News.

― Advertisement ―

spot_img
spot_img
HomeLatest Newsਸੀਐੱਮ ਮਾਨ ਨੇ ਲਿਖਿਆ ਪੱਤਰ, ਹਲਵਾਰਾ ਹਵਾਈ ਅੱਡੇ ਦਾ ਨਾਂ ਸ਼ਹੀਦ ਕਰਤਾਰ...

ਸੀਐੱਮ ਮਾਨ ਨੇ ਲਿਖਿਆ ਪੱਤਰ, ਹਲਵਾਰਾ ਹਵਾਈ ਅੱਡੇ ਦਾ ਨਾਂ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਨਾਂ ‘ਤੇ ਰੱਖਣ ਦੀ ਦੌਹਰਾਈ ਮੰਗ

 

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਹਲਵਾਰਾ ਹਵਾਈ ਅੱਡੇ ਦਾ ਨਾਂ ਮਹਾਨ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਨਾਂ ‘ਤੇ ਰੱਖਣ ਦੀ ਮੰਗ ਨੂੰ ਦੁਹਰਾਇਆ। ਦਰਅਸਲ ਕੇਂਦਰੀ ਸ਼ਹਿਰੀ ਹਵਾਬਾਜ਼ੀ ਮੰਤਰੀ ਰਾਮਮੋਹਨ ਨਾਇਡੂ ਨੂੰ ਲਿਖੇ ਪੱਤਰ ਵਿੱਚ ਮੁੱਖ ਮੰਤਰੀ ਨੇ ਯਾਦ ਕਰਵਾਇਆ ਕਿ ਪੰਜਾਬ ਵਿਧਾਨ ਸਭਾ ਨੇ 22 ਮਾਰਚ, 2023 ਨੂੰ ਆਪਣੀ ਬੈਠਕ ਵਿੱਚ ਸਰਬਸੰਮਤੀ ਨਾਲ ਅਧਿਕਾਰਤ ਮਤਾ ਪਾਸ ਕੀਤਾ ਸੀ, ਜਿਸ ਵਿੱਚ ਸ਼ਹਿਰੀ ਹਵਾਬਾਜ਼ੀ ਮੰਤਰਾਲੇ ਨੂੰ ਇੰਡੀਅਨ ਏਅਰਫੋਰਸ ਸਟੇਸ਼ਨ, ਹਲਵਾਰਾ, ਜ਼ਿਲ੍ਹਾ ਲੁਧਿਆਣਾ, ਪੰਜਾਬ ਵਿਖੇ ਬਣਾਏ ਜਾਣ ਵਾਲੇ ਅੰਤਰਰਾਸ਼ਟਰੀ ਹਵਾਈ ਅੱਡੇ ਦਾ ਨਾਂ “ਸ਼ਹੀਦ ਕਰਤਾਰ ਸਿੰਘ ਸਰਾਭਾ ਅੰਤਰਰਾਸ਼ਟਰੀ ਹਵਾਈ ਅੱਡਾ” ਰੱਖਣ ਦੀ ਅਪੀਲ ਕੀਤੀ ਗਈ ਸੀ।

ਉਨ੍ਹਾਂ ਕਿਹਾ ਕਿ ਇਸ ਹਵਾਈ ਅੱਡੇ ਦੀ ਅੰਤਰਿਮ ਟਰਮੀਨਲ ਇਮਾਰਤ ਇਸ ਮਹੀਨੇ ਦੇ ਅੰਤ ਤੱਕ ਬਣ ਕੇ ਤਿਆਰ ਹੋਣ ਦੀ ਸੰਭਾਵਨਾ ਹੈ। ਇਸ ਸਾਲ ਦੇ ਅੰਤ ਤੱਕ ਇਸ ਹਵਾਈ ਅੱਡੇ ਤੋਂ ਉਡਾਣਾਂ ਸ਼ੁਰੂ ਹੋਣ ਦੀ ਉਮੀਦ ਹੈ ਅਤੇ ਉਨ੍ਹਾਂ ਨੇ ਇਸ ਸਬੰਧੀ ਪਿਛਲੇ ਕੇਂਦਰੀ ਸ਼ਹਿਰੀ ਹਵਾਬਾਜ਼ੀ ਮੰਤਰੀ ਨੂੰ ਵੀ ਬੇਨਤੀ ਕੀਤੀ ਸੀ। ਉਨ੍ਹਾਂ ਨੇ ਨਿੱਜੀ ਤੌਰ ‘ਤੇ ਇਹ ਮਾਮਲਾ ਕੇਂਦਰੀ ਸ਼ਹਿਰੀ ਹਵਾਬਾਜ਼ੀ ਮੰਤਰੀ ਕੋਲ ਚੁੱਕਿਆ ਹੈ ਕਿਉਂਕਿ ਇਹ ਮੁੱਦਾ ਪੰਜਾਬੀਆਂ ਦੀਆਂ ਭਾਵਨਾਵਾਂ ਨਾਲ ਜੁੜਿਆ ਹੋਇਆ ਹੈ। ਉਨ੍ਹਾਂ ਦੁਹਰਾਇਆ ਕਿ ਹਵਾਈ ਅੱਡੇ ਦਾ ਨਾਂ ਕਰਤਾਰ ਸਿੰਘ ਸਰਾਭਾ ਦੇ ਨਾਂ ‘ਤੇ ਰੱਖਣਾ ਉਸ ਮਹਾਨ ਸ਼ਹੀਦ ਨੂੰ ਨਿਮਰ ਸ਼ਰਧਾਂਜਲੀ ਹੋਵੇਗੀ, ਜਿਨ੍ਹਾਂ ਨੇ ਮਾਤ ਭੂਮੀ ਦੀ ਰੱਖਿਆ ਲਈ ਆਪਣੀ ਜਾਨ ਨਿਛਾਵਰ ਕਰ ਦਿੱਤੀ। ਸੀਐੱਮ ਮਾਨ ਨੇ ਕਿਹਾ ਕਿ ਇਹ ਨੌਜਵਾਨ ਸ਼ਹੀਦ ਨੌਜਵਾਨ ਪੀੜ੍ਹੀ ਨੂੰ ਆਪਣੇ ਦੇਸ਼ ਦੀ ਨਿਰਸਵਾਰਥ ਸੇਵਾ ਲਈ ਪ੍ਰੇਰਿਤ ਕਰਦੇ ਰਹੇ ਹਨ।