ਸੁਨਾਮ ਉਧਮ ਸਿੰਘ ਵਾਲਾ- ਪੰਜਾਬ ‘ਚ ਆਏ ਦਿਨ ਵੱਡੀਆਂ ਵਾਰਦਾਤਾਂ ਸਾਹਮਣੇ ਆ ਰਹੀਆਂ। ਕਿਤੇ ਪਿਓ ਵੱਲੋਂ ਪੁੱਤ ਦਾ ਕਤਲ ਕੀਤਾ ਜਾ ਰਿਹਾ ਅਤੇ ਕਿਤੇ ਪੁੱਤ ਵੱਲੋਂ ਪਿਓ ਦਾ ਕਤਲ ਕੀਤਾ ਜਾ ਰਿਹਾ ਹੈ। ਇਸੇ ਵਿਚਾਲੇ ਇਕ ਹੋਰ ਖ਼ਬਰ ਸਾਹਮਣੇ ਆਈ ਹੈ, ਜਿਥੇ ਚੀਮਾ ਦੇ ਇੱਕ ਨੌਜਵਾਨ ਦਾ ਉਸਦੇ ਹੀ ਪਿਓ ਨੇ ਗੋਲੀ ਮਾਰ ਕੇ ਕਤਲ ਕਰ ਦਿੱਤਾ ਹੈ। ਇਸ ਦੌਰਾਨ ਘਰ ‘ਚ ਮਾਂ-ਧੀ ਦੀ ਜਾਨ ਵੀ ਬਹੁਤ ਮੁਸ਼ਕਿਲ ਨਾਲ ਬਚੀ ਹੈ। ਪੁਲਸ ਨੇ ਸਥਾਨਕ ਹਸਪਤਾਲ ‘ਚ ਲਾਸ਼ ਦਾ ਪੋਸਟਮਾਰਟਮ ਕਰਵਾ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਇਸ ਸਬੰਧੀ ਥਾਣਾ ਮੁਖੀ ਚੀਮਾ ਮਨਜੀਤ ਸਿੰਘ ਨੇ ਦੱਸਿਆ ਕਿ ਰਵੀਨਾ ਰਾਣੀ ਉਰਫ ਪਰਮਜੀਤ ਕੌਰ ਚੀਮਾ ਨੇ ਜਾਣਕਾਰੀ ਦਿੱਤੀ ਕਿ ਅਮਨਦੀਪ ਸਿੰਘ ਦੇ ਪਿਓ ਗੋਪਾਲ ਸਿੰਘ ਜੋ ਫੌਜ ‘ਚੋਂ ਰਿਟਾਇਰ ਸੀ ਅਤੇ ਹੁਣ ਪ੍ਰਾਈਵੇਟ ਤੌਰ ‘ਤੇ ਕੰਮ ਕਰਦਾ ਸੀ। ਪਿਓ ਗੋਪਾਲ ਸਿੰਘ ਦਾ ਕਿਸੇ ਨਾਲ ਨਜਾਇਜ਼ ਸਬੰਧ ਦੀ ਜਿਸ ਕਾਰਨ ਘਰ ‘ਚ ਕਲੇਸ਼ ਰਹਿੰਦਾ ਸੀ। ਇਸ ਦੌਰਾਨ ਗੋਪਾਲ ਸਿੰਧ ਨੇ ਬੀਤੀ ਰਾਤ 11 ਵਜੇ ਦੇ ਕਰੀਬ ਉਸ ਦੇ ਮੁੰਡੇ ਅਮਨਦੀਪ ਸਿੰਘ ਦੇ ਗੋਲੀ ਮਾਰ ਕੇ ਉਸ ਨੂੰ ਮਾਰ ਦਿੱਤਾ।
ਪੁਲਸ ਨੇ ਦੱਸਿਆ ਕਿ ਇਸ ਸਬੰਧ ‘ਚ ਗੋਪਾਲ ਸਿੰਘ ਖ਼ਿਲਾਫ਼ ਮਾਮਲਾ ਦਰਜ ਕਰਕੇ ਉਸ ਦੀ ਭਾਲ ਕੀਤੀ ਜਾ ਰਹੀ ਹੈ। ਇਸ ਦੌਰਾਨ ਮ੍ਰਿਤਕ ਦੀ ਭੈਣ ਨੇ ਧਾਹਾਂ ਮਾਰਦਿਆਂ ਕਿਹਾ ਕਿ ਮੇਰੇ ਪਿਓ ਨੇ ਮੇਰੇ ਭਰਾ ਨੂੰ ਮਾਰ ਦਿੱਤਾ, ਉਸ ਨੂੰ ਫਾਂਸੀ ਦੀ ਸਜ਼ਾ ਦਿਓ। ਇਸ ਖ਼ਬਰ ਨੂੰ ਲੈ ਕੇ ਪੂਰੇ ਪਿੰਡ ਵਾਸੀ ਮ੍ਰਿਤਕ ਦੇ ਘਰ ‘ਚ ਮੌਜੂਦ ਸੀ ਅਤੇ ਪੂਰਾ ਪਿੰਡ ‘ਚ ਅਮਨਦੀਪ ਸਿੰਘ ਦੀ ਮੌਤ ਨੇ ਸੋਗ ਪਸਾਰ ਦਿੱਤਾ ਹੈ।