ਪਟਿਆਲਾ ਦੀ ਰਾਜੀਵ ਗਾਂਧੀ ਨੈਸ਼ਨਲ ਲਾਅ ਯੂਨੀਵਰਸਿਟੀ (ਆਰਜੀਐਨਯੂਐਲ) ਦੇ ਵਿਦਿਆਰਥੀਆਂ ਨੇ ਵਾਈਸ ਚਾਂਸਲਰ ਜੈ ਸ਼ੰਕਰ ਸਿੰਘ ਨੂੰ ਹਟਾਉਣ ਦੀ ਮੰਗ ਨੂੰ ਲੈ ਕੇ ਸੋਮਵਾਰ ਨੂੰ ਦੂਜੇ ਦਿਨ ਵੀ ਪ੍ਰਦਰਸ਼ਨ ਜਾਰੀ ਰੱਖਿਆ। ਇਸ ਦੇ ਨਾਲ ਹੀ ਉਨ੍ਹਾਂ ਕਾਰਵਾਈ ਨਾ ਹੋਣ ਤੱਕ ਕਲਾਸਾਂ ਦਾ ਬਾਈਕਾਟ ਕਰਨ ਦਾ ਫੈਸਲਾ ਲਿਆ ਹੈ। ਵਿਦਿਆਰਥੀਆਂ ਨੇ ਦੋਸ਼ ਲਗਾਇਆ ਹੈ ਕਿ ਐਤਵਾਰ ਦੁਪਹਿਰ ਨੂੰ ਵਾਈਸ ਚਾਂਸਲਰ ਕਥਿਤ ਤੌਰ ‘ਤੇ ਯੂਨੀਵਰਸਿਟੀ ਦੇ ਗਰਲਜ਼ ਹੋਸਟਲ ‘ਚ ਬਿਨਾਂ ਇਜਾਜ਼ਤ ਦੇ ਦਾਖਲ ਹੋ ਗਿਆ ਸੀ।
ਵਿਦਿਆਰਥੀਆਂ ਅਨੁਸਾਰ ਉਪ ਕੁਲਪਤੀ ਪਹਿਲਾਂ ਹੋਸਟਲ ਦੀ ਮੈੱਸ ਵਿੱਚ ਨਿਰੀਖਣ ਲਈ ਗਏ ਸਨ। ਫਿਰ ਵਿਦਿਆਰਥਣਾਂ ਦੀ ਇਜਾਜ਼ਤ ਬਿਨ੍ਹਾਂ ਹੋਸਟਲ ਦੇ ਕਮਰਿਆਂ ਦੀ ਜਾਂਚ ਸ਼ੁਰੂ ਕਰ ਦਿੱਤੀ। ਇਕ ਵਿਦਿਆਰਥਣ ਜਿਸ ਨੇ ਆਪਣਾ ਨਾਂ ਨਹੀਂ ਦੱਸਿਆ, ਉਸ ਨੇ ਕਿਹਾ ਕਿ ਚਾਂਸਲਰ ਨੇ ਉੱਥੇ ਮੌਜੂਦ ਕੁਝ ਲੜਕੀਆਂ ਦੇ ਪਹਿਰਾਵੇ ਬਾਰੇ ਵੀ ਅਣਉਚਿਤ ਟਿੱਪਣੀਆਂ ਕੀਤੀਆਂ, ਜਿਸ ‘ਤੇ ਸਾਡੇ ਵਿੱਚੋਂ ਕਈਆਂ ਨੇ ਇਤਰਾਜ਼ ਕੀਤਾ।
ਇਸ ਘਟਨਾ ਤੋਂ ਬਾਅਦ ਵਿਦਿਆਰਥਣਾਂ ਯੂਨੀਵਰਸਿਟੀ ਕੈਂਪਸ ‘ਚ ਧਰਨੇ ‘ਤੇ ਬੈਠ ਗਈਆਂ ਅਤੇ ਵਾਈਸ ਚਾਂਸਲਰ ਖਿਲਾਫ ਨਾਅਰੇਬਾਜ਼ੀ ਕੀਤੀ ਅਤੇ ਉਨ੍ਹਾਂ ਦੇ ਅਸਤੀਫੇ ਦੀ ਮੰਗ ਕੀਤੀ। ਇਸ ਦੇ ਨਾਲ ਹੀ ਵਿਦਿਆਰਥਣਾਂ ਨੇ ਵਾਈਸ ਚਾਂਸਲਰ ਨੂੰ ਹਟਾਏ ਜਾਣ ਤੱਕ ਹੜਤਾਲ ਖਤਮ ਕਰਨ ਤੋਂ ਇਨਕਾਰ ਕਰ ਦਿੱਤਾ ਹੈ। ਇਸ ਤੋਂ ਬਾਅਦ ਸੂਚਨਾ ਮਿਲਣ ‘ਤੇ ਪੁਲਿਸ ਅਧਿਕਾਰੀ ਮੌਕੇ ’ਤੇ ਪਹੁੰਚ ਗਏ ਹਨ, ਜਿੰਨ੍ਹਾਂ ਵੱਲੋਂ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ। ਬਾਅਦ